ਬੱਬੂ ਮਾਨ ਨੇ ਪੌਦੇ ਲਗਾ ਕੇ ਦਿੱਤਾ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ,ਵੀਡੀਓ ਵਾਇਰਲ  

Written by  Shaminder   |  June 03rd 2019 12:17 PM  |  Updated: June 03rd 2019 12:17 PM

ਬੱਬੂ ਮਾਨ ਨੇ ਪੌਦੇ ਲਗਾ ਕੇ ਦਿੱਤਾ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ,ਵੀਡੀਓ ਵਾਇਰਲ  

ਧਰਤੀ ਉੱਤੇ ਤਾਪਮਾਨ ਲਗਾਤਾਰ ਵੱਧਦਾ ਜਾ ਰਿਹਾ ਹੈ । ਗਲੋਬਲ ਵਾਰਮਿੰਗ ਦਾ ਹੀ ਨਤੀਜਾ ਹੈ ਕਿ ਅੱਜ ਤਾਪਮਾਨ 48 ਡਿਗਰੀ ਤੱਕ ਪਹੁੰਚ ਚੁੱਕਿਆ ਹੈ । ਅਜਿਹੇ 'ਚ ਸਾਡੇ ਸਾਹਮਣੇ ਕਈ ਸਮੱਸਿਆਵਾਂ ਖੜੀਆਂ ਹੋ ਚੁੱਕੀਆਂ ਹਨ । ਪਾਣੀ ਦਾ ਪੱਧਰ ਲਗਾਤਾਰ ਨੀਵਾਂ ਹੁੰਦਾ ਜਾ ਰਿਹਾ ਹੈ । ਇਸ ਦੇ ਨਾਲ ਹੀ ਪਾਣੀ ਦੇ ਸਰੋਤ ਲੱਗਪਗ ਖਤਮ ਹੋਣ ਦੇ ਕਿਨਾਰੇ ਪੁੱਜ ਚੁੱਕੇ ਨੇ ।

ਹੋਰ ਵੇਖੋ:ਬੱਬੂ ਮਾਨ ਦੇ ਇੱਕ ਪ੍ਰਸ਼ੰਸਕ ਨੇ ਕੁਝ ਇਸ ਤਰ੍ਹਾਂ ਜਤਾਇਆ ਆਪਣਾ ਪਿਆਰ ਅਤੇ ਸਤਿਕਾਰ

https://www.instagram.com/p/ByPECqNl7yE/

ਪੰਜਾਬ 'ਚ ਕਈ ਗੁਰਦੁਆਰਾ ਸਾਹਿਬ 'ਚ ਵਾਤਾਵਰਨ ਨੂੰ ਬਚਾਉਣ ਲਈ ਲੋਕਾਂ ਨੂੰ ਪ੍ਰਸ਼ਾਦ ਦੇ ਤੌਰ 'ਤੇ ਬੂਟੇ ਦਿੱਤੇ ਜਾ ਰਹੇ ਹਨ । ਇਸ ਦੇ ਨਾਲ ਹੀ ਪੰਜਾਬ ਦੇ ਕਈ ਕਲਾਕਾਰ ਵੀ ਪੌਦੇ ਲਗਾਉਣ ਦੀ ਮੁਹਿੰਮ 'ਚ ਅੱਗੇ ਆਏ ਹਨ । ਉਨ੍ਹਾਂ 'ਚ ਸਭ ਤੋਂ ਪਹਿਲਾ ਨਾਂਅ ਆਉਂਦਾ ਹੈ ਬੱਬੂ ਮਾਨ ਦਾ ।

https://www.instagram.com/p/BpsQIC0gtHG/

ਜੋ ਅਕਸਰ ਸਮਾਜ ਭਲਾਈ ਦੇ ਕੰਮਾਂ 'ਚ ਆਪਣਾ ਸਹਿਯੋਗ ਦਿੰਦੇ ਰਹਿੰਦੇ ਨੇ । ਬੱਬੂ ਮਾਨ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ ਜਿਸ 'ਚ ਉਹ ਬੂਟੇ ਲਗਾਉਂਦੇ ਹੋਏ ਨਜ਼ਰ ਆ ਰਹੇ ਨੇ ਅਤੇ ਸਮਾਜ ਨੂੰ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦੇ ਰਹੇ ਹਨ । ਦੱਸ ਦਈਏ ਕਿ ਬੱਬੂ ਮਾਨ ਅਕਸਰ ਸਮਾਜ ਭਲਾਈ ਦੇ ਕੰਮ ਕਰਦੇ ਰਹਿੰਦੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network