ਜਦੋਂ ਹੈਪੀ ਰਾਏਕੋਟੀ ਦੀ ਕਿਊਟ ਜਿਹੀ ਧੀ ਨੇ ਗਾਇਆ ਉਨ੍ਹਾਂ ਦਾ ਦਾ ਗੀਤ, ਵੀਡੀਓ ਗਾਇਕ ਨੇ ਕੀਤਾ ਸਾਂਝਾ

Written by  Shaminder   |  June 01st 2020 02:19 PM  |  Updated: June 01st 2020 03:26 PM

ਜਦੋਂ ਹੈਪੀ ਰਾਏਕੋਟੀ ਦੀ ਕਿਊਟ ਜਿਹੀ ਧੀ ਨੇ ਗਾਇਆ ਉਨ੍ਹਾਂ ਦਾ ਦਾ ਗੀਤ, ਵੀਡੀਓ ਗਾਇਕ ਨੇ ਕੀਤਾ ਸਾਂਝਾ

ਹੈਪੀ ਰਾਏਕੋਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਵੀਡੀਓ ‘ਚ ਉਹ ਆਪਣੀ ਧੀ ਨਾਲ ਨਜ਼ਰ ਆ ਰਹੇ ਨੇ । ਇਸ ਵੀਡੀਓ ‘ਚ ਹੈਪੀ ਰਾਏਕੋਟੀ ਆਪਣੀ ਧੀ ਦੇ ਨਾਲ ਆਪਣਾ ਨਵਾਂ ਗੀਤ ‘ਰਾਤ ਗਈ ਬਾਤ ਗਈ’ ਗਾਉਂਦੇ ਹੋਏ ਵਿਖਾਈ ਦੇ ਰਹੇ ਹਨ । ਹੈਪੀ ਰਾਏਕੋਟੀ ਦਾ ਇਹ ਪਿਛਲੇ ਦਿਨੀਂ ਸੈਡ ਸੌਂਗ ਆਇਆ ਸੀ। ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਦੱਸਿਆ ਹੈ ਕਿ ਉਨ੍ਹਾਂ ਦੇ ਗੀਤ ਨੂੰ 24 ਘੰਟਿਆਂ ‘ਚ 4 ਮਿਲੀਅਨ ਵਿਊਜ਼ ਮਿਲੇ ਹਨ ।

https://www.instagram.com/p/CA1vCB9pEtB/

ਇਸ ਗੀਤ ਦੇ ਬੋਲ ਉਨ੍ਹਾਂ ਨੇ ਖੁਦ ਲਿਖੇ ਨੇ, ਜਦੋਂਕਿ ਮਿਊਜ਼ਿਕ ਲਾਡੀ ਗਿੱਲ ਵੱਲੋਂ ਦਿੱਤਾ ਗਿਆ ਹੈ ।

https://www.instagram.com/p/CAy5DF2J1ep/

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਹੈਪੀ ਰਾਏਕੋਟੀ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।ਵੀਡੀਓ ਬੀ ਟੂਗੇਦਰਸ ਵਾਲਿਆਂ ਵੱਲੋਂ ਤਿਆਰ ਕੀਤੀ ਗਈ ਹੈ ।

https://www.instagram.com/p/CAwAaT7pkRN/

ਹੈਪੀ ਰਾਏਕੋਟੀ ਦੇ ਲਿਖੇ ਗੀਤ ਕਈ ਨਾਮੀ ਗਾਇਕ ਜਿਵੇਂ ਰੌਸ਼ਨ ਪ੍ਰਿੰਸ, ਐਮੀ ਵਿਰਕ, ਗਿੱਪੀ ਗਰੇਵਾਲ ਤੇ ਕਈ ਹੋਰ ਗਾਇਕ ਵੀ ਗਾ ਚੁੱਕੇ ਨੇ । ਇਸ ਤੋਂ ਇਲਾਵਾ ਉਹ ਆਪਣੀ ਆਵਾਜ਼ ‘ਚ ਸਿੰਗਲ ਟਰੈਕ ਜਿਵੇਂ ਜ਼ਿੰਦਾ, ਪਿਆਰ ਨਹੀਂ ਕਰਨਾ, ਜਾਨ, ਬਾਈ ਹੁੱਡ, ਮੁਟਿਆਰ, ਕੁੜੀ ਮਰਦੀ ਆ ਤੇਰੇ ਤੇ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ । ਉਹ ਕਈ ਪੰਜਾਬੀ ਫ਼ਿਲਮਾਂ ਦੇ ਲਈ ਵੀ ਗੀਤ ਲਿਖ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network