ਗਾਇਕਾ ਗੁਰਲੇਜ ਅਖਤਰ ਨੇ ਆਪਣੇ ਪਰਿਵਾਰ ਦੇ ਨਾਲ ਤਸਵੀਰ ਕੀਤੀ ਸਾਂਝੀ

Written by  Shaminder   |  March 16th 2021 12:35 PM  |  Updated: March 16th 2021 12:35 PM

ਗਾਇਕਾ ਗੁਰਲੇਜ ਅਖਤਰ ਨੇ ਆਪਣੇ ਪਰਿਵਾਰ ਦੇ ਨਾਲ ਤਸਵੀਰ ਕੀਤੀ ਸਾਂਝੀ

ਗਾਇਕਾ ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਨ੍ਹਾਂ ਦਾ ਪੂਰਾ ਪਰਿਵਾਰ ਨਜ਼ਰ ਆ ਰਿਹਾ ਹੈ ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਮੇਰੇ ਪਤੀ ਅਤੇ ਬੇਟੇ ਦਾ ਅਨੋਖਾ ਰਿਸ਼ਤਾ ਹੈ ਕਿ ਮੈਂ ਉਨ੍ਹਾਂ ਨੂੰ ਸਾਰੀ ਉਮਰ ਸਹਾਰਨ ਲਈ ਤਿਆਰ ਹੈ ।

gurlej Image From Gurlej Akhtar’s Instagram

ਹੋਰ ਪੜ੍ਹੋ : ਵਿਵਾਦਾਂ ਵਿੱਚ ਰਹਿਣ ਵਾਲੀ ਅਦਾਕਾਰਾ ਨੇ ਬਚਪਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਦੱਸੋ ਭਲਾ ਹੈ ਕੌਣ

gurlej akhtar Image From Gurlej Akhtar’s Instagram

ਮੇਰਾ ਪੁੱਤਰ ਆਪਣੇ ਪਿਤਾ ਨੂੰ ਪਿਆਰ ਕਰਦਾ ਹੈ ਅਤੇ ਹਰ ਵਾਰ ਜਦੋਂ ਮੈਂ ਉਨ੍ਹਾਂ ਦੀਆਂ ਤਸਵੀਰਾਂ ਲੈਣ ਦਾ ਮੌਕਾ ਮਿਲਦਾ ਹੈ ਤਾਂ ਮੇਰਾ ਦਿਨ ਬਣ ਜਾਂਦਾ ਹੈ,ਮੇਰਾ ਸੰਸਾਰ’। ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ ।

gurlej Image From Gurlej Akhtar’s Instagram

ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ । ਭਾਵੇਂ ਉਨ੍ਹਾਂ ਦਾ ਪੇਕਾ ਪਰਿਵਾਰ ਹੋਵੇ ਜਾਂ ਫਿਰ ਸਹੁਰਾ ਪਰਿਵਾਰ ਦੋਵਾਂ ਪਰਿਵਾਰਾਂ ਨੂੰ ਗਾਇਕੀ ਦੀ ਗੁੜ੍ਹਤੀ ਮਿਲੀ ਹੋਈ ਹੈ ।

ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਇੱਕ ਬਿਹਤਰੀਨ ਗਾਇਕ ਹਨ । ਇਸ ਦੇ ਨਾਲ ਹੀ ਉਨ੍ਹਾਂ ਦਾ ਪੁੱਤਰ ਦਾਨਵੀਰ ਵੀ ਗਾਇਕੀ ‘ਚ ਹੁਣ ਤੋਂ ਹੀ ਨਿਪੁੰਨਤਾ ਹਾਸਲ ਕਰ ਰਿਹਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network