ਸਿੱਧੂ ਮੂਸੇਵਾਲਾ ਦੇ ਪਿਤਾ ਦਾ ਛਲਕਿਆ ਦਰਦ, ਕਿਹਾ ਮੈਂ ਵੀ ਆਪਣੇ ਪੁੱਤਰ ਨੂੰ ਵਿਆਹੁਣਾ ਚਾਹੁੰਦਾ ਸੀ,ਪਰ ਇਹ ਸੁੱਖ ਮੈਨੂੰ….

written by Shaminder | November 15, 2022 10:47am

ਸਿੱਧੂ ਮੂਸੇਵਾਲਾ (Sidhu Moose Wala) ਦੇ ਪਿਤਾ ਦਾ ਇੱਕ ਵੀਡੀਓ ਵਾਇਰਲ (Video Viral) ਹੋ ਰਿਹਾ ਹੈ । ਇਸ ਵੀਡੀਓ ‘ਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਕਿਸੇ ਸਮੂਹਕ ਵਿਆਹ ਸਮਾਗਮ ‘ਚ ਸ਼ਿਰਕਤ ਕਰਨ ਲਈ ਆਏ ਸਨ । ਇਸੇ ਦੌਰਾਨ ਉਨ੍ਹਾਂ ਦਾ ਆਪਣੇ ਪੁੱਤਰ ਨੂੰ ਲੈ ਕੇ ਦਰਦ ਛਲਕਿਆ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਵੀ ਆਪਣੇ ਪੁੱਤਰ ਦੇ ਵਿਆਹ ਨੂੰ ਲੈ ਕੇ ਕਈ ਸੁਫ਼ਨੇ ਸੰਜੋਏ ਸਨ ।

Sidhu Moosewala with father Image Source: Twitter

ਹੋਰ ਪੜ੍ਹੋ : ਵਾਇਸ ਆਫ਼ ਪੰਜਾਬ-13 ਲਈ ਆਡੀਸ਼ਨ ਦੇਣ ਅੰਮ੍ਰਿਤਸਰ ‘ਚ ਵੱਡੀ ਗਿਣਤੀ ‘ਚ ਪਹੁੰਚੇ ਨੌਜਵਾਨ

ਇਸ ਵਿਆਹ ਨੂੰ ਲੈ ਕੇ ਮੇਰੇ ਕਈ ਸੁਫ਼ਨੇ ਸਨ, ਪਰ ਮੇਰੀ ਕਿਸਮਤ ‘ਚ ਨਹੀਂ ਸੀ ਪੁੱਤਰ ਦੇ ਵਿਆਹ ਵੇਖਣਾ। ਸਿੱਧੂ ਮੂਸੇਵਾਲਾ ਦਾ ਕਤਲ 29ਮਈ ਨੂੰ ਕਰ ਦਿੱਤਾ ਗਿਆ ਸੀ । ਸਿੱਧੂ ਮੂਸੇਵਾਲਾ ਆਪਣੀ ਬੀਮਾਰ ਮਾਸੀ ਦਾ ਪਤਾ ਲੈਣ ਦੇ ਲਈ ਜਾ ਰਹੇ ਸਨ।

Sidhu Moose Wala's last photo goes viral

ਹੋਰ ਪੜ੍ਹੋ : ਪਰਮੀਸ਼ ਵਰਮਾ ਨੇ ਧੀ ਸਦਾ ਕੌਰ ਦੇ ਨਾਲ ਸਾਂਝੀ ਕੀਤੀ ਤਸਵੀਰ, ਧੀ ‘ਤੇ ਪਿਆਰ ਲੁਟਾਉਂਦੇ ਆਏ ਨਜ਼ਰ

ਪਰ ਪਿੰਡ ਜਵਾਹਰਕੇ ਦੇ ਕੋਲ ਕੁਝ ਹਥਿਆਰਬੰਦ ਲੋਕਾਂ ਦੇ ਵੱਲੋਂ ਉਸ ਦਾ ਕਤਲ ਕਰ ਦਿੱਤਾ ਗਿਆ ਸੀ । ਸਿੱਧੁ ਦੇ ਮਾਪੇ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ । ਸਿੱਧੂ ਮੂਸੇਵਾਲਾ ਅਜਿਹਾ ਗਾਇਕ ਸੀ ।

Fazilpuria urges Punjabi and Haryanvi industry to not release any project until Sidhu Moose Wala gets justice Image Source: Twitter

ਜਿਸ ਨੇ ਬਹੁਤ ਹੀ ਘੱਟ ਸਮੇਂ ‘ਚ ਪੰਜਾਬੀ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾ ਲਈ ਸੀ । ਉਸ ਦੇ ਦਿਹਾਂਤ ਕਾਰਨ ਪੰਜਾਬੀ ਇੰਡਸਟਰੀ ਨੂੰ ਵੱਡਾ ਘਾਟਾ ਪਿਆ ਹੈ । ਉਹ ਆਪਣੀ ਵੱਖਰੀ ਗਾਇਨ ਸ਼ੈਲੀ ਦੇ ਲਈ ਮਸ਼ਹੂਰ ਸੀ ਅਤੇ ਆਪਣੇ ਗੀਤਾਂ ਦੇ ਨਾਲ ਦੁਨੀਆ ਭਰ ‘ਚ ਉਸ ਨੇ ਪਛਾਣ ਬਣਾਈ ਸੀ ।ਦੁਨੀਆ ਭਰ ‘ਚ ਉਸ ਦੇ ਦਿਹਾਂਤ ਕਾਰਨ ਉਸ ਦੇ ਪ੍ਰਸ਼ੰਸਕਾਂ ‘ਚ ਸੋਗ ਦੀ ਲਹਿਰ ਹੈ ।

 

View this post on Instagram

 

A post shared by Instant Pollywood (@instantpollywood)

You may also like