ਪਟਿਆਲਾ ਜੇਲ੍ਹ ‘ਚੋਂ ਰਿਹਾਅ ਹੋਏ ਗਾਇਕ ਦਲੇਰ ਮਹਿੰਦੀ, ਹਾਈਕੋਰਟ ਨੇ ਦਿੱਤੀ ਸੀ ਜ਼ਮਾਨਤ

written by Shaminder | September 17, 2022

ਦਲੇਰ ਮਹਿੰਦੀ (Daler Mehndi) ਜੋ ਪਿਛਲੇ ਕਈ ਦਿਨਾਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਸਨ । ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਈ ਮਿਲ ਗਈ ਹੈ । ਪਟਿਆਲਾ ਪੁਲਿਸ ਦੇ ਵੱਲੋਂ ਬਖਸ਼ੀਸ਼ ਸਿੰਘ ਨਾਂਅ ਦੇ ਵਿਅਕਤੀ ਦੀ ਸ਼ਿਕਾਇਤ ‘ਤੇ ਦਲੇਰ ਮਹਿੰਦੀ ਅਤੇ ਉਨ੍ਹਾਂ ਦੇ ਭਰਾ ਦੇ ਖਿਲਾਫ ਧੋਖਾਧੜੀ ਦਾ ਦੋਸ਼ ਲਗਾਇਆ ਸੀ ।

Daler Mehndi ... Image Source :Instagram

ਹੋਰ ਪੜ੍ਹੋ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਪੀਜੀਆਈ ‘ਚ ਕੀਤਾ ਗਿਆ ਰੈਫਰ

ਇਸ ਦੇ ਨਾਲ ਹੀ ਸ਼ਿਕਾਇਤ ਕਰਤਾ ਨੇ ਇਹ ਵੀ ਕਿਹਾ ਸੀ ਕਿ ਗਾਇਕ ਅਤੇ ਉਸ ਦੇ ਭਰਾ ਨੇ ਉਸ ਨੂੰ ਗੈਰ ਕਾਨੂੰਨੀ ਤਰੀਕੇ ਦੇ ਨਾਲ ਅਮਰੀਕਾ ਪਹੁੰਚਾਉਣ ਦੇ ਲਈ ਉਨ੍ਹਾਂ ਤੋਂ ਮੋਟੀ ਰਕਮ ਲਈ ਸੀ । ਪਰ ਨਾਂ ਤਾਂ ਉਨ੍ਹਾਂ ਨੂੰ ਅਮਰੀਕਾ ਭੇਜਿਆ ਗਿਆ ਸੀ ਅਤੇ ਨਾਂ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਗਏ ਸਨ ।

Human trafficking case: HC grants bail to Daler Mehndi; 2-year sentence stands suspended

ਹੋਰ ਪੜ੍ਹੋ : ਪ੍ਰੀਤੀ ਜ਼ਿੰਟਾ ਪਤੀ ਦੇ ਨਾਲ ਹੋਈ ਰੋਮਾਂਟਿਕ, ਵੀਡੀਓ ਵੇਖ ਪ੍ਰਸ਼ੰਸਕਾਂ ਨੇ ਦਿੱਤਾ ਇਸ ਤਰ੍ਹਾਂ ਦਾ ਪ੍ਰਤੀਕਰਮ

2003  ਦੇ ਇਸ ਮਾਮਲੇ ‘ਚ ਮਾਣਯੋਗ ਅਦਾਲਤ ਨੇ ਸਜ਼ਾ ਸੁਣਾਈ ਸੀ । ਦਲੇਰ ਮਹਿੰਦੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।ਇਸ ਤੋਂ ਇਲਾਵਾ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਦੇ ਲਈ ਵੀ ਗੀਤ ਗਾਏ ਹਨ ।

Daler Mehndi Image Source : Instagram

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਨ੍ਹਾਂ ਦਾ ਪੂਰਾ ਪਰਿਵਾਰ ਹੀ ਗਾਇਕੀ ਨੂੰ ਸਮਰਪਿਤ ਹੈ । ਉਨ੍ਹਾਂ ਦਾ ਛੋਟਾ ਭਰਾ ਮੀਕਾ ਵੀ ਵਧੀਆ ਗਾਇਕ ਹੈ । ਗਾਇਕੀ ਦੀ ਗੁੜਤੀ ਮਹਿੰਦੀ ਭਰਾਵਾਂ ਨੂੰ ਆਪਣੇ ਘਰ ਚੋਂ ਹੀ ਮਿਲੀ ਸੀ । ਕਿਉਂਕਿ ਉਨ੍ਹਾਂ ਦੇ ਪਿਤਾ ਤਖਤ ਸ਼੍ਰੀ ਪਟਨਾ ਸਾਹਿਬ ਵਿਖੇ ਗ੍ਰੰਥੀ ਸਨ ਅਤੇ ਦਲੇਰ ਮਹਿੰਦੀ ਵੀ ਆਪਣੇ ਪਿਤਾ ਜੀ ਦੇ ਨਾਲ ਹਾਰਮੋਨੀਅਮ ਅਤੇ ਤਬਲੇ ‘ਤੇ ਸੰਗਤ ਕਰਦੇ ਹੁੰਦੇ ਸਨ ।

 

View this post on Instagram

 

A post shared by Gurdeep Mehndi (@gurdeepmehndi)

You may also like