
Main Shooter Ankit Sirsa arrested: ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਦਿੱਲੀ ਪੁਲਿਸ ਦੇ ਹੱਥੇ ਵੱਡੀ ਕਾਮਯਾਬੀ ਲੱਗੀ ਹੈ। ਜੀ ਹਾਂ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਅੰਕਿਤ ਸਿਰਸਾ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕਰ ਲਿਆ ਹੈ।

ਅੰਕਿਤ ਸਿਰਸਾ ਉਹੀ ਸ਼ੂਟਰ ਹੈ ਜਿਸ ਨੇ ਸਿੱਧੂ ਨੂੰ ਨੇੜਿਓਂ ਗੋਲੀ ਮਾਰੀ ਸੀ ਅਤੇ ਉਹ ਪ੍ਰਿਅਵਰਤਾ ਫੌਜੀ ਨਾਲ ਉਸ ਦੀ ਕਾਰ ਵਿੱਚ ਸੀ। ਜਿੱਥੋਂ ਫੌਜੀ ਅਤੇ ਅੰਕਿਤ ਇਕੱਠੇ ਭੱਜੇ ਸਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ, ਕਿਉਂਕਿ ਸਿੱਧੂ ਮੂਸੇਵਾਲਾ ਕਤਲ 'ਚ 6 ਸ਼ੂਟਰ ਸਾਹਮਣੇ ਆਏ ਹਨ।
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਅੰਕਿਤ ਸਿਰਸਾ ਨੂੰ ਉਸਦੇ ਸਾਥੀ ਸਮੇਤ ਗ੍ਰਿਫਤਾਰ ਕੀਤਾ ਹੈ। ਉਸਦੇ ਸਾਥੀ ਉੱਤੇ ਸਿੱਧੂ ਮੂਸੇਵਾਲਾ ਦੇ ਕਾਤਿਲਾਂ ਨੂੰ ਪਨਾਹ ਦੇਣ ਦਾ ਇਲਜ਼ਾਮ ਹੈ। ਦੱਸ ਦਈਏ ਅੰਕਿਤ ਨੇ ਹੀ ਸਭ ਤੋਂ ਜ਼ਿਆਦਾ ਸਿੱਧੂ ਮੂਸੇਵਾਲਾ ਉੱਤੇ ਗੋਲੀਆਂ ਚਲਾਈਆਂ ਸੀ ਤੇ ਪੁਲਿਸ ਸੂਤਰਾਂ ਅਨੁਸਾਰ ਅੰਕਿਤ ਨੇ ਹੀ ਦੋਵਾਂ ਹੱਥਾਂ ਨਾਲ ਸਿੱਧੂ ਦੇ ਕਰੀਬ ਜਾ ਕੇ ਤਾਬੜ ਤੋੜ ਗੋਲੀਆਂ ਚਲੀਆਂ ਸਨ।

ਦੱਸ ਦਈਏ 29 ਮਈ ਨੂੰ ਸਿੱਧੂ ਮਸੂਸੇਵਾਲਾ ਨੂੰ ਜਵਾਹਰਕੇ ਪਿੰਡ ‘ਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲਕਾਂਡ ਮਾਮਲੇ ਨੂੰ ਸੁਲਝਾਉਣ ਲਈ ਪੰਜਾਬ ਅਤੇ ਦਿੱਲੀ ਪੁਲਿਸ ਦੀਆਂ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ ਅਤੇ ਹੁਣ ਤੱਕ ਇਸ ਮਾਮਲੇ 'ਚ ਕਈ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਇਸ ਤੋਂ ਪਹਿਲਾਂ ਪੁਲਿਸ ਦੇ ਹੱਥੀ ਦੋ ਸ਼ਾਰਪਸ਼ੂਟਰ ਚੜ ਚੁੱਕੇ ਹਨ।