Advertisment

ਪੰਜਾਬ ਪੁਲਿਸ ਦੇ ਜਵਾਨ ਹਰਜੀਤ ਸਿੰਘ ਦਾ ਹੱਥ ਵੱਢਣ ਵਾਲਿਆਂ ਨੂੰ ਗੁਰਦਾਸ ਮਾਨ ਨੇ ਦਿੱਤੀ ਨਸੀਹਤ

author-image
By Shaminder
New Update
ਪੰਜਾਬ ਪੁਲਿਸ ਦੇ ਜਵਾਨ ਹਰਜੀਤ ਸਿੰਘ ਦਾ ਹੱਥ ਵੱਢਣ ਵਾਲਿਆਂ ਨੂੰ ਗੁਰਦਾਸ ਮਾਨ ਨੇ ਦਿੱਤੀ ਨਸੀਹਤ
Advertisment
ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਭਰ ‘ਚ ਵੱਧਦਾ ਜਾ ਰਿਹਾ ਹੈ ਹੁਣ ਤੱਕ ਇਸ ਬਿਮਾਰੀ ਦੇ ਨਾਲ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ । ਜਦੋਂਕਿ ਕਈ ਲੋਕ ਇਸ ਬਿਮਾਰੀ ਦੇ ਨਾਲ ਜੂਝ ਰਹੇ ਹਨ । ਇਸ ਬਿਮਾਰੀ ਦੀ ਗੰਭੀਰਤਾ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਪਿਛਲੇ ਕਈ ਦਿਨਾਂ ਤੋਂ ਲਾਕ ਡਾਊਨ ਜਾਰੀ ਹੈ । ਜਿਸ ਕਰਕੇ ਦੇਸ਼ ਭਰ ‘ਚ ਲੋਕ ਆਪਣੇ ਘਰਾਂ ‘ਚ ਕੈਦ ਹੋ ਕੇ ਰਹਿ ਗਏ ਹਨ ।ਇਸ ਦੇ ਨਾਲ ਹੀ ਪੁਲਿਸ ਅਤੇ ਸਿਹਤ ਵਿਭਾਗ ਦੇ ਅਫ਼ਸਰ ਵੀ ਆਪੋ ਆਪਣੀ ਡਿਊਟੀ ‘ਤੇ ਮੁਸਤੈਦ ਹਨ । ਪਿਛਲੇ ਦਿਨੀਂ ਪਟਿਆਲਾ ਪੁਲਿਸ ਦੇ ਇੱਕ ਮੁਲਾਜ਼ਮ ਹਰਜੀਤ ਸਿੰਘ ਦਾ ਇੱਕ ਸ਼ਖਸ ਨੇ ਡਿਊੇਟੀ ਦੌਰਾਨ ਹੱਥ ਵੱਢ ਦਿੱਤਾ ਸਿਰਫ਼ ਇਸ ਕਰਕੇ ਕਿ ਇਹ ਪੁਲਿਸ ਮੁਲਾਜ਼ਮ ਗਰੁੱਪ ‘ਚ ਆਏ ਲੋਕਾਂ ਨੂੰ ਰੋਕ ਰਿਹਾ ਸੀ ਅਤੇ ਲਾਕਡਾਊਨ ਦਾ ਪਾਲਣ ਕਰਨ ਲਈ ਕਹਿ ਰਿਹਾ ਸੀ । ਅਜਿਹੇ ‘ਚ ਇਸ ਪੁਲਿਸ ਮੁਲਾਜ਼ਮ ਦੇ ਹੱਕ ‘ਚ ਕਈ ਲੋਕ ਨਿੱਤਰੇ ਸਨ । ਗੁਰਦਾਸ ਮਾਨ ਨੇ ਵੀ ਆਪਣੇ ਫੇਸਬੁੱਕ ਪੇਜ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । https://www.instagram.com/p/B_T1ElClcaC/ ਇਸ ਵੀਡੀਓ ਵਿੱਚ ਗਾਇਕ ਗੁਰਦਾਸ ਮਾਨ ਲੋਕਾਂ ਨੂੰ ਲਾਕ ਡਾਊਨ ਦੇ ਪਾਲਣ ਦੀ ਤਾਕੀਦ ਕਰ ਰਹੇ ਹਨ । ਇਸ ਦੇ ਨਾਲ ਹੀ ਕਹਿ ਰਹੇ ਹਨ ਕਿ ਸਾਡੇ ਲਈ ਪੁਲਿਸ ਮੁਲਾਜ਼ਮ ਅਤੇ ਡਾਕਟਰ ਆਪਣੇ ਪਰਿਵਾਰਾਂ ਨੂੰ ਛੱਡ ਕੇ ਸਾਡੀ ਸੁਰੱਖਿਆ ਲਈ ਤਾਇਨਾਤ ਹਨ । https://www.instagram.com/p/B_EeCMLljJ5/ ਪਰ ਅਸੀਂ ਉਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਹੀ ਇੱਟਾਂ ਪੱਥਰ ਚਲਾ ਰਹੇ ਹਾਂ ਜੋ ਕਿ ਬਹੁਤ ਹੀ ਸ਼ਰਮਨਾਕ ਹੈ । ਇਸ ਤਰ੍ਹਾਂ ਕਰਕੇ ਤੁਸੀਂ ਆਪਣੇ ਹੀ ਦੇਸ਼ ਨੂੰ ਬਦਨਾਮ ਕਰ ਰਹੇ ਹੋ । ਉਨ੍ਹਾਂ ਨੇ ਹਰਜੀਤ ਸਿੰਘ ਵਰਗੇ ਪੁਲਿਸ ਮੁਲਾਜ਼ਮਾਂ ਨੂੰ ਸਲਾਮ ਕਰਦਿਆਂ ਕਿਹਾ ਕਿ ਅਜਿਹੇ ਪੁਲਿਸ ਮੁਲਾਜ਼ਮਾਂ ਨੂੰ ਸਲਾਮ ਹੈ ਜੋ ਆਪਣਾ ਘਰ ਬਾਹਰ ਛੱਡ ਕੇ ਸਾਡੀ ਸੁਰੱਖਿਆ ਲਈ ਖੜੇ ਹਨ ।ਦੱਸ ਦਈਏ ਕਿ ਪੰਜਾਬ ਪੁਲਿਸ ਦੇ ਜਵਾਨਾਂ ਨੇ ਵੀ ਹਰਜੀਤ ਸਿੰਘ ਨੂੰ ਅਨੋਖੀ ਸਲਾਮੀ ਦਿੱਤੀ ਹੈ ਪੰਜਾਬ ਪੁਲਿਸ ਦੇ 80,000 ਮੁਲਾਜ਼ਮਾਂ ਨੇ 'ਮੈਂ ਵੀ ਹਾਂ ਹਰਜੀਤ ਸਿੰਘ' ਦੇ ਨਾਅਰੇ ਲਾਏ ਤੇ ਥਾਣੇਦਾਰ ਹਰਜੀਤ ਸਿੰਘ ਨੂੰ ਸਲਾਮੀ ਦੇਣ ਲਈ 1.60 ਲੱਖ ਹੱਥ ਹਵਾ ‘ਚ ਉੱਠ ਗਏ।ਅਤੇ ਗੁਰਦਾਸ ਮਾਨ ਨੇ ਵੀ ਆਪਣੀ ਡਰੈੱਸ ‘ਤੇ ਹਰਜੀਤ ਸਿੰਘ ਦੇ ਨਾਂਅ ਦੀ ਤਖਤੀ ਲਵਾਈ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment