ਗਾਇਕ ਦਲੇਰ ਮਹਿੰਦੀ ਨੇ ਪਟਿਆਲਾ ਜੇਲ੍ਹ 'ਚ ਪਤਨੀ ਤੇ ਬੱਚਿਆਂ ਨਾਲ ਕੀਤੀ ਮੁਲਾਕਾਤ

Written by  Pushp Raj   |  July 27th 2022 02:15 PM  |  Updated: July 27th 2022 02:29 PM

ਗਾਇਕ ਦਲੇਰ ਮਹਿੰਦੀ ਨੇ ਪਟਿਆਲਾ ਜੇਲ੍ਹ 'ਚ ਪਤਨੀ ਤੇ ਬੱਚਿਆਂ ਨਾਲ ਕੀਤੀ ਮੁਲਾਕਾਤ

Daler Mehndi wife and children in Patiala Jail: ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਹੋਈ ਹੈ। ਦਲੇਰ ਮਹਿੰਦੀ ਇਸ ਸਮੇਂ ਪਟਿਆਲਾ ਦੇ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਹੁਣ ਖਬਰਾਂ ਹਨ ਕਿ ਦਲੇਰ ਮਹਿੰਦੀ ਨੇ ਪਟਿਆਲਾ ਜੇਲ੍ਹ ਵਿੱਚ ਆਪਣੀ ਪਤਨੀ ਤੇ ਬੱਚਿਆਂ ਦੇ ਨਾਲ ਮੁਲਾਕਾਤ ਕੀਤੀ ਹੈ।

ਮੀਡੀਆ ਰਿਪੋਰਟਸ ਦੇ ਮੁਤਾਬਕ ਕਬੂਤਰਬਾਜ਼ੀ ਮਾਮਲੇ 'ਚ ਦੋ ਸਾਲ ਦੀ ਸਜ਼ਾ ਹੋਣ ਮਗਰੋਂ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਮਿਲਣ ਉਨ੍ਹਾਂ ਦੀ ਪਤਨੀ, ਧੀ ਅਤੇ ਪੁੱਤਰ ਪਟਿਆਲਾ ਦੇ ਕੇਂਦਰੀ ਜੇਲ੍ਹ ਪਹੁੰਚੇ। ਮੰਗਲਵਾਰ ਨੂੰ ਤਿੰਨਾਂ ਨੇ ਦਲੇਰ ਮਹਿੰਦੀ ਨਾਲ ਮੁਲਾਕਾਤ ਕੀਤੀ ਅਤੇ ਕਰੀਬ 40 ਮਿੰਟ ਤੱਕ ਗੱਲਬਾਤ ਕੀਤੀ। ਇਸ ਦੌਰਾਨ ਦਲੇਰ ਮਹਿੰਦੀ ਜ਼ਿਆਦਾਤਰ ਸਮਾਂ ਸ਼ਾਂਤ ਵਿਖਾਈ ਦਿੱਤੇ ਅਤੇ ਪਰਿਵਾਰ ਨੂੰ ਆਪਣੇ ਬਾਰੇ ਸਭ ਕੁਝ ਠੀਕ-ਠਾਕ ਦੱਸਿਆ।

ਮੀਡੀਆ ਰਿਪੋਰਟਸ ਦੀ ਜਾਣਕਾਰੀ ਮੁਤਾਬਕ ਦਲੇਰ ਮਹਿੰਦੀ ਜੇਲ੍ਹ ਦੇ ਅੰਦਰ ਨਵਜੋਤ ਸਿੰਘ ਸਿੱਧੂ ਵਾਂਗ ਮੁਨਸ਼ੀ ਵਜੋਂ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੇ ਜੇਲ੍ਹ ਪ੍ਰਬੰਧਕਾਂ ਅਤੇ ਪਰਿਵਾਰ ਤੋਂ ਕੋਈ ਮੰਗ ਨਹੀਂ ਕੀਤੀ ਹੈ। ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਇੱਕੋ ਬੈਰਕ ਵਿੱਚ ਰੱਖਿਆ ਗਿਆ ਹੈ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਗਾਇਕ ਮੀਕਾ ਸਿੰਘ ਭਰਾ ਦਲੇਰ ਮਹਿੰਦੀ ਨਾਲ ਮੁਲਾਕਾਤ ਕੀਤੀ ਸੀ। ਉਹ ਆਪਣੇ ਭਰਾ ਨੂੰ ਮਿਲਣ ਲਈ ਮੁੰਬਈ ਤੋਂ ਸਿੱਧਾ ਪਟਿਆਲਾ ਪਹੁੰਚੇ ਸਨ। ਜਿਸ ਕਾਰਨ ਜੇਲ੍ਹ ਨਿਯਮਾਂ ਮੁਤਾਬਕ ਮੁਲਾਕਾਤ ਦਾ ਪ੍ਰਬੰਧ ਵਿਸ਼ੇਸ਼ ਮਨਜ਼ੂਰੀ ਹੇਠ ਕੀਤਾ ਗਿਆ ਸੀ। ਇਸ ਦੇ ਨਾਲ ਹੀ ਇੱਕ ਹਫ਼ਤੇ ਤੋਂ ਨਵਜੋਤ ਸਿੰਘ ਸਿੱਧੂ ਨੂੰ ਕੋਈ ਵੀ ਨਹੀਂ ਮਿਲਿਆ ਕਿਉਂਕਿ ਸਿੱਧੂ ਫਿਲਹਾਲ ਕਿਸੇ ਨੂੰ ਮਿਲਣ ਦਾ ਸਮਾਂ ਨਹੀਂ ਦੇ ਰਹੇ ਹਨ।

ਕਬੂਤਰਬਾਜ਼ੀ ਮਾਮਲੇ ਵਿੱਚ ਦਲੇਰ ਮਹਿੰਦੀ ਦੋਸ਼ੀ ਕਰਾਰ

ਦੱਸ ਦਈਏ ਕਿ ਸਾਲ 2003 ਦੇ ਕਬੂਤਰਬਾਜ਼ੀ ਮਾਮਲੇ 'ਚ ਪਟਿਆਲਾ ਅਦਾਲਤ ਨੇ ਦਲੇਰ ਮਹਿੰਦੀ ਅਤੇ ਉਨ੍ਹਾਂ ਦੇ ਭਰਾ ਨੂੰ ਦੋ ਸਾਲ ਜੇਲ੍ਹ ਦੀ ਸਜ਼ਾ ਦਾ ਫੈਸਲਾ ਦਿੱਤਾ ਸੀ। ਜਿਸ ਦੇ ਤਹਿਤ ਦਲੇਰ ਮਹਿੰਦੀ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ।

ਕੀ ਹੈ ਪੂਰਾ ਮਾਮਲਾ

ਦੱਸਣਯੋਗ ਹੈ ਕਿ ਥਾਣਾ ਸਦਰ ਪਟਿਆਲਾ ਪੁਲਿਸ ਨੇ 19 ਅਕਤੂਬਰ, 2003 ਨੂੰ ਪਿੰਡ ਬਲਬੇੜਾ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਸੀ। ਇਸ ਵਿੱਚ ਪੰਜਾਬੀ ਪੌਪ ਗਾਇਕ ਦਲੇਰ ਮਹਿੰਦੀ, ਉਸਦੇ ਭਰਾ ਸ਼ਮਸ਼ੇਰ ਮਹਿੰਦੀ, ਬੁਲਬੁਲ ਮਹਿਤਾ ਅਤੇ ਧਿਆਨ ਸਿੰਘ ਦੇ ਖਿਲਾਫ਼ ਧੋਖ਼ਾਧੜੀ ਅਤੇ ਮਨੁੱਖ਼ੀ ਤਸਕਰੀ ਤਹਿਤ FIR No. 498 dated 27/08/03 u/s 406,420,120B,465,468,471 IPC and Indian Passport Act ਤਹਿਤ ਮੁਕੱਦਮਾ ਦਰਜ ਕੀਤਾ ਸੀ।

ਹੋਰ ਪੜ੍ਹੋ: ਫਿਲਮ 'ਸ਼ੱਕਰ ਪਾਰੇ' ਦਾ ਤੀਜਾ ਗੀਤ 'ਛੱਡ ਦਿਲਾ' ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਪਸੰਦ

ਇਸ ਮਾਮਲੇ ਵਿੱਚ ਪਹਿਲਾ ਮੁਕੱਦਮਾ ਅਮਰੀਕਾ ਵਿੱਚ ਦਰਜ ਕੀਤਾ ਸੀ, ਕਿਉਂਕਿ ਜ਼ਿਆਦਾਤਰ ਵਿਅਕਤੀ ਅਮਰੀਕਾ ਭੇਜੇ ਗਏ ਸਨ। ਇਸ ਤੋਂ ਇਲਾਵਾ ਦਲੇਰ ਮਹਿੰਦੀ ਅਤੇ ਉਸ ਦੇ ਭਰਾ 'ਤੇ ਲਗਭਗ 31 ਅਜਿਹੇ ਹੋਰ ਕੇਸ ਦਰਜ ਹਨ।


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network