ਕੁਦਰਤ ਦੇ ਨਜ਼ਰਿਆਂ ਦਾ ਅਨੰਦ ਲੈਂਦੇ ਨਜ਼ਰ ਆਏ ਗਾਇਕ ਦਿਲਜੀਤ ਦੋਸਾਂਝ, ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ਵੀਡੀਓ  

written by Lajwinder kaur | May 28, 2021

ਗਾਇਕ ਦਿਲਜੀਤ ਦੋਸਾਂਝ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਏਨੀਂ ਦਿਨੀਂ ਉਹ ਕੁਦਰਤੀ ਨਜ਼ਾਰਿਆਂ ਦਾ ਲੁਤਫ ਲੈਂਦੇ ਹੋਏ ਨਜ਼ਰ ਆ ਰਹੇ ਨੇ। ਉਨ੍ਹਾਂ ਨੇ ਆਪਣਾ ਇੱਕ ਹੋਰ ਨਵਾਂ ਵੀਡੀਓ ਸਾਂਝਾ ਕੀਤਾ ਹੈ ਜਿਸ ‘ਚ ਉਹ ਯੋਗਾ ਕਰਦੇ ਹੋਏ ਨਜ਼ਰ ਆ ਰਹੇ ਨੇ।

feature image of diljit dosanjh shared funny video with fans Image Source: instagram
ਹੋਰ ਪੜ੍ਹੋ : ਪਹਿਲੀ ਵਾਰ ਸਾਹਮਣੇ ਆਈ ਪਦਮ ਸ਼੍ਰੀ ਉਸਤਾਦ ਪੂਰਨ ਚੰਦ ਵਡਾਲੀ ਦੇ ਪੂਰੇ ਪਰਿਵਾਰ ਦੀ ਤਸਵੀਰ, ਲਖਵਿੰਦਰ ਵਡਾਲੀ ਨੇ ਸਾਂਝੀ ਕੀਤੀ ਅਣਦੇਖੀ ਤਸਵੀਰ
diljit dosanjh yoga video Image Source: instagram
ਇਸ ਵੀਡੀਓ ‘ਚ ਉਹ ਯੋਗ ਕਰ ਰਹੇ ਨੇ ਤੇ ਨਾਲ ਹੀ ਕੁਦਰਤ ਦੇ ਖ਼ੂਬਸੂਰਤ ਨਜ਼ਾਰੇ ਪੇਸ਼ ਕਰ ਰਹੇ ਨੇ। ਉਨ੍ਹਾਂ ਨੇ ਨਾਲ ਹੀ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ ਜਿਸ ‘ਚ ਉਹ ਕਹਿ ਰਹੇ ਨੇ ਕਿ ਕਾਫੀ ਕੁਝ ਕਹਿਣ ਵਾਲਾ ਹੈ ਜੋ ਮੇਰੇ ਅੰਦਰ ਚੱਲ ਰਿਹਾ ਹੈ। ਜੋ ਗੱਲਾਂ ਮੈਂ ਕਹਿਣੀਆਂ ਚਾਹੁੰਦਾ ਹਾਂ ਸ਼ਾਇਦ ਮੈਂ ਸ਼ਬਦਾਂ 'ਚ ਨਾ ਕਹਿ ਸਕਾਂ। ਇਸ ਵੀਡੀਓ ਦੇ ਨਾਲ ਉਨ੍ਹਾਂ ਨੇ ਆਪਣੀ ਨਵੀਂ ਐਲਬਮ ਦਾ ਜ਼ਿਕਰ ਵੀ ਕੀਤਾ ਹੈ।
The audience liked these pictures of Diljit Dosanjh and Sukh Brar's son Image Source: instagram
ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕਾਂ ‘ਚੋਂ ਇੱਕ ਨੇ। ਉਹ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਉਹ ਪੰਜਾਬੀ ਫ਼ਿਲਮਾਂ ਦੇ ਨਾਲ ਹਿੰਦੀ ਫ਼ਿਲਮਾਂ ‘ਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਨੇ।  
 
View this post on Instagram
 

A post shared by DILJIT DOSANJH (@diljitdosanjh)

 
 
View this post on Instagram
 

A post shared by DILJIT DOSANJH (@diljitdosanjh)

0 Comments
0

You may also like