ਗੁਰਲੇਜ਼ ਅਖਤਰ ਨੇ ਪੁੱਤਰ ਦਾਨਵੀਰ ਦੇ ਜਨਮ ਦਿਨ 'ਤੇ ਸਾਂਝੀ ਕੀਤੀ ਪੋਸਟ,ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ

written by Shaminder | December 05, 2019

ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਬੁਲੰਦ ਆਵਾਜ਼ ਦੀ ਮਾਲਕ ਗੁਰਲੇਜ਼ ਅਖ਼ਤਰ ਅਤੇ ਕੁਲਵਿੰਦਰ ਕੈਲੀ ਦੇ ਪੁੱਤਰ ਦਾਨਵੀਰ ਸਿੰਘ ਦਾ ਅੱਜ ਜਨਮ ਦਿਨ ਹੈ । ਦਾਨਵੀਰ ਦੇ ਜਨਮ ਦਿਨ 'ਤੇ ਗੁਰਲੇਜ਼ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਬਹੁਤ ਹੀ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਹੈ ।ਜਿਸ 'ਚ ਗੁਰਲੇਜ਼ ਅਖਤਰ ਆਪਣੇ ਪੁੱਤਰ ਦਾਨਵੀਰ ਦੇ ਨਾਲ ਨਜ਼ਰ ਆ ਰਹੇ ਹਨ ।

ਹੋਰ ਵੇਖੋ:ਗੁਰਲੇਜ਼ ਅਖ਼ਤਰ ਤੇ ਕਰਨ ਔਜਲਾ ਦੇ ਨਵੇਂ ਗਾਣੇ ‘ਚਿੱਟਾ ਕੁੜਤਾ’ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

https://www.instagram.com/p/B5qjWOmFIn_/

ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਲਿਖਿਆ ਕਿ ਇਹ ਦਿਨ ਸਾਡੇ ਲਈ ਵਰਦਾਨ ਸੀ,ਇਸ ਦਿਨ ਸਾਨੂੰ ਪੁੱਤਰ ਦੀ ਦਾਤ ਮਿਲੀ ਸੀ,ਸਾਡੀ ਜ਼ਿੰਦਗੀ 'ਚ ਆਉਣ ਲਈ  ਮੈਂ ਜਿੰਨਾ ਪ੍ਰਮਾਤਮਾ ਦਾ ਧੰਨਵਾਦ ਕਰਾਂ ਓਨਾ ਘੱਟ ਹੈ …ਹੈਪੀ ਬਰਥਡੇ ਬਿੱਗ ਬੁਆਏ!

ਦੱਸ ਦਈਏ ਕਿ ਗੁਰਲੇਜ਼ ਅਖਤਰ ਆਪਣੇ ਪੁੱਤਰ ਨਾਲ ਅਕਸਰ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਦਾਨਵੀਰ ਦੀ ਗੱਲ ਕਰੀਏ ਤਾਂ ਉਹ ਵੀ ਗਾਉਣ ਦਾ ਸ਼ੌਂਕ ਰੱਖਦਾ ਹੈ ਅਤੇ ਅਕਸਰ ਗਾਉਂਦਿਆਂ ਦੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।

https://www.instagram.com/p/B5rkVYDBG-X/

ਗੁਰਲੇਜ਼ ਅਖਤਰ ਪੰਜਾਬ ਦੀ ਅਜਿਹੀ ਗਾਇਕਾ ਹਨ ਜੋ ਹਰ ਦੂਜੇ ਗਾਣੇ 'ਚ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਹਿੱਟ ਗੀਤਾਂ ਦੀ ਲੰਬੀ ਲਿਸਟ ਹੈ ।

https://www.instagram.com/p/B05glH0nXJw/

ਇਸ ਤੋਂ ਇਲਾਵਾ ਉਨ੍ਹਾਂ ਦੀ ਭੈਣ ਅਤੇ ਭਰਾ ਵੀ ਵਧੀਆ ਗਾਇਕ ਹਨ ।ਇਸ ਦੇ ਨਾਲ ਹੀ ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਵਧੀਆ ਗਾਇਕ ਹਨ ।

https://www.instagram.com/p/ByHnHkyF_KS/

ਦੋਵਾਂ ਨੇ ਲਵ ਮੈਰਿਜ ਕਰਵਾਈ ਸੀ ਅਤੇ ਗੁਰਲੇਜ਼ ਅਖਤਰ ਨੇ ਬਹੁਤ ਹੀ ਛੋਟੀ ਉਮਰ 'ਚ ਗਾਉਣਾ ਸ਼ੁਰੂ ਕਰ ਦਿੱਤਾ ਸੀ ।

 

You may also like