
ਗੁਰਲੇਜ ਅਖਤਰ (Gurlej Akhtar) ਦਾ ਅੱਜ ਜਨਮ ਦਿਨ (Birthday) ਹੈ । ਆਪਣੇ ਜਨਮ ਦਿਨ ਦਾ ਜਸ਼ਨ ਗਾਇਕਾ ਨੇ ਆਪਣੇ ਪਤੀ ਦੇ ਨਾਲ ਕੇਕ ਕੱਟ ਕੇ ਮਨਾਇਆ । ਗੁਰਲੇਜ ਅਖਤਰ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਜਿਸ ‘ਚ ਇਹ ਪਰਿਵਾਰ ਗੁਰਲੇਜ ਅਖਤਰ ਦਾ ਜਨਮ ਦਿਨ ਮਨਾਉਂਦਾ ਹੋਇਆ ਨਜ਼ਰ ਆ ਰਿਹਾ ਹੈ ।ਇਸ ਵੀਡੀਓ ਨੂੰ ਸ਼ੇਅਰ ਕੀਤੇ ਜਾਣ ਤੋਂ ਬਾਅਦ ਹਰ ਕੋਈ ਗਾਇਕਾ ਨੂੰ ਵਧਾਈ ਦੇ ਰਿਹਾ ਹੈ ।ਇਸ ਦੇ ਨਾਲ ਹੀ ਗਾਇਕਾ ਨੇ ਆਪਣੇ ਫੇਸਬੁੱਕ ਪੇਜ ‘ਤੇ ਲਿਖਿਆ ਕਿ ‘ਮੈਂ ਬਹੁਤ ਖੁਸ਼ਕਿਸਮਤ ਹਾਂ ਕਿ ਮੈਨੂੰ ਦਾਨਵੀਰ ਸਿੰਘ ਅਤੇ ਕੁਲਵਿੰਦਰ ਕੈਲੀ ਮਿਲੇ।

ਹੋਰ ਪੜ੍ਹੋ : ਬੱਬੂ ਮਾਨ ਦਾ ਨਵਾਂ ਹਿੰਦੀ ਗੀਤ ‘ਹਵਾ’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਮੇਰੀ ਜ਼ਿੰਦਗੀ ਬਹੁਤ ਹੀ ਖੂਬਸੂਰਤ ਹੈ ਕਿਉਂਕਿ ਇਸ ‘ਚ ਤੁਹਾਡਾ ਪਿਆਰ ਹੈ ਅਤੇ ਤੁਹਾਡੇ ਦੋਵਾਂ ਦੇ ਪਿਆਰ ਦੇ ਨਾਲ ਇਹ ਹੋਰ ਵੀ ਜ਼ਿਆਦਾ ਖੂਬਸੂਰਤ ਹੋ ਜਾਂਦੀ ਹੈ’। ਅੱਜ ਗੁਰਲੇਜ ਅਖਤਰ ਦੇ ਜਨਮ ਦਿਨ ‘ਤੇ ਅਸੀਂ ਤੁਹਾਨੂੰ ਉਨ੍ਹਾਂ ਦੇ ਨਾਲ ਕੁਲਵਿੰਦਰ ਕੈਲੀ ਦੀ ਲਵ ਸਟੋਰੀ ਬਾਰੇ ਦੱਸਾਂਗੇ । ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਲੰਮੇ ਸਮੇਂ ਤੋਂ ਗਾ ਰਹੇ ਹਨ । ਦੋਵਾਂ ਦੇ ਵਿਦੇਸ਼ ਦੇ ਟੂਰ ਵੀ ਲੱਗਦੇ ਰਹਿੰਦੇ ਸਨ ।

ਇੱਕ ਵਾਰ ਦੋਵੇਂ ਵਿਦੇਸ਼ ‘ਚ ਪਰਫਾਰਮ ਕਰਨ ਗਏ ਸਨ । ਇੱਥੇ ਹੀ ਦੋਵਾਂ ਦੀ ਮੁਲਾਕਾਤ ਇੱਕ ਸ਼ੋਅ ਦੇ ਦੌਰਾਨ ਹੋਈ ਸੀ । ਇਸੇ ਸ਼ੋਅ ਦੇ ਦੌਰਾਨ ਦੋਵਾਂ ਨੇ ਇੱਕ ਦੂਜੇ ਦੇ ਨਾਲ ਫੋਨ ਨੰਬਰ ਐਕਸਚੇਂਜ ਕੀਤੇ ਅਤੇ ਫੋਨ ‘ਤੇ ਹੀ ਦੋਵੇਂ ਇੱਕ ਦੂਜੇ ਦੇ ਨਾਲ ਗੱਲਬਾਤ ਕਰਨ ਲੱਗ ਪਏ । ਜਿਸ ਤੋਂ ਬਾਅਦ ਗੱਲਬਾਤ ਦਾ ਇਹ ਸਿਲਸਿਲਾ ਅੱਗੇ ਵਧਿਆ ਅਤੇ ਦੋਵਾਂ ਵਿਚਕਾਰ ਪਿਆਰ ਹੋਇਆ ।
ਜਿਸ ਤੋਂ ਬਾਅਦ ਦੋਵਾਂ ਨੇ ਇੱਕ ਦੂਜੇ ਨੂੰ ਆਪਣੀ ਜ਼ਿੰਦਗੀ ਦਾ ਹਮਸਫ਼ਰ ਬਨਾਉਣ ਦਾ ਫੈਸਲਾ ਕਰ ਲਿਆ ਸੀ । ਦੋਵੇਂ ਵਿਆਹ ਦੇ ਬੰਧਨ ‘ਚ ਬੱਝ ਗਏ ਅਤੇ ਦੋਵਾਂ ਦੇ ਘਰ ਇੱਕ ਪਿਆਰਾ ਜਿਹਾ ਬੇਟਾ ਦਾਨਵੀਰ ਹੋਇਆ ।ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ਨੂੰ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।