ਗਾਇਕਾ ਗੁਰਲੇਜ਼ ਅਖਤਰ ਨੇ ਭਰਾ ਦੇ ਜਨਮ ਦਿਨ ‘ਤੇ ਕੁਝ ਇਸ ਤਰ੍ਹਾਂ ਕੀਤਾ ਵਿਸ਼, ਤਸਵੀਰ ਕੀਤੀ ਸਾਂਝੀ

Written by  Shaminder   |  June 16th 2020 02:29 PM  |  Updated: June 16th 2020 02:29 PM

ਗਾਇਕਾ ਗੁਰਲੇਜ਼ ਅਖਤਰ ਨੇ ਭਰਾ ਦੇ ਜਨਮ ਦਿਨ ‘ਤੇ ਕੁਝ ਇਸ ਤਰ੍ਹਾਂ ਕੀਤਾ ਵਿਸ਼, ਤਸਵੀਰ ਕੀਤੀ ਸਾਂਝੀ

ਗਾਇਕਾ ਗੁਰਲੇਜ਼ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਭਰਾ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਉਨ੍ਹਾਂ ਨੇ ਆਪਣੇ ਭਰਾ ਦੇ ਜਨਮ ਦਿਨ ‘ਤੇ ਸਾਂਝਾ ਕੀਤਾ ਹੈ ।ਜੋ ਕਿ ਬੀਤੇ ਦਿਨ ਸੀ, ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ “ਮੇਰੇ ਹੈਂਡਸਮ ਵੀਰ ਤੁਹਾਡੇ ਜਨਮ ਦਿਨ ‘ਤੇ ਬਹੁਤ ਬਹੁਤ ਮੁਬਾਰਕਾਂ ।

https://www.instagram.com/p/CBbQLe9FATP/

ਪ੍ਰਮਾਤਮਾ ਤੁਹਾਨੂੰ ਜ਼ਿੰਦਗੀ ਦੀ ਹਰ ਖੁਸ਼ੀ ਦੇਵੇ ਅਤੇ ਮੇਰੇ, ਦਾਨਵੀਰ ਅਤੇ ਕੁਲਵਿੰਦਰ ਕੈਲੀ ਵੱਲੋਂ ਬਹੁਤ ਸਾਰਾ ਪਿਆਰ”।ਗੁਰਲੇਜ਼ ਅਖਤਰ ਦੀ ਇਹ ਤਸਵੀਰ ਉਨ੍ਹਾਂ ਦੇ ਫੈਨਸ ਨੂੰ ਕਾਫੀ ਪਸੰਦ ਆ ਰਹੀ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਦੇ ਭਰਾ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।

https://www.instagram.com/p/CBS-hSFlMUs/

ਗੁਰਲੇਜ਼ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬ ਦੇ ਲੱਗਪੱਗ ਹਰ ਗਾਇਕ ਨਾਲ ਗੀਤ ਗਾਏ ਨੇ ।ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ ।ਹਾਲ ਹੀ ‘ਚ ਉਨ੍ਹਾਂ ਦੇ ਪੁੱਤਰ ਦਾਨਵੀਰ ਨੇ ਵੀ ਗਾਇਕੀ ਦੇ ਖੇਤਰ ‘ਚ ਕਦਮ ਰੱਖ ਦਿੱਤਾ ਹੈ ਅਤੇ ਉਹ ਆਪਣੇ ਗੀਤਾਂ ਦੇ ਨਾਲ ਧੱਕ ਪਾ ਰਹੇ ਨੇ ।

ਗੁਰਲੇਜ਼ ਅਖਤਰ ਦਾ ਪੂਰਾ ਪਰਿਵਾਰ ਹੀ ਗਾਇਕੀ ਦੇ ਖੇਤਰ ‘ਚ ਹੈ । ਉਨ੍ਹਾਂ ਦੀ ਭੈਣ ਅਤੇ ਭਰਾ ਵੀ ਵਧੀਆ ਗਾਇਕ ਹਨ । ਇਸ ਦੇ ਨਾਲ ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਕਈ ਗੀਤ ਕੱਢ ਚੁੱਕੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network