ਗਾਇਕ ਭੁਪਿੰਦਰ ਗਿੱਲ ਕਰ ਰਹੇ ਖੇਤਾਂ ‘ਚ ਕੰਮ, ਵੀਡੀਓ ਕੀਤਾ ਸਾਂਝਾ

Written by  Shaminder   |  June 10th 2021 02:51 PM  |  Updated: June 10th 2021 02:55 PM

ਗਾਇਕ ਭੁਪਿੰਦਰ ਗਿੱਲ ਕਰ ਰਹੇ ਖੇਤਾਂ ‘ਚ ਕੰਮ, ਵੀਡੀਓ ਕੀਤਾ ਸਾਂਝਾ

ਗਾਇਕ ਭੁਪਿੰਦਰ ਗਿੱਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ । ਗਾਇਕ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਝੋਨਾ ਲਗਾਉਣ ਦੀ ਤਿਆਰੀ ਕਰਦੇ ਹੋਏ ਆਪਣੇ ਖੇਤਾਂ ‘ਚ ਨਜ਼ਰ ਆ ਰਹੇ ਹਨ ।

Bhupinder Image From Instagram

ਹੋਰ ਪੜ੍ਹੋ : 5 ਜੀ ਨੈੱਟਵਰਕ ਮਾਮਲੇ ਵਿੱਚ ਫਟਕਾਰ ਲੱਗਣ ਤੋਂ ਬਾਅਦ ਜੂਹੀ ਚਾਵਲਾ ਨੇ ਨਵੀਂ ਵੀਡੀਓ ਕੀਤੀ ਸ਼ੇਅਰ, ਕਹੀ ਵੱਡੀ ਗੱਲ 

Bhupinder gill Image From Instagram

ਗਾਇਕ ਦੇ ਇਸ ਵੀਡੀਓ ਨੂੰ ਉਸ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ‘ਤੇ ਲਗਾਤਾਰ ਕਮੈਂਟਸ ਦੇ ਰਹੇ ਹਨ । ਦੱਸ ਦਈਏ ਕਿ ਭੁਪਿੰਦਰ ਗਿੱਲ ਨੇ ਬੀਤੇ ਦਿਨੀਂ ਉਨ੍ਹਾਂ ਨੇ ਆਪਣੀ ਮੈਰਿਜ ਐਨੀਵਰਸਰੀ ‘ਤੇ ਆਪਣੀ ਪਤਨੀ ਦੇ ਨਾਲ ਤਸਵੀਰ ਸਾਂਝੀ ਕੀਤੀ ਸੀ ।

Image From Instagram

ਉਹ ਆਪਣੀ ਪਤਨੀ ਦੇ ਨਾਲ ਵੀ ਅਕਸਰ ਮਜ਼ੇਦਾਰ ਵੀਡੀਓ ਬਣਾ ਕੇ ਸ਼ੇਅਰ ਕਰਦੇ ਰਹਿੰਦੇ ਹਨ । ਗਾਇਕ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਹ ਇੰਡਸਟਰੀ ਨੂੰ ਦੇ ਚੁੱਕੇ ਹਨ ।ਉਹ ਪਿਛਲੇ 30 ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।

You May Like This
DOWNLOAD APP


© 2023 PTC Punjabi. All Rights Reserved.
Powered by PTC Network