
Sidhu Moose Wala shot dead : ਪੰਜਾਬੀ ਇੰਡਸਟਰੀ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜੀ ਹਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਸਿੱਧੂ ਮੂਸੇਵਾਲਾ ਨਹੀਂ ਰਹੇ । ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲੇ ਦਾ ਕਤਲ ਕਰ ਦਿੱਤਾ ਗਿਆ ਹੈ। ਸਿੱਧੂ ਮੂਸੇਵਾਲਾ ਦੀ ਮੌਤ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੀ ਮਾਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਉਨ੍ਹਾਂ ਦੇ ਮਾਪੇ ਬਹੁਤ ਵੱਡੇ ਸਦਮੇ 'ਚ ਲੰਘ ਰਹੇ ਹਨ। ਉਨ੍ਹਾਂ ਦੇ ਫੈਨਜ਼ ਨੂੰ ਯਕੀਨ ਨਹੀਂ ਹੋ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ‘ਤੇ ਜਾਨਲੇਵਾ ਹਮਲਾ, ਫਾਇਰਿੰਗ ‘ਚ ਹੋਈ ਮੌਤ
ਸਿੱਧੂ ਮੂਸੇਵਾਲਾ ਦੀ ਮਾਂ ਦਾ ਵੀਡੀਓ ਸਾਹਮਣੇ ਆਇਆ ਹੈ ਜਿਸ 'ਚ ਉਹ ਰੋ-ਰੋ ਪੰਜਾਬ ਸਰਕਾਰ ਨੂੰ ਲਾਹਨਤਾਂ ਪਾ ਰਹੀ ਹੈ। ਮਾਂ ਦਾ ਦੁੱਖ ਦੇਖਿਆ ਨਹੀਂ ਜਾ ਰਿਹਾ ਹੈ।

ਦੱਸ ਦਈਏ ਸਿੱਧੂ ਮੂਸੇਵਾਲਾ ਦੀ ਆਪਣੀ ਮਾਂ ਨਾਲ ਬਹੁਤ ਪਿਆਰ ਸੀ। ਜਿਸ ਕਰਕੇ ਉਹ ਆਪਣੀ ਮਾਂ ਦੇ ਪਿਆਰ ਲਈ ਗੀਤ DEAR MAMA ਵੀ ਕੱਢਿਆ ਸੀ। ਇਹ ਗੀਤ ਸਾਲ 2020 'ਚ ਰਿਲੀਜ਼ ਹੋਇਆ ਸੀ। ਸਿੱਧੂ ਮੂਸੇਵਾਲਾ ਦੀ ਭਰੀ ਜਵਾਨੀ 'ਚ ਆਪਣੇ ਮਾਪਿਆਂ ਨੂੰ ਪਿੱਛੇ ਛੱਡ ਗਿਆ ਹੈ। ਉਸ ਨੇ ਆਪਣੇ ਪਿੰਡ ਸਿੱਧੂ ਮੂਸੇਵਾਲਾ ਦਾ ਨਾਮ ਪੂਰੀ ਦੁਨੀਆ ਵਿੱਚ ਚਮਕਾਇਆ ਸੀ।

ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਸਿੱਧੂ ਮੂਸੇਵਾਲਾ ਜਿਨ੍ਹਾਂ ਨੇ ਆਪਣੇ ਸ਼ਾਨਦਾਰ ਗੀਤਾਂ ਤੇ ਦਮਦਾਰ ਆਵਾਜ਼ ਦੇ ਨਾਲ ਪ੍ਰਸ਼ੰਸਕਾਂ ਦੇ ਦਿਲਾਂ ‘ਚ ਵੱਖਰੀ ਹੀ ਜਗ੍ਹਾ ਬਣਾਈ ਸੀ। ਛੋਟੀ ਉਮਰ ‘ਚ ਹੀ ਉਨ੍ਹਾਂ ਨੇ ਕਾਮਯਾਬੀਆਂ ਦੀਆਂ ਬੁਲੰਦੀਆਂ ਨੂੰ ਛੂਹ ਲਿਆ ਸੀ। ਸਿੱਧੂ ਮੂਸੇਵਾਲਾ ਜ਼ਿਆਦਾਤਰ ਆਪਣੇ ਲਿਖੇ ਹੀ ਗੀਤ ਗਾਉਂਦੇ ਸੀ। ਸੋਸ਼ਲ ਮੀਡੀਆ ਉੱਤੇ ਉਹ ਅਕਸਰ ਹੀ ਆਪਣੀ ਮਾਂ ਦੇ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਸੀ।
ਪਰ ਅੱਜ ਦਾ ਦਿਨ ਉਨ੍ਹਾਂ ਲਈ ਅਖੀਰਲਾ ਦਿਨ ਹੋਵੇਗਾ ਇਹ ਕਿਸੇ ਨੇ ਵੀ ਨਹੀਂ ਸੋਚਿਆ ਸੀ। ਸਿੱਧੂ ਦੀ ਮੌਤ ਦੀ ਖਬਰ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸੋਸ਼ਲ ਮੀਡੀਆ ਉੱਤੇ ਪ੍ਰਸ਼ੰਸਕ ਮੂਸੇਵਾਲਾ ਲਈ ਪੋਸਟਾਂ ਪਾ ਕੇ ਦੁੱਖ ਜਤਾ ਰਹੇ ਹਨ।
ਹੋਰ ਪੜ੍ਹੋ : ਬਿੰਨੂ ਢਿੱਲੋਂ ਦੇ ਮਰਹੂਮ ਪਿਤਾ ਦੇ ਭੋਗ ਅਤੇ ਅੰਤਿਮ ਅਰਦਾਸ ‘ਚ ਸ਼ਾਮਿਲ ਹੋਏ ਪੰਜਾਬੀ ਕਲਾਕਾਰ, ਅਦਾਕਾਰ ਦਾ ਦੁੱਖ ਕੀਤਾ ਸਾਂਝਾ