ਗਾਇਕ ਦਿਲਜੀਤ ਦੋਸਾਂਝ ਨੇ ਮਿਊਜ਼ਿਕ ਡਾਇਰੈਕਟਰ ਇੰਟੈਂਸ ਦੀ ਲਗਾਈ ਕਲਾਸ, ਕਿਹਾ- ਬਣਾ ਦੇ ਵੇ ਬਣਾ ਦੇ ਭੰਗੜੇ ਵਾਲਾ ਗਾਣਾ

written by Lajwinder kaur | August 05, 2021

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜੋ ਕਿ ਆਪਣੀ ਨਵੀਂ ਮਿਊਜ਼ਿਕ ਐਲਬਮ “MOON CHILD ERA“ ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਬਣੇ ਹੋਏ ਨੇ। ਅਜਿਹੇ ‘ਚ ਉਨ੍ਹਾਂ ਨੇ ਆਪਣੀ ਟੀਮ ਦੇ ਨਾਲ ਮਸਤੀ ਕਰਦੇ ਹੋਇਆਂ ਦੀਆਂ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਨੇ।

Diljit-Dosanjh-Raj-Intense Image Source: Instagram

ਹੋਰ ਪੜ੍ਹੋ : ਹਰਦੀਪ ਗਰੇਵਾਲ ਦੀ ਮਿਹਨਤ ਦਰਸ਼ਕਾਂ ਦੀ ਕਚਹਿਰੀ ‘ਚ, ਅੱਜ ਰਿਲੀਜ਼ ਹੋਈ 'ਤੁਣਕਾ-ਤੁਣਕਾ' ਫ਼ਿਲਮ

ਹੋਰ ਪੜ੍ਹੋ : ਸਤਿੰਦਰ ਸਰਤਾਜ ਨੇ ਆਪਣੇ ਨਵੇਂ ਗੀਤ ‘ਦਹਿਲੀਜ਼’ ਦਾ ਸ਼ਾਨਦਾਰ ਪੋਸਟਰ ਪ੍ਰਸ਼ੰਸਕਾਂ ਦੇ ਨਾਲ ਕੀਤਾ ਸਾਂਝਾ, ਇਸ ਦਿਨ ਹੋਵੇਗਾ ਰਿਲੀਜ਼

inside image of diljit-min Image Source: Instagram

ਇਨ੍ਹਾਂ ਤਸਵੀਰਾਂ 'ਚ ਉਹ ਮਿਊਜ਼ਿਕ ਇਟੈਂਸ ਤੇ ਗੀਤਕਾਰ  ਰਾਜ ਰਣਜੋਧ ਦੇ ਨਾਲ ਨਜ਼ਰ ਆ ਰਹੇ ਨੇ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਬਣਾ ਦੇ ਵੇ ਬਣਾ ਦੇ ਭੰਗੜੇ ਵਾਲਾ ਗਾਣਾ’ । ਤਸਵੀਰਾਂ ‘ਚ ਨਜ਼ਰ ਆ ਰਿਹਾ ਹੈ ਕਿ ਦਿਲਜੀਤ ਪਿਆਰ ਦੇ ਨਾਲ ਇਟੈਂਸ ਨੂੰ ਝਿੜਕਦੇ ਹੋਏ ਨਜ਼ਰ ਆ ਰਹੇ ਨੇ। ਦਰਸ਼ਕਾਂ ਨੂੰ ਇਹ ਤਸਵੀਰਾਂ ਖੂਬ ਪਸੰਦ ਆ ਰਹੀਆਂ ਨੇ। ਦੋ ਲੱਖ ਤੋਂ ਵੱਧ ਲਾਈਕਸ ਤੇ ਪ੍ਰਸ਼ੰਸਕਾਂ ਦੇ ਕਾਮੈਂਟ ਆ ਚੁੱਕੇ ਨੇ।

singer diljit dosanjh, raj ranjodh-min Image Source: Instagram

ਦੱਸ ਦਈਏ ਦਿਲਜੀਤ ਦੋਸਾਂਝ ਇਸ ਮਹੀਨੇ ਹੀ ਆਪਣੀ ਮਿਊਜ਼ਿਕ ਐਲਬਮ ਲੈ ਕੇ ਆ ਰਹੇ ਨੇ। ਇਸ ਤੋਂ ਪਹਿਲਾਂ ਵੀ ਉਹ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਕਾਫੀ ਐਕਟਿਵ ਨੇ। ਉਹ ਪੰਜਾਬੀ ਤੇ ਹਿੰਦੀ ਸਿਨੇਮੇ ‘ਚ ਕਾਫੀ ਐਕਟਿਵ ਨੇ। ਦਰਸ਼ਕ ਉਨ੍ਹਾਂ ਦੀ ਪੰਜਾਬੀ ਫ਼ਿਲਮ ‘ਜੋੜੀ’ ਨੂੰ ਲੈ ਕੇ ਕਾਫੀ ਉਤਸੁਕ ਨੇ। ਇਸ ਤੋਂ ਇਲਾਵਾ ਉਹ ਕਈ ਬਾਲੀਵੁੱਡ ਫ਼ਿਲਮਾਂ ਚ ਵੀ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

0 Comments
0

You may also like