ਗਾਇਕਾ ਅਫਸਾਨਾ ਖ਼ਾਨ ਨੇ ਆਪਣੇ ਪਰਿਵਾਰ ਨਾਲ ਇਸ ਤਰ੍ਹਾਂ ਮਨਾਇਆ ਖ਼ਾਸ ਦਿਨ,ਤਸਵੀਰਾਂ ਕੀਤੀਆਂ ਸਾਂਝੀਆਂ

Written by  Shaminder   |  February 15th 2020 01:56 PM  |  Updated: February 15th 2020 01:56 PM

ਗਾਇਕਾ ਅਫਸਾਨਾ ਖ਼ਾਨ ਨੇ ਆਪਣੇ ਪਰਿਵਾਰ ਨਾਲ ਇਸ ਤਰ੍ਹਾਂ ਮਨਾਇਆ ਖ਼ਾਸ ਦਿਨ,ਤਸਵੀਰਾਂ ਕੀਤੀਆਂ ਸਾਂਝੀਆਂ

ਬੁਲੰਦ ਆਵਾਜ਼ ਦੀ ਮਾਲਿਕ ਗਾਇਕਾ ਅਫਸਾਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਪਰਿਵਾਰ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ 'ਚ ਉਹ ਆਪਣੇ ਪਰਿਵਾਰ ਨਾਲ ਵੈਲੇਂਨਟਾਈਨ ਡੇ ਦੇ ਮੌਕੇ 'ਤੇ ਆਊਟਿੰਗ ਕਰਦੇ ਹੋਏ ਨਜ਼ਰ ਆ ਰਹੇ ਨੇ । ਇਨ੍ਹਾਂ ਤਸਵੀਰਾਂ 'ਚ ਉਨ੍ਹਾਂ ਦੀ ਮਾਤਾ ਅਤੇ ਭੈਣਾਂ ਵੀ ਉਨ੍ਹਾਂ ਨਾਲ ਵਿਖਾਈ ਦੇ ਰਹੇ ਨੇ ।ਇਨ੍ਹਾਂ ਤਸਵੀਰਾਂ ਨੂੰ ਸਾਂਝੇ ਕਰਦੇ ਹੋਏ ਉਨ੍ਹਾਂ ਲਿਖਿਆ 'ਫੈਮਿਲੀ'।

ਹੋਰ ਵੇਖੋ:ਅਫਸਾਨਾ ਖ਼ਾਨ ਆਪਣੇ ਨਵੇਂ ਗੀਤ ‘Dream Breaker’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਗਾਣੇ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

https://www.instagram.com/p/B8lCyefBZ4X/

ਅਫਸਾਨਾ ਖ਼ਾਨ ਆਪਣੇ ਪਰਿਵਾਰ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦਟ ਰਹਿੰਦੇ ਹਨ । ਉਨ੍ਹਾਂ ਨੇ ਬੀਤੇ ਦਿਨੀਂ ਆਪਣੇ ਨਾਨਕੇ ਪਿੰਡ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ,ਜਿਸ 'ਚ ਉਹ ਆਪਣੇ ਨਾਨਕੇ ਘਰ ਮਸਤੀ ਕਰਦੇ ਹੋਏ ਵਿਖਾਈ ਦਿੱਤੇ ਸਨ ।

afsana 3 afsana 3

ਇਸ ਤੋਂ ਪਹਿਲਾਂ ਉਹ ਸਿੱਧੂ ਮੂਸੇਵਾਲਾ ਦੇ ਘਰ ਵੀ ਗਏ ਸਨ ।ਜਿੱਥੇ ਉਨ੍ਹਾਂ ਦੇ ਪਿੰਡ 'ਚ ਉਨ੍ਹਾਂ ਦੀ ਮਾਤਾ ਨਾਲ ਕੁਝ ਤਸਵੀਰਾਂ ਵੀ ਲਈਆਂ ਸਨ ।

https://www.instagram.com/p/B7-aUksBq-E/

ਅਫਸਾਨਾ ਖ਼ਾਨ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਹ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦੇ ਰਹੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।ਪਿੱਛੇ ਜਿਹੇ ਆਏ ਉਨ੍ਹਾਂ ਦੇ 'ਧੱਕਾ' ਗੀਤ ਨੂੰ ਭਰਵਾਂ ਹੁੰਗਾਰਾ ਸਰੋਤਿਆਂ ਵੱਲੋਂ ਮਿਲਿਆ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network