ਕਿਸਾਨਾਂ ਦਾ ਸਮਰਥਨ ਕਰਨ ਲਈ ਸਿੰਘੂ ਬਾਡਰ ’ਤੇ ਪਹੁੰਚੇ ਗਾਇਕ ਗੁਰਦਾਸ ਮਾਨ

written by Rupinder Kaler | December 07, 2020

ਪੰਜਾਬੀ ਗਾਇਕ ਗੁਰਦਾਸ ਮਾਨ ਵੀ ਕਿਸਾਨਾਂ ਦਾ ਸਮਰਥਨ ਕਰਨ ਲਈ ਸਿੰਘੂ ਬਾਰਡਰ 'ਤੇ ਪਹੁੰਚ ਗਏ ਹਨ । ਇਸ ਮੌਕੇ ਉਹਨਾਂ ਨੇ ਕਿਸਾਨਾਂ ਦੇ ਵਿੱਚ ਬੈਠ ਕੇ ਕਿਸਾਨ ਆਗੂਆਂ ਦੇ ਵਿਚਾਰ ਸੁਣੇ ਤੇ ਖੇਤੀ ਬਿੱਲਾਂ ਖਿਲਾਫ ਆਪਣਾ ਵਿਰੋਧ ਦਰਜ ਕਰਵਾਇਆ । ਇਸ ਮੌਕੇ ਉਹਨਾਂ ਦੇ ਨਾਲ ਪੰਜਾਬੀ ਇੰਡਸਟਰੀ ਦੇ ਹੋਰ ਕਈ ਕਲਾਕਾਰ ਦਿਖਾਈ ਦਿੱਤੇ ।

 

ਹੋਰ ਪੜ੍ਹੋ :

gurdas-mann

ਤੁਹਾਨੂੰ ਦੱਸ ਦਿੰਦੇ ਹਾਂ ਕਿ ਗੁਰਦਾਸ ਮਾਨ ਨੇ ਕੁਝ ਦਿਨ ਪਹਿਲਾਂ ਆਪਣੇ ਇੰਸਟਾਗ੍ਰਾਮ ਤੇ ਇੱਕ ਵੀਡੀਓ ਸ਼ੇਅਰ ਕੀਤੀ ਸੀ । ਜਿਸ ਵਿੱਚ ਉਹਨਾਂ ਨੇ ਐਲਾਨ ਕੀਤਾ ਸੀ ਕਿ ਉਹ ਭਾਵੇਂ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਿਲ ਨਹੀਂ ਹੋਏ ਪਰ ਉਹ ਕਿਸਾਨਾਂ ਦੇ ਨਾਲ ਹਨ ।

gurdas maan

ਉਹਨਾਂ ਨੇ ਕਿਹਾ ਸੀ ਕਿ ਉਹ ਖੁਦ ਇੱਕ ਕਿਸਾਨ ਹਨ ਤੇ ਉਹਨਾਂ ਦਾ ਪਹਿਲਾ ਗਾਣਾ ਵੀ ਕਿਸਾਨਾਂ ਦੇ ਉਪਰ ਸੀ । ਪਰ ਹੁਣ ਉਹ ਕਿਸਾਨਾਂ ਦੇ ਸੰਘਰਸ਼ ਵਿੱਚ ਖੁਦ ਪਹੁੰਚ ਗਏ ਹਨ । ਜਿਸ ਦਾ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਿਹਾ ਹੈ । ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

0 Comments
0

You may also like