ਗਾਇਕ ਅੰਮ੍ਰਿਤ ਮਾਨ ਜਲਦ ਲੈ ਕੇ ਆ ਰਹੇ ਨੇ ਆਪਣੀ ਐਲਬਮ

written by Shaminder | November 09, 2020

ਗਾਇਕ ਅੰਮ੍ਰਿਤ ਮਾਨ ਨੇ ਆਪਣੀ ਨਵੀਂ ਆਉਣ ਵਾਲੀ ਐਲਬਮ ਦਾ ਪੋਸਟਰ ਸਾਂਝਾ ਕੀਤਾ ਹੈ । ਐਲਬਮ ਨੂੰ ‘ਆਲ ਬੰਬ’ ਦੇ ਟਾਈਟਲ ਹੇਠ ਇਸੇ ਮਹੀਨੇ ਰਿਲੀਜ਼ ਕੀਤਾ ਜਾਵੇਗਾ ।ਇਸ ਐਲਬਮ ‘ਚ ਮਿਊਜ਼ਿਕ ਇਕਵਿੰਦਰ ਸਿੰਘ ਵੱਲੋਂ ਦਿੱਤਾ ਗਿਆ ਹੈ ਜਦੋਂਕਿ ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਇਸ ਐਲਬਮ ਨੂੰ ਰਿਲੀਜ਼ ਕੀਤਾ ਜਾਵੇਗਾ ।ਇਸ ਐਲਬਮ ‘ਚ 10 ਗੀਤ ਹੋਣਗੇ। Amrit Maan ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਨੇ ਹਾਲ ਹੀ ‘ਚ ਗੀਤ ਕੱਢਿਆ ਸੀ ‘ਏਦਾਂ ਨੀ’ ਟਾਈਟਲ ਹੇਠ ਕੱਢੇ ਗਏ ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਿਆ ਸੀ । ਹੋਰ ਪੜ੍ਹੋ : ਖੇਤੀ ਬਿੱਲਾਂ ਦੇ ਵਿਰੋਧ ‘ਚ 30 ਸਤੰਬਰ ਨੂੰ ਕਲਾਕਾਰ ਦੇਣਗੇ ਧਰਨਾ, ਅੰਮ੍ਰਿਤ ਮਾਨ ਨੇ ਵੱਡੀ ਗਿਣਤੀ ‘ਚ ਪਹੁੰਚਣ ਦੀ ਕੀਤੀ ਅਪੀਲ
amrit Maan ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਉਹ ਲਗਾਤਾਰ ਇਕ ਤੋਂ ਬਾਅਦ ਇੱਕ ਹਿੱਟ ਗਾਣੇ ਦੇ ਰਹੇ ਹਨ । Amrit Maan ਗਾਇਕੀ ਦੇ ਨਾਲ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰ ਚੁੱਕੇ ਹਨ । ਉਨ੍ਹਾਂ ਨੇ ਨੀਰੂ ਬਾਜਵਾ ਦੇ ਨਾਲ ਫ਼ਿਲਮ ‘ਆਟੇ ਦੀ ਚਿੜ੍ਹੀ’ ‘ਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਹੋਰ ਵੀ ਕਈ ਫ਼ਿਲਮਾਂ ‘ਚ ਵੀ ਉਹ ਵਿਖਾਈ ਦੇ ਚੁੱਕੇ ਹਨ ।

0 Comments
0

You may also like