ਹਰੀ ਸਿੰਘ ਨਲੂਆ ਦੀ ਬਹਾਦਰੀ ਨੂੰ ਬਿਆਨ ਕਰਦਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Vaar' ਹੋਇਆ ਰਿਲੀਜ਼, ਦੇਖੋ ਵੀਡੀਓ

written by Lajwinder kaur | November 08, 2022 11:50am

Sidhu Moose Wala - Vaar: ਇੰਤਜ਼ਾਰ ਦੀਆਂ ਘੜੀਆਂ ਖਤਮ ਹੋ ਚੁੱਕੀਆਂ ਨੇ ਤੇ ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’ ਰਿਲੀਜ਼ ਹੋ ਗਿਆ ਹੈ। ਇਸ ਗੀਤ ’ਚ ਸਿੱਧੂ ਮੂਸੇਵਾਲਾ ਨੇ ਹਰੀ ਸਿੰਘ ਨਲੂਆ ਦੀ ਬਹਾਦਰੀ ਨੂੰ ਬਿਆਨ ਕੀਤਾ ਹੈ।

ਹੋਰ ਪੜ੍ਹੋ : ਡਿਲੀਵਰੀ ਤੋਂ ਬਾਅਦ ਆਲੀਆ ਭੱਟ ਦਾ ਬਚਪਨ ਦਾ ਵੀਡੀਓ ਆਇਆ ਸਾਹਮਣੇ, 'ਬੇਬੀ' ਆਲੀਆ ਦੀ ਕਿਊਟਨੈੱਸ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ

inside image of sidhu new song vaar released image source: youtube

ਕੁਝ ਸਮੇਂ ਪਹਿਲਾਂ ਹੀ ਰਿਲੀਜ਼ ਹੋਏ ਇਸ ਗੀਤ ਨੇ 2 ਮਿਲੀਅਨ ਤੋਂ ਵੱਧ ਵਿਊਜ਼ ਹਾਸਿਲ ਕਰ ਲਏ ਹਨ। ਗੀਤ ਦੇ ਵੀਡੀਓ ਵਿੱਚ ਜਰਨੈਲ ਹਰੀ ਸਿੰਘ ਨਲੂਆ ਦੀਆਂ ਤਸਵੀਰਾਂ ਨਜ਼ਰ ਆ ਰਹੀਆਂ ਹਨ।

sidhu moose wala new song image source: youtube

ਗੀਤ ਨੂੰ ਲਿਖਿਆ, ਗਾਇਆ ਤੇ ਕੰਪੋਜ਼ ਸਿੱਧੂ ਮੂਸੇਵਾਲਾ ਨੇ ਕੀਤਾ ਹੈ। ਇਸ ਦਾ ਸੰਗੀਤ ਸਨੈਪੀ ਨੇ ਦਿੱਤਾ ਹੈ। ਵਿਜ਼ੂਅਲਸ ਨਵਕਰਨ ਬਰਾੜ ਵਲੋਂ ਤਿਆਰ ਕੀਤੇ ਗਏ ਹਨ। ਸਿੱਧੂ ਮੂਸੇਵਾਲਾ ਦੇ ਆਫੀਸ਼ੀਅਲ ਯੂਟਿਊਬ ਚੈਨਲ ’ਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।

image source: youtube

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਸ ਦਾ ਦੂਜਾ ਗੀਤ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ ‘SYL’ ਗੀਤ ਰਿਲੀਜ਼ ਹੋਇਆ ਸੀ, ਜਿਸ ਨੂੰ ਸਰਕਾਰ ਵਲੋਂ ਭਾਰਤ ’ਚ ਬੈਨ ਕਰਵਾ ਦਿੱਤਾ ਗਿਆ ਸੀ। ਦੱਸ ਦੇਈਏ 29 ਮਈ ਨੂੰ ਜਵਾਹਰਕੇ ਪਿੰਡ 'ਚ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੀ ਮੌਤ ਨੂੰ ਪੰਜ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਪਰਿਵਾਰ ਅਤੇ ਪ੍ਰਸ਼ੰਸਕ ਅਜੇ ਵੀ ਸਿੱਧੂ ਦੀ ਮੌਤ ਦੇ ਇਨਸਾਫ ਦੀ ਉਡੀਕ ਕਰ ਰਹੇ ਹਨ।

You may also like