ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਦੇਬੀ ਮਖਸੂਸਪੁਰੀ ਦੀ ਆਪਣੀ ਪਤਨੀ ਦੇ ਨਾਲ ਇਹ ਤਸਵੀਰ; ਫੈਨਜ਼ ਲੁੱਟਾ ਰਹੇ ਨੇ ਪਿਆਰ
ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਦੇਬੀ ਮਖਸੂਸਪੁਰੀ ਦੀ ਆਪਣੀ ਪਤਨੀ ਦੇ ਨਾਲ ਇਹ ਤਸਵੀਰ; ਫੈਨਜ਼ ਲੁੱਟਾ ਰਹੇ ਨੇ ਪਿਆਰ
Debi Makhsoospuri and his wife picture viral: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਦੇਬੀ ਮਖਸੂਸਪੁਰੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਅਤੇ ਬਾਕਮਾਲ ਸ਼ਾਇਰੀ ਨਾਲ ਹਰ ਇੱਕ ਨੂੰ ਖੂਬ ਪ੍ਰਭਾਵਿਤ ਕੀਤਾ ਹੈ। ਹਾਲ ਵਿੱਚ ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਇੱਕ ਤਸਵੀਰ ਖੂਬ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਹ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ।
image source: Instagram
ਹੋਰ ਪੜ੍ਹੋ : ਏਪੀ ਢਿੱਲੋਂ ਨੇ ਕਰੀਨਾ ਕਪੂਰ ਦੇ ਘਰ ‘ਚ ਰੱਖੀ ਪਾਰਟੀ ‘ਚ ਆਪਣੇ ਗੀਤਾਂ ਦੇ ਨਾਲ ਬੰਨੇ ਰੰਗ; ਤਸਵੀਰਾਂ ਆਈਆਂ ਸਾਹਮਣੇ
ਦੇਬੀ ਮਖਸੂਸਪੁਰੀ ਦੀ ਆਪਣੀ ਪਤਨੀ ਨਾਲ ਵਾਇਰਲ ਤਸਵੀਰ
ਸੋਸ਼ਲ ਮੀਡੀਆ ਅਜਿਹਾ ਪਲੇਟਫਾਰਮ ਹੈ ਜਿੱਥੇ ਅਕਸਰ ਹੀ ਨਵੀਆਂ ਅਤੇ ਪੁਰਾਣੀ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹਾਲ ਵਿੱਚ ਗਾਇਕ ਦੇਬੀ ਮਖਸੂਸਪੁਰੀ ਦਾ ਇੱਕ ਪੁਰਾਣੀ ਤਸਵੀਰ ਖੂਬ ਸ਼ੇਅਰ ਹੋ ਰਹੀ ਹੈ। ਇਸ ਤਸਵੀਰ ਵਿੱਚ ਉਹ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ। ਦੇਬੀ ਸਾਬ੍ਹ ਬਹੁਤ ਹੀ ਘੱਟ ਆਪਣੀ ਪਰਿਵਾਰਕ ਤਸਵੀਰਾਂ ਸ਼ੇਅਰ ਕਰਦੇ ਹਨ। ਦੱਸ ਦਈਏ ਇਹ ਤਸਵੀਰ ਉਨ੍ਹਾਂ ਨੇ ਸਾਲ 2018 ਵਿੱਚ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਪੋਸਟ ਕੀਤੀ ਹੈ।
image source: Instagram
ਉਨ੍ਹਾਂ ਨੇ ਤਸਵੀਰ ਆਪਣੇ ਵਿਆਹ ਦੀ ਵਰ੍ਹੇਗੰਢ ਮੌਕੇ ਉੱਤੇ ਸਾਂਝੀ ਕੀਤੀ ਸੀ। ਤਸਵੀਰ ਵਿੱਚ ਦੇਖ ਸਕਦੇ ਹੋ ਦੇਬੀ ਮਖਸੂਸਪੁਰੀ ਨੇ ਜਾਮਨੀ ਰੰਗਾ ਦਾ ਕੁੜਤਾ ਪਾਇਆ ਹੋਇਆ ਹੈ ਤੇ ਉਹ ਕੁਰਸੀ ਉੱਤੇ ਬੈਠੇ ਹੋਏ ਨੇ। ਉੱਧਰ ਉਨ੍ਹਾਂ ਦੀ ਧਰਮ ਪਤਨੀ ਨੇ ਵ੍ਹਾਈਟ ਰੰਗ ਵਾਲਾ ਸੂਟ ਪਾਇਆ ਹੋਇਆ ਹੈ ਤੇ ਨਾਲ ਹੀ ਸੰਤਰੀ, ਲਾਲ ਤੇ ਹਰੇ ਰੰਗ ਵਾਲਾ ਦੁਪੱਟਾ ਕੈਰੀ ਕੀਤਾ ਹੋਇਆ ਹੈ।
image source: Instagram
ਦੇਬੀ ਮਖਸੂਸਪੁਰੀ ਦੀ ਫੈਨ ਫਾਲਵਿੰਗ
ਦੇਬੀ ਮਖਸੂਸਪੁਰੀ ਅਜਿਹੇ ਗਾਇਕ ਹਨ ਜੋ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਇਸ ਤੋਂ ਇਲਾਵਾ ਉਹ ਆਪਣੀ ਬਿਹਤਰੀਨ ਸ਼ਾਇਰੀ ਦੇ ਲਈ ਵੀ ਮਸ਼ਹੂਰ ਹਨ ਅਤੇ ਆਪਣੇ ਲਿਖੇ ਹੀ ਗੀਤ ਗਾਉਂਦੇ ਹਨ । ਗਾਇਕ ਨੂੰ ਸਿਰਫ ਦੇਸ਼ ਹੀ ਨਹੀਂ ਬਲਕਿ ਵਿਦੇਸ਼ ਵਿੱਚ ਬੈਠੇ ਪ੍ਰਸ਼ੰਸ਼ਕਾਂ ਦਾ ਵੀ ਖੂਬ ਪਿਆਰ ਮਿਲ ਰਿਹਾ ਹੈ।
image source: Instagram
ਦੇਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਜੁੜੇ ਹੋਏ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਸੋਸ਼ਲ ਮੀਡੀਆ ਉੱਤੇ ਤੁਹਾਨੂੰ ਦੇਬੀ ਮਖਸੂਸਪੁਰੀ ਦੇ ਸ਼ਾਇਰੀ ਵਾਲੇ ਵਾਇਰਲ ਵੀਡੀਓ ਦੇਖਣ ਨੂੰ ਮਿਲ ਜਾਣਗੇ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
