ਗਾਇਕ ਅਮਰ ਸੰਧੂ ਦਾ ਧਾਰਮਿਕ ਗੀਤ ਰਿਲੀਜ਼

written by Shaminder | December 21, 2020

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਗੀਤ ਲਗਾਤਾਰ ਕੱਢੇ ਜਾ ਰਹੇ ਹਨ । ਗਾਇਕ ਅਮਰ ਸੰਧੂ ਦਾ ਨਵਾਂ ਧਾਰਮਿਕ ਗੀਤ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਵੀਤ ਬਲਜੀਤ ਵੱਲੋਂ ਲਿਖੇ ਗਏ ਹਨ, ਜਦੋਂਕਿ ਮਿਊਜ਼ਿਕ ਦਿੱਤਾ ਹੈ ਮਿਕਸ ਸਿੰਘ ਨੇ । chote sahibzade ਇਸ ਗੀਤ ‘ਚ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਦਲੇਰੀ ਨੂੰ ਬਿਆਨ ਕੀਤਾ ਗਿਆ ਹੈ ਕਿ ਕਿਸ ਤਰ੍ਹਾਂ ਛੋਟੇ ਛੋਟੇ ਬੱਚੇ ਆਪਣੀ ਦਾਦੀ ਨੂੰ ਵੀ ਹੌਸਲਾ ਦਿੰਦੇ ਹਨ । ਹੋਰ ਪੜ੍ਹੋ : ਦਿਲਜੀਤ ਦੋਸਾਂਝ ਦੇ ਨਾਲ ਨਜ਼ਰ ਆਇਆ ਵੀਤ ਬਲਜੀਤ ਦਾ ਪੁੱਤਰ, ਵੀਤ ਬਲਜੀਤ ਨੇ ਤਸਵੀਰ ਕੀਤੀ ਸਾਂਝੀ
amar sandhu ਦੱਸ ਦਈਏ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਸਰਹੰਦ ਵਜ਼ੀਰ ਖਾਂ ਵੱਲੋਂ ਜਿਉਂਦਾ ਨੀਹਾਂ 'ਚ ਚਿਣ ਕੇ ਸ਼ਹੀਦ ਕੀਤਾ ਗਿਆ। amar sandhu ਗੁਰਦੁਆਰਾ ਫਤਹਿਗੜ੍ਹ ਸਾਹਿਬ ਦਸਮੇਸ਼ ਪਿਤਾ, ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁੱਜਰ ਕੌਰ, ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੀ ਧਰਮ ਹਿਤ ਦਿੱਤੀ ਅਦੁੱਤੀ-ਸ਼ਹਾਦਤ ਦੀ ਅਮਰ ਯਾਦਗਾਰ ਵਜੋਂ ਸ਼ੁਭਾਇਮਾਨ ਹੈ।

0 Comments
0

You may also like