
ਦਿਲਜੀਤ ਦੋਸਾਂਝ (Diljit Dosanjh) ਆਪਣੇ ਵਿਦੇਸ਼ ਟੂਰ ਤੋਂ ਬਾਅਦ ਭਾਰਤ ਪਰਤ ਆਏ ਹਨ । ਭਾਰਤ ਪਰਤਣ ਤੋਂ ਬਾਅਦ ਉਨ੍ਹਾਂ ਨੇ ਮੰਦਰ ਦੇ ਵੀ ਦਰਸ਼ਨ ਕੀਤੇ । ਜਿਸ ਦੀਆਂ ਖ਼ੂਬਸੂਰਤ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਮੁੰਬਈ ਦਾ ਕੋਈ ਮੰਦਰ ਨਜ਼ਰ ਆ ਰਿਹਾ ਹੈ ।

ਹੋਰ ਪੜ੍ਹੋ : ਗਿੱਪੀ ਗਰੇਵਾਲ ਖਾਣਾ ਸੀ ਕੜਾਹ, ਟੀਮ ਦੇ ਮੈਂਬਰਾਂ ਨੇ ਕੜਾਹ ਦੇ ਬਣਾ ਦਿੱਤੇ ਕੋਫਤੇ
ਦਿਲਜੀਤ ਦੋਸਾਂਝ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਬਹੁਤ ਹੀ ਸੋਹਣਾ ਸੁਨੇਹਾ ਦੇਣ ਦੀ ਵੀ ਕੋਸ਼ਿਸ਼ ਕੀਤੀ ਹੈ । ਦਰਅਸਲ ਮੰਦਰ ਦੀ ਜਿਸ ਤਸਵੀਰ ਨੂੰ ਉਨ੍ਹਾਂ ਨੇ ਸਾਂਝਾ ਕੀਤਾ ਹੈ ।ਉੇਸ ਵਿਚਾਰ ਨੂੰ ਦਿਲਜੀਤ ਦੋਸਾਂਝ ਨੇ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ । ਜਿਸ ‘ਚ ਲਿਖਿਆ ਹੋਇਆ ਹੈ ਕਿ ‘ਸੱਚ ਕਰਮ ਹੀ ਪਹਿਲੀ ਅਰਾਧਨਾ ਹੈ’ ।

ਹੋਰ ਪੜ੍ਹੋ : 21 ਸਾਲ ਬਾਅਦ ਪ੍ਰੀਤੀ ਸੱਪਰੂ ਨੂੰ ਮਿਲੀ ਸਤਿੰਦਰ ਸੱਤੀ, ਅਦਾਕਾਰਾ ਨੇ ਵੀਡੀਓ ਕੀਤਾ ਸਾਂਝਾ
ਇਸ ਤੋਂ ਇਲਾਵਾ ਉਨ੍ਹਾਂ ਨੇ ਮੰਦਰ ਦੀ ਇੱਕ ਹੋਰ ਤਸਵੀਰ ਵੀ ਸਾਂਝੀ ਕੀਤੀ ਹੈ ।ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ । ਜਲਦ ਹੀ ਉਹ ਹੋਰ ਕਈ ਫ਼ਿਲਮਾਂ ‘ਚ ਵੀ ਨਜ਼ਰ ਆਉਣ ਵਾਲੇ ਹਨ ।

ਦਿਲਜੀਤ ਨਿਮਰਤ ਖਹਿਰਾ ਦੇ ਨਾਲ ਫ਼ਿਲਮ ‘ਜੋੜੀ’ ‘ਚ ਦਿਖਾਈ ਦੇਣਗੇ । ਇਸ ਤੋਂ ਇਲਾਵਾ ਬਾਲੀਵੁੱਡ ਫ਼ਿਲਮ ਮੇਕਰ ਇਮਤਿਆਜ਼ ਅਲੀ ਦੇ ਨਾਲ ਵੀ ਉਹ ਇੱਕ ਪ੍ਰੋਜੈਕਟ ‘ਤੇ ਕੰਂਮ ਕਰ ਰਹੇ ਹਨ । ਦਿਲਜੀਤ ਦੇ ਫੈਨਸ ਵੀ ਉਨ੍ਹਾਂ ਦੇ ਨਵੇਂ ਪ੍ਰੋਜੈਕਟਸ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।
View this post on Instagram