
ਅਫਸਾਨਾ ਖ਼ਾਨ (Afsana Khan) ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ । ਆਪਣੇ ਗੀਤਾਂ ਦੇ ਨਾਲ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੀ ਅਫਸਾਨਾ ਖ਼ਾਨ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਰਿਵਾਰ (Family) ਦੇ ਨਾਲ ਇੱਕ ਵੀਡੀਓ (Video) ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਸੁਣਨਾ ਚਾਹੁੰਦੀ ਸੀ ਆਪਣੀ ਤਾਰੀਫ, ਪਰ ਡਾਇਰੈਕਟਰ ਨੇ ਇੰਝ ਕੀਤੀ ਮਿੱਟੀ ਪਲੀਤ, ਵੇਖੋ ਮਜ਼ੇਦਾਰ ਵੀਡੀਓ
ਇਸ ਵੀਡੀਓ ‘ਚ ਗਾਇਕਾ ਆਪਣੀ ਮਾਂ ਤੇ ਭੈਣ ਭਰਾਵਾਂ ਦੇ ਨਾਲ ਕਿਸੇ ਰੈਸਟੋਰੈਂਟ ‘ਚ ਬੈਠ ਕੇ ਟੋਸਟ ਦਾ ਮਜ਼ਾ ਲੈਂਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਗਾਇਕਾ ਦੀ ਮਾਂ ਤੇ ਭੈਣਾਂ ਵੀ ਦਿਖਾਈ ਦੇ ਰਹੀਆਂ ਹਨ । ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

ਹੋਰ ਪੜ੍ਹੋ : ਭਾਰਤੀ ਸਿੰਘ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਪਤੀ ਨੂੰ ਐਨੀਵਰਸਰੀ ‘ਤੇ ਇੰਝ ਕੀਤਾ ਵਿਸ਼, ਵੇਖੋ ਵੀਡੀਓ
ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਉਹ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ । ਪਰ ਉਸ ਨੂੰ ਪੰਜਾਬੀ ਇੰਡਸਟਰੀ ‘ਚ ਆਪਣਾ ਰੁਤਬਾ ਬਨਾਉਣ ਦੇ ਲਈ ਕਰੜੀ ਮਿਹਨਤ ਕਰਨੀ ਪਈ ਹੈ ਅਤੇ ਇਸੇ ਮਿਹਨਤ ਦੀ ਬਦੌਲਤ ਹੀ ਉਹ ਖੁਦ ਨੂੰ ਇੰਡਸਟਰੀ ‘ਚ ਸਥਾਪਿਤ ਕਰਨ ‘ਚ ਕਾਮਯਾਬ ਹੋਈ ਹੈ ।

ਆਪਣੀ ਕਾਮਯਾਬੀ ‘ਚ ਉਹ ਆਪਣੀ ਮਾਂ ਦਾ ਸਭ ਤੋਂ ਵੱਡਾ ਹੱਥ ਸਮਝਦੀ ਹੈ, ਕਿਉਂਕਿ ਉਨ੍ਹਾਂ ਦੀ ਮਾਂ ਨੇ ਬਹੁਤ ਮਿਹਨਤ ਮਜ਼ਦੂਰੀ ਕਰਕੇ ਆਪਣੇ ਬੱਚਿਆਂ ਨੂੰ ਪੜ੍ਹਾਇਆ ਲਿਖਾਇਆ ਅਤੇ ਇਸ ਲਾਇਕ ਬਣਾਇਆ ਹੈ । ਅਫਸਾਨਾ ਖ਼ਾਨ ਵੀ ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕਰਕੇ ਅਕਸਰ ਭਾਵੁਕ ਵੀ ਹੋ ਜਾਂਦੀ ਹੈ ।
View this post on Instagram