ਇੱਕ ਲੰਬੇ ਅਰਸੇ ਬਾਅਦ ਗਾਇਕ ਗੁਰਦਾਸ ਮਾਨ ਲੈ ਕੇ ਆ ਰਹੇ ਨੇ ਆਪਣਾ ਨਵਾਂ ਸਿੰਗਲ ਟਰੈਕ, ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਜਾਣਕਾਰੀ

written by Lajwinder kaur | August 23, 2021

ਪੰਜਾਬੀ ਮਿਊਜ਼ਿਕ ਜਗਤ ਦੇ ਦਿੱਗਜ ਗਾਇਕ ਗੁਰਦਾਸ ਮਾਨ (Gurdas Maan)ਜੋ ਕਿ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਘੱਟ-ਵੱਧ ਹੀ ਨਜ਼ਰ ਆਉਂਦੇ ਨੇ। ਉਨ੍ਹਾਂ ਨੇ ਆਜ਼ਾਦੀ ਦਿਵਸ ਦੀਆਂ ਵਧਾਈਆਂ ਤੋਂ ਬਾਅਦ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਪਾ ਕੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਨਵੇਂ ਗੀਤ ਦੀ ਜਾਣਕਾਰੀ ਸਾਂਝੀ ਕੀਤੀ ਹੈ।

singer gurdas maan Image Source: Instagram

ਹੋਰ ਪੜ੍ਹੋ : ਗੀਤਾ ਬਸਰਾ ਨੇ ਸਾਂਝੀ ਕੀਤੀ ਆਪਣੇ ਪੁੱਤਰ ਦੇ ਪਹਿਲੇ ਤਿਉਹਾਰ ਦੀ ਤਸਵੀਰ, ਧੀ ਹਿਨਾਇਆ ਹੀਰ ਆਪਣੇ ਨੰਨ੍ਹੇ ਭਰਾ ਦੇ ਰੱਖੜੀ ਬੰਨਦੀ ਆਈ ਨਜ਼ਰ

ਹੋਰ ਪੜ੍ਹੋ : ਗਾਇਕ ਪਰਮੀਸ਼ ਵਰਮਾ ਨੇ ਰੋਮਾਂਟਿਕ ਤਸਵੀਰ ਪੋਸਟ ਕਰਕੇ ਆਪਣੀ ਮੰਗੇਤਰ ਗੀਤ ਗਰੇਵਾਲ ਨੂੰ ਦਿੱਤੀ ਜਨਮਦਿਨ ਦੀ ਵਧਾਈ

singer gudas maan singer brings his new song Image Source: Instagram

ਜੀ ਹਾਂ ਇੱਕ ਲੰਬੇ ਅਰਸੇ ਤੋਂ ਬਾਅਦ ਉਹ ਆਪਣਾ ਕੋਈ ਸਿੰਗਲ ਟਰੈਕ ਲੈ ਕੇ ਆ ਰਹੇ ਨੇ। ਉਨ੍ਹਾਂ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਗਾਣੇ ਦਾ ਨਾਂਅ ਵੀ ਬਹੁਤ ਜਲਦੀ ਦੱਸਦੇ ਹਾਂ 👊🏽🙏🏽🧿’। ਇਸ ਪੋਸਟਰ ਉੱਤੇ ਲਿਖਿਆ ਹੋਇਆ ਹੈ ਨਵਾਂ ਗੀਤ 15 ਅਕਤੂਬਰ 2021 ਨੂੰ ਰਿਲੀਜ਼ ਹੋਵੇਗਾ। ਇਸ ਪੋਸਟ ਉੱਤੇ ਜੈਜ਼ ਧਾਮੀ, ਮਨੀ ਔਜਲਾ, ਪਰਦੀਪ ਸਰਾਂ ਤੇ ਕਈ ਹੋਰ ਕਲਾਕਾਰਾਂ ਤੋਂ ਇਲਾਵਾ ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਨੇ।

 

View this post on Instagram

 

A post shared by Gurdas Maan (@gurdasmaanjeeyo)

ਜੇ ਗੱਲ ਕਰੀਏ ਗੁਰਦਾਸ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਦਿੱਗਜ ਗਾਇਕ ਨੇ। ਉਹ ਇੱਕ ਲੰਬੇ ਸਮੇਂ ਤੋਂ ਆਪਣੇ ਗੀਤਾਂ ਦੇ ਨਾਲ ਪੰਜਾਬੀ ਮਿਊਜ਼ਿਕ ਜਗਤ ਦੀ ਸੇਵਾ ਕਰ ਰਹੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਖੇਤਰ ‘ਚ ਕਾਫੀ ਬਾਕਮਾਲ ਦਾ ਕੰਮ ਕਰ ਚੁੱਕੇ ਨੇ। ਅਖੀਰਲੀ ਵਾਰ ਉਹ ‘ਨਨਕਾਣਾ Nankana’ ਫ਼ਿਲਮ 'ਚ ਨਜ਼ਰ ਆਏ ਸੀ। ਇਸ ਤੋਂ ਪਹਿਲਾਂ ਵੀ ਉਹ ਕਈ ਸੁਪਰ ਹਿੱਟ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਦੇ ਚੁੱਕੇ ਨੇ।

0 Comments
0

You may also like