ਗਾਇਕ ਭੁਪਿੰਦਰ ਗਿੱਲ ਨੇ ਸਾਂਝਾ ਕੀਤਾ ਪਤਨੀ ਦੇ ਨਾਲ ਰੋਮਾਂਟਿਕ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

written by Shaminder | October 14, 2021

ਗਾਇਕ ਭੁਪਿੰਦਰ ਗਿੱਲ (Bhupinder Gill ) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।ਉਨ੍ਹਾਂ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਭੁਪਿੰਦਰ ਗਿੱਲ ਰੋਮਾਂਟਿਕ ਅੰਦਾਜ਼ ‘ਚ ਵਿਖਾਈ ਦੇ ਰਹੇ ਹਨ । ਜਦੋਂਕਿ ਇਸ ਵੀਡੀਓ ਦੇ ਬੈਕਗਰਾਊਂਡ ‘ਚ ਸੁਰਜੀਤ ਖ਼ਾਨ ਦਾ ਗੀਤ ਚੱਲ ਰਿਹਾ ਹੈ ।

Bhupinder Gill With Wife Image From Instagram

ਹੋਰ ਪੜ੍ਹੋ : ਪੰਜਾਬੀ ਗਾਇਕ ਨਿੰਜਾ ਦੀ ਬਾਲੀਵੁੱਡ ਵਿੱਚ ਹੋਣ ਜਾ ਰਹੀ ਹੈ ਐਂਟਰੀ …!

ਪ੍ਰਸ਼ੰਸਕਾਂ ਨੂੰ ਦੋਵਾਂ ਦਾ ਇਹ ਰੋਮਾਂਟਿਕ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ । ਭੁਪਿੰਦਰ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦਾ ਗੀਤ ‘ਬਟੂਆ’ ਪ੍ਰਸ਼ੰਸਕਾਂ ਦੀ ਅੱਜ ਵੀ ਪਹਿਲੀ ਪਸੰਦ ਹੈ ।

Bhupinder Gill With Family pp-min Image From Instagram

ਇਹ ਗੀਤ ਹਰ ਵਿਆਹ ਸ਼ਾਦੀ ‘ਚ ਵੱਜਦਾ ਸੁਣਾਈ ਦਿੰਦਾ ਹੈ ।ਭੁਪਿੰਦਰ ਗਿੱਲ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਅਕਸਰ ਮਜ਼ੇਦਾਰ ਵੀਡੀਓ ਸਾਂਝੇ ਕਰਦੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ । ਕੁਝ ਦਿਨ ਪਹਿਲਾਂ ਵੀ ਉਨ੍ਹਾਂ ਨੇ ਆਪਣੀ ਪਤਨੀ ਦੇ ਨਾਲ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਉਹ ਆਪਣੀ ਪਤਨੀ ਨੂੰ ਘੁੜਸਵਾਰੀ ਕਰਵਾਉਂਦੇ ਨਜ਼ਰ ਆਏ ਸਨ ।

 

View this post on Instagram

 

A post shared by BHUPINDER GILL (@imbhupinder_gill)

0 Comments
0

You may also like