ਕਿਉਂ ਕਹਿੰਦਿਆਂ ਕਹਾਉਂਦਿਆਂ ਦੇ ਸਾਕ ਮੋੜ ਰਹੀ ਹੈ ਸਿਮੀ ਚਾਹਲ, ਦੇਖੋ ਵੀਡੀਓ

written by Aaseen Khan | April 11, 2019

ਕਿਉਂ ਕਹਿੰਦਿਆਂ ਕਹਾਉਂਦਿਆਂ ਦੇ ਸਾਕ ਮੋੜ ਰਹੀ ਹੈ ਸਿਮੀ ਚਾਹਲ, ਦੇਖੋ ਵੀਡੀਓ : ਗਿੱਪੀ ਗਰੇਵਾਲ ਅਤੇ ਸਿਮੀ ਚਾਹਲ ਸਟਾਰਰ ਫ਼ਿਲਮ ਮੰਜੇ ਬਿਸਤਰੇ 2 12 ਅਪ੍ਰੈਲ ਨੂੰ ਵੱਡੇ ਪਰਦੇ 'ਤੇ ਧੁੰਮਾਂ ਪਾਉਣ ਆ ਰਹੀ ਹੈ। ਪਰ ਉਸ ਤੋਂ ਪਹਿਲਾਂ ਫ਼ਿਲਮ ਦਾ ਗੀਤ 'ਸਾਕ' ਵੀ ਰਿਲੀਜ਼ ਕਰ ਦਿੱਤਾ ਗਿਆ ਹੈ। ਇਹ ਗੀਤ ਡਿਊਟ ਗਾਣਾ ਹੈ ਜਿਸ ਨੂੰ ਗਿੱਪੀ ਗਰੇਵਾਲ ਅਤੇ ਗਾਇਕਾ ਸੁਦੇਸ਼ ਕੁਮਾਰੀ ਨੇ ਆਪਣੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਗੀਤ 'ਚ ਪੂਰੀ ਤਰਾਂ ਨਾਲ ਵਿਆਹ ਦਾ ਮਾਹੌਲ ਦਿਖਾਈ ਦੇ ਰਿਹਾ ਹੈ ਉਹ ਵੀ ਕੈਨੇਡਾ 'ਚ ਹੁੰਦੇ ਹੋਏ ਉੱਥੇ ਪੰਜਾਬ ਦੀ ਤਰਾਂ ਹੀ ਵਿਆਹ ਦਾ ਮਾਹੌਲ ਸਿਰਜਿਆ ਗਿਆ ਹੈ।

ਗੀਤ 'ਚ ਸਿਮੀ ਚਾਹਲ ਅਤੇ ਗਿੱਪੀ ਗਰੇਵਾਲ ਸਮੇਤ ਪੂਰੀ ਸਟਾਰ ਕਾਸਟ ਭੰਗੜੇ ਪਾਉਂਦੀ ਨਜ਼ਰ ਆ ਰਹੀ ਹੈ। ਮੰਜੇ ਬਿਸਤਰੇ 2 ਫ਼ਿਲਮ ਦੇ ਟਾਈਟਲ ਗੀਤ ਸਮੇਤ ਹੁਣ ਤੱਕ 6 ਗੀਤ ਰਿਲੀਜ਼ ਹੋ ਚੁੱਕੇ ਹਨ। ਫ਼ਿਲਮ ਦੇ ਸਾਰੇ ਹੀ ਗੀਤਾਂ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਬਲਜੀਤ ਸਿੰਘ ਦਿਓ ਦੇ ਨਿਰਦੇਸ਼ਨ 'ਚ ਬਣੀ ਇਸ ਫ਼ਿਲਮ ਨੂੰ ਉਮੀਦ ਹੈ ਗਾਣਿਆਂ ਦੀ ਤਰਾਂ ਹੀ ਦਰਸ਼ਕ ਪਿਆਰ ਦੇਣ ਵਾਲੇ ਹਨ।

ਹੋਰ ਵੇਖੋ : ਕੰਗਨਾ ਰਣੌਤ ਨਾਲ ਸਕਰੀਨ ਸਾਂਝੀ ਕਰਨਗੇ ਜੱਸੀ ਗਿੱਲ, ਫਿਲਮ ਦੀ ਪਹਿਲੀ ਝਲਕ ਆਈ ਸਾਹਮਣੇ


ਫ਼ਿਲਮ 'ਚ ਕਰਮਜੀਤ ਅਨਮੋਲ , ਗੁਰਪ੍ਰੀਤ ਘੁੱਗੀ , ਹੌਬੀ ਧਾਲੀਵਾਲ , ਬੀ ਐੱਨ ਸ਼ਰਮਾ , ਰਾਣਾ ਰਣਬੀਰ ਅਤੇ ਸਰਦਾਰ ਸੋਹੀ, ਅਨੀਤਾ ਦੇਵਗਨ,ਗੁਰਪ੍ਰੀਤ ਕੌਰ ਭੰਗੂ ਤੋਂ ਇਲਾਵਾ ਕਈ ਹੋਰ ਵੱਡੇ ਚਿਹਰੇ ਨਜ਼ਰ ਆਉਣਗੇ।ਫ਼ਿਲਮ ਨੂੰ ਗਿੱਪੀ ਗਰੇਵਾਲ ਦੀ ਪ੍ਰੋਡਕਸ਼ਨ ‘ਚ ਹੀ ਬਣਾਇਆ ਗਿਆ ਹੈ, ਜਿਹੜੀ ਕੱਲ ਯਾਨੀ 12 ਅਪ੍ਰੈਲ ਨੂੰ ਵੱਡੇ ਪਰਦੇ 'ਤੇ ਦੇਖਣ ਨੂੰ ਮਿਲੇਗੀ।

You may also like