ਸਿੰਮੀ ਚਾਹਲ ਨੂੰ ਯਾਦ ਆਈ ਆਪਣੀ ਸਹੇਲੀਆਂ ਦੀ, ਪੋਸਟ ਪਾ ਕੇ ਸਾਂਝੀਆਂ ਕੀਤੀਆਂ ਅਣਦੇਖੀਆਂ ਤਸਵੀਰਾਂ
ਸਿੰਮੀ ਚਾਹਲ ਨੂੰ ਯਾਦ ਆਈ ਆਪਣੀ ਸਹੇਲੀਆਂ ਦੀ, ਪੋਸਟ ਪਾ ਕੇ ਸਾਂਝੀਆਂ ਕੀਤੀਆਂ ਅਣਦੇਖੀਆਂ ਤਸਵੀਰਾਂ
ਪੰਜਾਬੀ ਅਦਾਕਾਰਾ ਸਿੰਮੀ ਚਾਹਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਪੋਸਟ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੀ ਖ਼ਾਸ ਸਹੇਲੀਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਨੇ। ਹਰ ਇਨਸਾਨ ਦੀ ਜ਼ਿੰਦਗੀ ਚ ਦੋਸਤੀ ਅਹਿਮ ਥਾਂ ਰੱਖਦੀ ਹੈ। ਜਿਸ ਕਰਕੇ ਅਕਸਰ ਹੀ ਇਨਸਾਨ ਆਪਣੇ ਦੋਸਤਾਂ ਨੂੰ ਯਾਦ ਕਰਦਾ ਹੈ, ਖ਼ਾਸ ਕਰਕੇ ਉਦੋਂ ਜਦੋਂ ਉਹ ਉਨ੍ਹਾਂ ਤੋਂ ਦੂਰ ਹੁੰਦੇ ਨੇ। ਅਜਿਹੀ ਭਾਵਨਾਵਾਂ ‘ਚੋਂ ਲੰਘ ਰਹੀ ਹੈ ਅਦਾਕਾਰਾ ਸਿੰਮੀ ਚਾਹਲ ।
image credit: instagram
ਹੋਰ ਪੜ੍ਹੋ : ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਸਾਵਨ ਰੂਪੋਵਾਲੀ ਤੇ ਗਾਇਕ ਗੁਰਨਾਮ ਭੁੱਲਰ ਦਾ ਇਹ ਰੋਮਾਂਟਿਕ ਵੀਡੀਓ
ਹੋਰ ਪੜ੍ਹੋ : ਅੱਜ ਹੈ ਗਾਇਕ ਹਰਭਜਨ ਮਾਨ ਤੇ ਹਰਮਨ ਮਾਨ ਦੇ ਵਿਆਹ ਦੀ ਵਰ੍ਹੇਗੰਢ, ਪ੍ਰਸ਼ੰਸਕ ਵੀ ਕਮੈਂਟ ਕਰਕੇ ਇਸ ਜੋੜੀ ਨੂੰ ਦੇ ਰਹੇ ਨੇ ਮੁਬਾਰਕਾਂ
image credit: instagram
ਸਿੰਮੀ ਚਾਹਲ ਨੇ ਆਪਣੀ ਕੈਨੇਡਾ ਵਾਲੀਆਂ ਸਹੇਲੀਆਂ ਨੂੰ ਯਾਦ ਕਰਦੇ ਹੋਏ ਕੁਝ ਅਣਦੇਖੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਨੇ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਮੈਂ ਤੁਹਾਨੂੰ ਬਹੁਤ ਯਾਦ ਕਰ ਰਹੀ ਹਾਂ,,, ਬਹੁਤ ਬੇਸਬਰੀ ਦੇ ਨਾਲ ਉਡੀਕ ਕਰ ਰਹੀ ਹਾਂ ਜਦੋਂ ਮੈਂ ਤੁਹਾਨੂੰ ਫਿਰ ਤੋਂ ਜੱਫੀ ਪਾਵਾਂਗੀ.. #TripSept2020?’ । ਇਹ ਤਸਵੀਰਾਂ ਉਨ੍ਹਾਂ ਦੀ ਨਾਗਰਾ ਫਾਲ ਦੇ ਟ੍ਰਿੱਪ ਦੀਆਂ ਨੇ। ਤਸਵੀਰਾਂ ‘ਚ ਦੇਖ ਸਕਦੇ ਹੋ ਜਿੱਥੇ ਸਿੰਮੀ ਆਪਣੀ ਸਹੇਲੀਆਂ ਦੇ ਨਾਲ ਬੈਠੀ ਹੋਈ ਹੈ ਉਸਦੇ ਪਿੱਛੇ ਨਾਗਰਾ ਫਾਲ ਸਾਫ ਦਿਖਾਈ ਦੇ ਰਿਹਾ ਹੈ। ਪ੍ਰਸ਼ੰਸਕਾਂ ਵੱਲੋਂ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।
image credit: instagram
ਜੇ ਗੱਲ ਕਰੀਏ ਸਿੰਮੀ ਚਾਹਲ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਬੰਬੂਕਾਟ ਫ਼ਿਲਮ ਦੇ ਨਾਲ ਆਪਣੀ ਅਦਾਕਾਰੀ ਦਾ ਆਗਾਜ਼ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਸੁਪਰ ਹਿੱਟ ਫ਼ਿਲਮਾਂ ਜਿਵੇਂ ਸਰਵਣ, ਰੱਬ ਦਾ ਰੇਡੀਓ, ‘ਗੋਲਕ, ਬੁਗਨੀ ਬੈਂਕ ‘ਤੇ ਬਟੂਆ’, ‘ਦਾਣਾ-ਪਾਣੀ’, ‘ਭੱਜੋ ਵੀਰੋ ਵੇ’, ‘ਮੰਜੇ ਬਿਸਤਰੇ 2’, ‘ਚੱਲ ਮੇਰਾ ਪੁੱਤ’, ‘ਚੱਲ ਮੇਰਾ ਪੁੱਤ-2’ ਵਰਗੀ ਸੁਪਰ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ । ਇਸ ਤੋਂ ਇਲਾਵਾ ਉਹ ਪੰਜਾਬੀ ਗੀਤਾਂ ‘ਚ ਵੀ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
