ਕੋਰੋਨਾ ਮਰੀਜ਼ਾਂ ਦੀ ਜਾਨ ਬਚਾਉਣ ਲਈ ਗਾਇਕ GIRIK AMAN ਨੇ ਸੋਸ਼ਲ ਮੀਡੀਆ ’ਤੇ ਚਲਾਈ ਇਹ ਮੁਹਿੰਮ

written by Rupinder Kaler | April 27, 2021 05:22pm

ਦੇਸ਼ ਵਿੱਚ ਲਗਾਤਾਰ ਕੋਰੋਨਾ ਦੇ ਮਰੀਜ਼ ਵੱਧ ਰਹੇ ਹਨ । ਅਜਿਹੇ ਹਲਾਤਾਂ ਵਿੱਚ ਬਹੁਤ ਸਾਰੀਆਂ ਸੰਸਥਾਵਾਂ ਕਰੋਨਾ ਮਰੀਜ਼ਾਂ ਦੀ ਮਦਦ ਲਈ ਕੰਮ ਕਰ ਰਹੀਆਂ ਹਨ । ਬਹੁਤ ਸਾਰੇ ਫ਼ਿਲਮੀ ਸਿਤਾਰੇ ਵੀ ਮਹਾਮਾਰੀ ਨਾਲ ਨਜਿੱਠਣ ਲਈ ਅੱਗੇ ਆ ਰਹੇ ਹਨ । ਇਸ ਸਭ ਦੇ ਚਲਦੇ ਗਾਇਕ Girik aman ਵੀ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ । ਉਹਨਾਂ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ ।

image from Girik aman's instagram

ਹੋਰ ਪੜ੍ਹੋ :

 ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

Coronavirus Vaccine To Be Here Before Christmas?

ਜਿਸ ਵਿੱਚ ਉਹ ਕਹਿ ਰਹੇ ਹਨ ਕਿ ਕੋਰੋਨਾ ਵਾਇਰਸ ਕਰਕੇ ਦੇਸ਼ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ । ਇਸ ਵਾਇਰਸ ਕਰਕੇ ਹਰ ਰੋਜ਼ ਲੋਕ ਆਪਣੀਆਂ ਜਾਨਾਂ ਗਵਾ ਰਹੇ ਹਨ । ਪਰ ਇਹਨਾਂ ਲੋਕਾਂ ਦੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ ਜੇਕਰ ਅਸੀਂ ਆਪਣਾ ਪਲਾਜ਼ਮਾ ਦਾਨ ਕਰੀਏ । Girik aman ਨੇ ਕਿਹਾ ਕਿ ਸਾਡੇ ਵਿੱਚੋਂ ਬਹੁਤ ਘੱਟ ਲੋਕ ਹਨ ਜਿਹੜੇ ਪਲਾਜ਼ਮਾ ਦਾਨ ਕਰਦੇ ਹਨ ।

ਪਰ ਸਾਨੂੰ ਸਾਰਿਆਂ ਨੂੰ ਆਪਣਾ ਪਲਾਜ਼ਮਾ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਦਾਨ ਕਰਨਾ ਚਾਹੀਦਾ ਹੈ । Girik aman ਖੁਦ ਵੀ ਦੋ ਵਾਰ ਪਲਾਜ਼ਮਾ ਦਾਨ ਕਰ ਚੁੱਕੇ ਹਨ । ਘੀ੍ਰੀਖ ਅੰਅਂ ਨੇ ਕਿਹਾ ਕਿ ਉਹਨਾਂ ਵੱਲੋਂ ਸੋਸ਼ਲ ਮੀਡੀਆ ਤੇ #donateplasmasavelives ਨਾਂ ਦੀ ਮੁਹਿੰਮ ਚਲਾਈ ਜਾ ਰਹੀ ਹੈ ।

 

View this post on Instagram

 

A post shared by GIRIK AMMAN (@girikaman)

ਜੋ ਵੀ ਲੋਕ ਪਲਾਜ਼ਮਾਂ ਦਾਨ ਕਰ ਰਹੇ ਹਨ । ਉਹ ਸਾਰੇ ਲੋਕ ਸੋਸ਼ਲ ਮੀਡੀਆ ਤੇ ਆਪਣੀ ਫੋਟੋ ਸ਼ੇਅਰ ਕਰਨ ਤਾਂ ਜੋ ਹੋਰ ਲੋਕਾਂ ਨੂੰ ਵੀ ਪਲਾਜ਼ਮਾ ਦਾਨ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ ।

You may also like