ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕੀਤਾ ਵੱਡਾ ਐਲਾਨ, ਪੁੱਤਰ ਦੀ ਮੌਤ ਦੇ ਇਨਸਾਫ ਲਈ ਸ਼ੁਰੂ ਕਰਨਗੇ ਧਰਨਾ

Written by  Lajwinder kaur   |  August 21st 2022 07:07 PM  |  Updated: August 21st 2022 07:14 PM

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕੀਤਾ ਵੱਡਾ ਐਲਾਨ, ਪੁੱਤਰ ਦੀ ਮੌਤ ਦੇ ਇਨਸਾਫ ਲਈ ਸ਼ੁਰੂ ਕਰਨਗੇ ਧਰਨਾ

Sidhu Moose Wala's mother Charan Kaur to begin protest seeking justice for singer's death: ਅੱਜ ਫਿਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਜਨਤਾ ਦੇ ਰੂਬਰੂ ਹੋਏ ਸਨ। ਜਿੱਥੇ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਇਨਸਾਫ ਦਵਾਉਣ ਦੀ ਗੱਲ ਆਖੀ। ਪ੍ਰਸ਼ੰਸਕਾਂ ਦੇ ਨਾਲ ਗੱਲ ਕਰਦਿਆਂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਉਹ ਚੁੱਪ ਨਹੀਂ ਬੈਠਣਗੇ। ਇਸ ਦੇ ਨਾਲ ਹੀ ਉਨ੍ਹਾਂ ਸਭ ਨੂੰ ਅਪੀਲ ਕੀਤੀ ਕਿ ਸਿੱਧੂ ਨੂੰ ਇਨਸਾਫ਼ ਦਿਵਾਉਣ ਲਈ ਹਰ ਪਿੰਡ 'ਚ ਕੈਂਡਲ ਮਾਰਚ ਕੱਢਿਆ ਜਾਵੇ।

ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਉਹ ਮਾਣ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਦਾ ਪੁੱਤ ਮਹਾਨ ਸੀ, ਜਿਸ ਨੇ ਕੋਈ ਵੀ ਗੁਨਾਹ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਾਤਲ ਡਰਪੋਕ ਸਨ ਜਿਨ੍ਹਾਂ ਨੇ ਸਿੱਧੂ ਨੂੰ ਘੇਰ ਕੇ ਮਾਰਿਆ ਹੈ। ਉਨ੍ਹਾਂ ਸਰਕਾਰ 'ਤੇ ਗੁੱਸਾ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਉਮੀਦ ਨਹੀਂ ਹੈ ਕਿ ਸਰਕਾਰ ਸਿੱਧੂ ਨੂੰ ਇਨਸਾਫ਼ ਦਿਵਾਏਗੀ ਪਰ ਉਹ ਇਨਸਾਫ਼ ਲੈਣ ਲਈ ਹੁਣ ਸ਼ੇਰਨੀ ਦਾ ਰੂਪ ਧਾਰਨ ਕਰ ਚੁੱਕੀ ਹੈ ਅਤੇ ਹਰ ਕੀਮਤ 'ਤੇ ਇਨਸਾਫ਼ ਲੈ ਕੇ ਹੀ ਰਹੇਗੀ।

sidhu Moose wala image From Instagram

ਹੋਰ ਪੜ੍ਹੋ : ਸਿੱਪੀ ਗਿੱਲ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਕੀਤਾ ਨੇਕ ਉਪਰਾਲਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਵੀਡੀਓ

sidhu Moose wala image From Instagram

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਹੁਣੇ ਹੀ ਐਲਾਨ ਕੀਤਾ ਹੈ ਕਿ ਉਹ ਆਪਣੇ ਬੇਟੇ ਲਈ ਇਨਸਾਫ਼ ਲੈਣ ਲਈ ਰੋਸ ਪ੍ਰਦਰਸ਼ਨ ਕਰੇਗੀ। ਉਸਨੇ ਕਿਹਾ ਕਿ ਜਦੋਂ ਕਿ ਉਨ੍ਹਾਂ ਨੇ ਕਤਲ ਤੋਂ ਬਾਅਦ ਕਾਫ਼ੀ ਸਮਾਂ ਦਿੱਤਾ ਸੀ ਅਤੇ ਲਗਭਗ ਚਾਰ ਮਹੀਨੇ ਬੀਤ ਚੁੱਕੇ ਸਨ, ਪੁਲਿਸ ਅਜੇ ਤੱਕ ਇਸ ਭਿਆਨਕ ਕਤਲ ਦੇ ਅਸਲ ਦੋਸ਼ੀਆਂ ਨੂੰ ਲੱਭਣ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ।

Sidhu Moose Wala's mother asks murderers, 'Why was Sidhu punished for his manager?' image From Instagram

ਉੱਧਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਪੁੱਤਰ ਦੇ ਕਤਲ ਨਾਲ ਅਸਿੱਧੇ ਤੌਰ ’ਤੇ ਜੁੜੇ ਲੋਕਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੰਘਰਸ਼ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਅੰਦੋਲਨ ਵਿੱਚ ਉਨ੍ਹਾਂ ਦੇ ਨਾਲ ਕੋਈ ਨਹੀਂ ਹੈ ਤਾਂ ਵੀ ਉਹ ਆਪਣੀ ਪਤਨੀ ਨਾਲ ਅੰਦੋਲਨ ਕਰਨਗੇ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network