ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Burberry ਹੋਇਆ ਰਿਲੀਜ਼

Written by  Shaminder   |  May 21st 2021 07:00 PM  |  Updated: May 21st 2021 07:00 PM

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Burberry ਹੋਇਆ ਰਿਲੀਜ਼

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Burberry ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਨੇ ਲਿਖੇ ਹਨ ।ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਦਾ ਕਿੱਡ ਨੇ । ਇਸ ਗੀਤ ਨੂੰ ਸਿੱਧੂ ਮੂਸੇਵਾਲਾ ਨੇ ਆਪਣੇ ਯੂ-ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ । ਗੀਤ ‘ਚ ਸਿੱਧੂ ਮੂਸੇਵਾਲਾ ਨੇ ਉਨ੍ਹਾਂ ਦੇ ਇੰਡਸਟਰੀ ‘ਚ ਚੱਲਦੇ ਰੋਅਬ ਦਾਬੇ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ ।

sidhu moose wala Image From Sidhu Moosewala Song

ਹੋਰ ਪੜ੍ਹੋ : ਗਰਮੀਆਂ ‘ਚ ਲੱਸੀ ਪੀਣ ਦੇ ਹਨ ਕਈ ਫਾਇਦੇ 

Sidhu moosewala Image From Sidhu Moosewala Song

ਇਸ ਦੇ ਨਾਲ ਹੀ ਗੀਤ ‘ਚ ਆਪਣੀ ਦਾਦੀ ਦਾ ਵੀ ਜ਼ਿਕਰ ਕੀਤਾ ਹੈ । ਇਹ ਗੀਤ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਵੀ ਆ ਰਿਹਾ ਹੈ । ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ।

sidhu moosewala Image From Sidhu Moosewala Song

ਸਿੱਧੂ ਮੂਸੇਵਾਲਾ ਆਪਣੇ ਗੀਤਾਂ ਦੇ ਵੱਖਰੇ ਸਟਾਈਲ ਦੇ ਲਈ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦਾ ਇਹ ਵੱਖਰਾ ਅੰਦਾਜ਼ ਉਨ੍ਹਾਂ ਦੇ ਪ੍ਰਸ਼ੰਸਕਾਂ ਖਾਸ ਕਰਕੇ ਯੰਗਸਟਰ ਨੂੰ ਕਾਫੀ ਪਸੰਦ ਆਉਂਦਾ ਹੈ ।

ਉਹ ਜਲਦ ਹੀ ਕਈ ਫ਼ਿਲਮਾਂ ‘ਚ ਵੀ ਨਜ਼ਰ ਆਉਣ ਵਾਲੇ ਹਨ । ਬੀਤੇ ਦਿਨ ਅਫਸਾਨਾ ਖਾਨ ਦੇ ਨਾਲ ਉਨ੍ਹਾਂ ਦਾ ਨਵਾਂ ਗੀਤ ਰਿਲੀਜ਼ ਹੋਇਆ ਸੀ ਜਿਸ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਗਿਆ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network