ਗਾਇਕ ਭੁਪਿੰਦਰ ਗਿੱਲ ਨੇ ਪਤਨੀ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਖ਼ਾਸ ਤਸਵੀਰ

Written by  Shaminder   |  July 17th 2021 10:25 AM  |  Updated: July 17th 2021 10:27 AM

ਗਾਇਕ ਭੁਪਿੰਦਰ ਗਿੱਲ ਨੇ ਪਤਨੀ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਖ਼ਾਸ ਤਸਵੀਰ

ਭੁਪਿੰਦਰ ਗਿੱਲ ਦੀ ਪਤਨੀ ਦਾ ਬੀਤੇ ਦਿਨ ਜਨਮ ਦਿਨ ਸੀ । ਗਾਇਕ ਨੇ ਆਪਣੀ ਪਤਨੀ ਦੇ ਜਨਮ ਦਿਨ ਦੇ ਮੌਕੇ ‘ਤੇ ਪੂਰੇ ਪਰਿਵਾਰ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਭੁਪਿੰਦਰ ਗਿੱਲ ਦੇ ਨਾਲ ਉਨ੍ਹਾਂ ਦੇ ਬੱਚੇ ਵੀ ਨਜ਼ਰ ਆ ਰਹੇ ਹਨ । ਉਨ੍ਹਾਂ ਦੀ ਇਸ ਤਸਵੀਰ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਸਾਂਝਾ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਗੁਰੂ ਰੰਧਾਵਾ ਦਾ ਨਵਾਂ ਗੀਤ ‘ਨੈਣ ਬੰਗਾਲੀ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ 

Bhupinder

ਇਸ ਦੇ ਨਾਲ ਹੀ ਪ੍ਰਸ਼ੰਸਕਾਂ ਦੇ ਵੱਲੋਂ ਵੀ ਲਗਾਤਾਰ ਕਮੈਂਟਸ ਕਰਕੇ ਗਾਇਕ ਨੂੰ ਉਸ ਦੀ ਪਤਨੀ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਜਾ ਰਹੀ ਹੈ । ਉਨ੍ਹਾਂ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਹੈਲੋ ਦੋਸਤੋ ਅੱਜ ਸਾਡੀ ਲਾਣੇਦਾਰਨੀ ਦਾ ਜਨਮ ਦਿਨ ਹੈ ਵਿਦ ਫੈਮਿਲੀ’ ।

Bhupinder Gill With Wife

ਭੁਪਿੰਦਰ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network