ਸਿੰਮੀ ਚਾਹਲ ਦਾ ਇਹ ਮਜ਼ੇਦਾਰ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਜਾਣੋ ਕਿਸ ਕੰਮ ਲਈ ਜੋੜੇ ਨੇ ਅਦਾਕਾਰਾ ਨੇ ਪੈਸੇ

written by Lajwinder kaur | May 31, 2021

ਪੰਜਾਬੀ ਫ਼ਿਲਮੀ ਜਗਤ ਦੀ ਚੁਲਬੁਲੇ ਸੁਭਾਅ ਵਾਲੀ ਅਦਾਕਾਰਾ ਸਿੰਮੀ ਚਾਹਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਦੀ ਇੱਕ ਨਵੀਂ ਵੀਡੀਓ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੀ ਹੈ। ਇਸ ਵੀਡੀਓ ‘ਚ ਉਹ ਇੱਕ ਛੋਟੀ ਬੱਚੀ ਬਣਕੇ ਅਦਾਕਾਰੀ ਕਰਦੀ ਹੋਈ ਨਜ਼ਰ ਆ ਰਹੀ ਹੈ ।

Simi Chahal Image Source: Instagram

ਹੋਰ ਪੜ੍ਹੋ : ਹਰਭਜਨ ਮਾਨ ਨੇ ਆਪਣੇ ਪਿੰਡ ਖੇਮੂਆਣਾ ਤੋਂ ਸਾਂਝੀ ਕੀਤੀ ਖ਼ਾਸ ਵੀਡੀਓ, ਪੁੱਤਰ ਅਵਕਾਸ਼ ਮਾਨ ਦੇ ਨਾਲ ਪਿੰਡ ਦੇ ਬਣੇ ਪਕੌੜਿਆਂ ਤੇ ਜਲੇਬੀਆਂ ਦਾ ਲੁਤਫ ਲੈਂਦੇ ਆਏ ਨਜ਼ਰ, ਦੇਖੋ ਵੀਡੀਓ

simi chahal cute video old video Image Source: Instagram

ਉਹ ਤੋਤਲੇ ਅੰਦਾਜ਼ ‘ਚ ਕਹਿ ਰਹੀ ਹੈ ਕਿ ‘ਅਭੀ ਮੇਰੇ ਪਾਸ ਥੋੜੇ ਸੇ ਪੈਸੇ ਆਏ ਨੇ’ । ਵੀਡੀਓ ‘ਚ ਉਨ੍ਹਾਂ ਦਾ ਇਹ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ। ਪ੍ਰਸ਼ੰਸਕ ਕਮੈਂਟ ਕਰਕੇ ਸਿੰਮੀ ਚਾਹਲ ਦੀ ਤਾਰੀਫ ਕਰ ਰਹੇ ਨੇ।

punjabi actress simi chahal birthday Image Source: Instagram

ਦੱਸ ਦਈਏ 9 ਮਈ ਨੂੰ ਸਿੰਮੀ ਚਾਹਲ ਨੇ ਆਪਣਾ 29ਵਾਂ ਬਰਥਡੇਅ ਸੈਲੀਬ੍ਰੇਟ ਕੀਤਾ ਹੈ। ਸਿੰਮੀ ਚਾਹਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਮਿਊਜ਼ਿਕ ਵੀਡੀਓਜ਼ ਤੋਂ ਕੀਤੀ ਸੀ। ਹੀਰੋਇਨ ਬਣਨ ਦਾ ਸੁਫ਼ਨਾ ਪੂਰਾ ਹੋਇਆ ਫ਼ਿਲਮ ‘ਬੰਬੂਕਾਟ’ ਦੇ ਨਾਲ । ਇਸ ਤੋਂ ਬਾਅਦ ਉਨ੍ਹਾਂ ਨੇ ਸਰਵਣ, ਰੱਬ ਦਾ ਰੇਡੀਓ, ‘ਗੋਲਕ, ਬੁਗਨੀ ਬੈਂਕ ‘ਤੇ ਬਟੂਆ’, ‘ਦਾਣਾ-ਪਾਣੀ’, ‘ਭੱਜੋ ਵੀਰੋ ਵੇ’, ‘ਮੰਜੇ ਬਿਸਤਰੇ 2’, ‘ਚੱਲ ਮੇਰਾ ਪੁੱਤ’, ‘ਚੱਲ ਮੇਰਾ ਪੁੱਤ-2’ ਵਰਗੀ ਸੁਪਰ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ ।

You may also like