ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਵਾਰ’ ਨੂੰ ਲੈ ਕੇ ਹੋਇਆ ਵਿਵਾਦ, ਜਾਣੋ ਕੀ ਹੈ ਮਾਮਲਾ!
Sidhu Moosewala's 'Vaar': 8 ਨਵੰਬਰ ਨੂੰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਵਾਰ ਰਿਲੀਜ਼ ਹੋਇਆ ਸੀ। ਮੌਤ ਤੋਂ ਬਾਅਦ ਇਹ ਸਿੱਧੂ ਦਾ ਦੂਜਾ ਗੀਤ ਹੈ। ਹੁਣ ਵਾਰ ਦੇ ਨਾਲ ਇੱਕ ਵਿਵਾਦ ਜੁੜ ਗਿਆ ਹੈ। ਹਰੀ ਸਿੰਘ ਨਲੂਆ 'ਤੇ ਗਾਈ ਵਾਰ 'ਚ 'ਮੁਹੰਮਦ' ਸ਼ਬਦ ਦਾ ਜ਼ਿਕਰ ਹੋਣ 'ਤੇ ਮੁਸਲਿਮ ਭਾਈਚਾਰੇ 'ਚ ਰੋਸ ਹੈ। ਗੀਤ ’ਚ ਵਰਤੇ ਮੁਹੰਮਦ ਸ਼ਬਦ ਨੂੰ ਮੁਸਲਿਮ ਭਾਈਚਾਰਾ ਪੈਗੰਬਰ ਹਜ਼ਰਤ ਮੁਹੰਮਦ ਨਾਲ ਜੋੜ ਕੇ ਦੇਖ ਰਹੇ ਸਨ।
ਜਦਕਿ ਗੀਤ ’ਚ ਹਰੀ ਸਿੰਘ ਨਲੂਆ ਤੇ ਮੁਹੰਮਦ ਖ਼ਾਨ ਦੀ ਲੜਾਈ ਦਾ ਜ਼ਿਕਰ ਕੀਤਾ ਗਿਆ ਹੈ। ਇਸ 'ਤੇ ਸਵਾਲ ਚੁੱਕਦਿਆ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਫ਼ੋਨ 'ਤੇ ਗੱਲਬਾਤ ਕੀਤੀ। ਸ਼ਾਹੀ ਇਮਾਮ ਨੇ ਵੀਡੀਓ ਵੀ ਜਾਰੀ ਕੀਤੀ ਹੈ।
image source: Instagram
ਹੋਰ ਪੜ੍ਹੋ : ਹਸਪਤਾਲ ਤੋਂ ਆਲੀਆ ਭੱਟ ਦਾ ਆਪਣੀ ਬੇਟੀ ਦੇ ਨਾਲ ਵਾਇਰਲ ਹੋ ਰਹੇ ਵੀਡੀਓ ਦਾ ਜਾਣੋ ਕੀ ਹੈ ਸੱਚ!
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸਪੱਸ਼ਟੀਕਰਨ ਦਿੰਦੇ ਕਿਹਾ ਹੈ ਕਿ ਹਜ਼ਰਤ ਮੁਹੰਮਦ ਸਾਹਿਬ ਦੀ ਸ਼ਾਨ 'ਚ ਕੁਝ ਗ਼ਲਤ ਨਹੀਂ ਬੋਲਿਆ ਗਿਆ ਹੈ। ਇਸ ਗੀਤ ਵਿੱਚ ਹਰੀ ਸਿੰਘ ਨਲੂਆ ਦੀ ਮੁਹੰਮਦ ਖ਼ਾਨ ਤੇ ਉਸ ਦੇ ਪੰਜ ਪੁੱਤਰਾਂ ਨਾਲ ਹੋਈ ਜੰਗ ਬਾਰੇ ਵਰਨਣ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਜ਼ਰਤ ਮੁਹੰਮਦ ਸਾਹਿਬ ਸਾਡੇ ਲਈ ਸਨਮਾਨਯੋਗ ਹਨ।
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਇਸ ਤੋਂ ਪਹਿਲਾਂ ‘SYL’ ਗੀਤ ਰਿਲੀਜ਼ ਹੋਇਆ ਸੀ, ਜਿਸ ਨੂੰ ਭਾਰਤ ਸਰਕਾਰ ਵਲੋਂ ਇੰਡੀਆ ਵਿੱਚ ਬੈਨ ਕਰਵਾ ਦਿੱਤਾ ਗਿਆ ਸੀ। ਦੱਸ ਦੇਈਏ 29 ਮਈ ਨੂੰ ਜਵਾਹਰਕੇ ਪਿੰਡ 'ਚ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੀ ਮੌਤ ਨੂੰ ਪੰਜ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਪਰਿਵਾਰ ਅਤੇ ਪ੍ਰਸ਼ੰਸਕ ਅਜੇ ਵੀ ਸਿੱਧੂ ਦੀ ਮੌਤ ਦੇ ਇਨਸਾਫ਼ ਦੀ ਉਡੀਕ ਕਰ ਰਹੇ ਹਨ।