ਸਿਮਰਨ ਕੌਰ ਮੁੰਡੀ ਅਤੇ ਗੁਰਿਕ ਮਾਨ ਦੀ ਵੈਡਿੰਗ ਐਨੀਵਰਸਰੀ, ਵੈਡਿੰਗ ਐਨੀਵਰਸਰੀ ‘ਤੇ ਅਦਾਕਾਰਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ

Written by  Shaminder   |  February 01st 2023 06:16 AM  |  Updated: February 01st 2023 06:16 AM

ਸਿਮਰਨ ਕੌਰ ਮੁੰਡੀ ਅਤੇ ਗੁਰਿਕ ਮਾਨ ਦੀ ਵੈਡਿੰਗ ਐਨੀਵਰਸਰੀ, ਵੈਡਿੰਗ ਐਨੀਵਰਸਰੀ ‘ਤੇ ਅਦਾਕਾਰਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ

ਗੁਰਿਕ ਮਾਨ (Gurickk G Maan) ਅਤੇ ਸਿਮਰਨ ਕੌਰ ਮੁੰਡੀ (Simran Kaur Mundi) ਦੀ ਵੈਡਿੰਗ ਐਨੀਵਰਸਰੀ (Wedding Anniversary) ਦੇ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵਧਾਈ ਦਿੱਤੀ ਹੈ । ਸਿਮਰਨ ਕੌਰ ਮੁੰਡੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਸ ਤੋਂ ਇਲਾਵਾ ਅਦਾਕਾਰਾ ਨੂੰ ਕਈ ਸੈਲੀਬ੍ਰੇਟੀਜ਼ ਨੇ ਵੀ ਵਧਾਈ ਦਿੱਤੀ ਹੈ ।

ਹੋਰ ਪੜ੍ਹੋ : ਗੁਰਦਾਸ ਮਾਨ ਨੇ ਆਪਣੀ ਪੁਰਾਣੀ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕ ਵੀ ਲੁਟਾ ਰਹੇ ਪਿਆਰ

ਹੁਸ਼ਿਆਰਪੁਰ ਦੀ ਰਹਿਣ ਵਾਲੀ ਹੈ ਸਿਮਰਨ ਮੁੰਡੀ

ਅੱਜ ਤੋਂ ਤਿੰਨ ਸਾਲ ਪਹਿਲਾਂ ਸਿਮਰਨ ਕੌਰ ਮੁੰਡੀ ਅਤੇ ਗੁਰਿਕ ਮਾਨ ਵਿਆਹ ਦੇ ਬੰਧਨ ‘ਚ ਬੱਝੇ ਸਨ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ ।

Simran Kaur Mundi image From instagram

ਹੋਰ ਪੜ੍ਹੋ : ਟੌਪ ਦੀ ਜਗ੍ਹਾ ਜੀਨਸ ਪਾ ਕੇ ਰੈਸਟੋਰੈਂਟ ਪਹੁੰਚ ਗਈ ਉਰਫੀ ਜਾਵੇਦ, ਲੋਕਾਂ ਨੇ ਕਿਹਾ ‘ਪੈਂਟ ਫਾੜ ਦੀ’

ਸਿਮਰਨ ਕੌਰ ਦਾ ਸਬੰਧ ਹੁਸ਼ਿਆਰਪੁਰ ਦੇ ਮੁੰਡਿਆਂ ਜੱਟਾਂ ਦੇ ਨਾਲ ਹੈ । ਉਹ ਫ਼ਿਲਮਾਂ ਅਤੇ ਮਾਡਲਿੰਗ ਦੇ ਖੇਤਰ ‘ਚ ਕੰਮ ਕਰ ਚੁੱਕੀ ਹੈ ।ਜਦੋਂਕਿ ਗੁਰਿਕ ਮਾਨ ਵੀਡੀਓ ਡਾਇਰੈਕਟਰ ਹੈ।

simaran kaur ,, image source :Instagram

ਸ਼ਾਹੀ ਅੰਦਾਜ਼ ‘ਚ ਹੋਇਆ ਸੀ ਵਿਆਹ

ਸਿਮਰਨ ਕੌਰ ਮੁੰਡੀ ਅਤੇ ਗੁਰਿਕ ਮਾਨ ਦਾ ਵਿਆਹ ਪਟਿਆਲਾ ‘ਚ ਬੜੇ ਹੀ ਸ਼ਾਹੀ ਅੰਦਾਜ਼ ‘ਚ ਹੋਇਆ ਸੀ । ਇਸ ਵਿਆਹ ‘ਚ ਸੌ ਤੋਂ ਜ਼ਿਆਦਾ ਮਹਿਮਾਨਾਂ ਨੇ ਸ਼ਿਰਕਤ ਕੀਤੀ ਸੀ ਅਤੇ ਇਹ ਮਹਿਮਾਨ ਦੋ ਦਿਨ ਪਟਿਆਲਾ ‘ਚ ਰਹੇ ਸਨ ।

Simaran kaur mundi shares pics image Source : Instagram

ਮਹਿਮਾਨਾਂ ‘ਚ ਹਨੀ ਸਿੰਘ, ਕਪਿਲ ਸ਼ਰਮਾ, ਸਰਗੁਨ ਮਹਿਤਾ, ਐਮੀ ਵਿਰਕ ਸਣੇ ਕਈ ਮਹਿਮਾਨ ਸ਼ਾਮਿਲ ਹੋਏ ਸਨ ।ਦੋਵਾਂ ਦੀ ਵੈਡਿੰਗ ਐਨੀਵਰਸਰੀ ਦੇ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਵਧਾਈ ਦੇ ਰਹੇ ਹਨ । ਸਿਮਰਨ ਕੌਰ ਮੁੰਡੀ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ਪਰ ਗੁਰਿਕ ਮਾਨ ਬਹੁਤ ਘੱਟ ਸਰਗਰਮ ਰਹਿੰਦੇ ਹਨ ।

 

View this post on Instagram

 

A post shared by Gurickk G Maan (@gurickkmaan)

You May Like This

Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network