ਤੰਦੂਰੀ ਚਾਹ ਦਾ ਅਨੰਦ ਲੈਂਦੀ ਨਜ਼ਰ ਆਈ ਗੁਰਦਾਸ ਮਾਨ ਦੀ ਨੂੰਹ ਸਿਮਰਨ ਕੌਰ ਮੁੰਡੀ, ਦੇਖੋ ਵੀਡੀਓ

Written by  Lajwinder kaur   |  April 07th 2021 11:19 AM  |  Updated: April 07th 2021 11:47 AM

ਤੰਦੂਰੀ ਚਾਹ ਦਾ ਅਨੰਦ ਲੈਂਦੀ ਨਜ਼ਰ ਆਈ ਗੁਰਦਾਸ ਮਾਨ ਦੀ ਨੂੰਹ ਸਿਮਰਨ ਕੌਰ ਮੁੰਡੀ, ਦੇਖੋ ਵੀਡੀਓ

ਐਕਟਰੈੱਸ ਸਿਮਰਨ ਕੌਰ ਮੁੰਡੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੇ ਪ੍ਰਸ਼ੰਸਕਾਂ ਦੇ ਲਈ ਕੁਝ ਨਾ ਕੁਝ ਨਵਾਂ ਪੋਸਟ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਤੰਦੂਰੀ ਚਾਹ ਦਾ ਵੀਡੀਓ ਆਪਣੇ ਇੰਸਟਾਗ੍ਰ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ। ਜਿੱਥੇ ਸਿਮਰਨ ਕੌਰ ਮੁੰਡੀ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ ਉੱਥੇ ਹੀ ਉਨ੍ਹਾਂ ਦੇ ਪਤੀ ਗੁਰਿਕ ਮਾਨ ਬਹੁਤ ਘੱਟ ਹੀ ਸੋਸ਼ਲ ਮੀਡੀਆ ਉੱਤੇ ਨਜ਼ਰ ਆਉਂਦੇ ਨੇ।

inside image of simarn kaur mundi post Image Source: instagram

ਹੋਰ ਪੜ੍ਹੋ : ਬਾਲੀਵੁੱਡ ਐਕਟਰ ਸੋਨੂੰ ਸੂਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੇ ਨਾਲ ਕਿਸਾਨਾਂ ਦੀ ਕਾਮਯਾਬੀ ਲਈ ਕੀਤੀ ਅਰਦਾਸ

inside image of simarn kaur mundi with hubby gurikk maan Image Source: instagram

ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਸਿਮਰਨ ਕੌਰ ਮੁੰਡੀ ਨੇ ਲਿਖਿਆ ਹੈ- ‘ਤੰਦੂਰੀ ਚਾਹ ਦਾ ਅਨੰਦ ਕਦੇ ਨਾ ਕਦੇ ਜ਼ਰੂਰ ਲਵੋ #amazing ? #throwbacktuesday’ । ਫੈਨਜ਼ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ।

image of simarn kaur mundi wedding pic Image Source: instagram

ਦੱਸ ਦਈਏ ਪਿਛਲੇ ਸਾਲ ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਨੇ ਸਾਬਕਾ ਮਿਸ ਇੰਡੀਆ ਯੂਨੀਵਰਸ ਅਤੇ ਅਭਿਨੇਤਰੀ ਸਿਮਰਨ ਕੌਰ ਮੁੰਡੀ ਦੇ ਨਾਲ ਵਿਆਹ ਕਰਵਾਇਆ ਸੀ । ਇਸ ਵਿਆਹ ‘ਚ ਮਨੋਰੰਜਨ ਜਗਤ ਤੋਂ ਲੈ ਕੇ ਰਾਜਨੀਤਿਕ ਜਗਤ ਦੀਆਂ ਨਾਮੀਆਂ ਹਸਤੀਆਂ ਸ਼ਾਮਿਲ ਹੋਈਆਂ ਸਨ। ਇਹ ਵਿਆਹ ਖੂਬ ਸੁਰਖੀਆਂ ‘ਚ ਬਣਿਆ ਰਿਹਾ ਸੀ । ਵਿਆਹ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network