ਗਾਇਕ ਹਰਭਜਨ ਮਾਨ ਇਸ ਤਰ੍ਹਾਂ ਦੀਆਂ ਅਫਵਾਹਾਂ ਤੋਂ ਹੋਏ ਪਰੇਸ਼ਾਨ, ਵੀਡੀਓ ਸਾਂਝੀ ਕਰਕੇ ਦੱਸਿਆ ਦਿਲ ਦਾ ਹਾਲ

Written by  Rupinder Kaler   |  April 20th 2020 10:35 AM  |  Updated: April 20th 2020 10:35 AM

ਗਾਇਕ ਹਰਭਜਨ ਮਾਨ ਇਸ ਤਰ੍ਹਾਂ ਦੀਆਂ ਅਫਵਾਹਾਂ ਤੋਂ ਹੋਏ ਪਰੇਸ਼ਾਨ, ਵੀਡੀਓ ਸਾਂਝੀ ਕਰਕੇ ਦੱਸਿਆ ਦਿਲ ਦਾ ਹਾਲ

ਲਾਕਡਾਊਨ ਦੇ ਚਲਦੇ ਭਾਵੇਂ ਕੇਂਦਰ ਸਰਕਾਰ ਨੇ ਕੁਝ ਥਾਵਾਂ ਤੇ ਢਿੱਲ ਦੇ ਕੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ, ਪਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਛੱਡਕੇ ਹਰ ਥਾਂ ’ਤੇ ਸਖਤੀ ਵਰਤਣ ਦੇ ਨਿਰਦੇਸ਼ ਦਿੱਤੇ ਹਨ ਕਿਉਂਕਿ ਸੂਬੇ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ । ਕੋਰੋਨਾ ਵਾਇਰਸ ਨੂੰ ਲੈ ਕੇ ਕੁਝ ਅਫਵਾਹਾਂ ਵੀ ਚੱਲ ਰਹੀਆਂ ਹਨ । ਇਹਨਾਂ ਅਫਵਾਹਾਂ ਤੋਂ ਪੰਜਾਬੀ ਇੰਡਸਟਰੀ ਦੇ ਸਿਤਾਰੇ ਬਹੁਤ ਪਰੇਸ਼ਾਨ ਹਨ ।

https://www.instagram.com/p/B-w9XchB4Cl/

ਹਾਲ ਹੀ ਵਿੱਚ ਗਾਇਕ ਹਰਭਜਨ ਮਾਨ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ । ਇਸ ਵੀਡੀਓ ਵਿੱਚ ਹਰਭਜਨ ਮਾਨ ਆਪਣੇ ਰੋਜ਼ਮੱਰਾ ਦੇ ਕੰਮਾਂ ਬਾਰੇ ਦੱਸ ਰਹੇ ਹਨ । ਇਸ ਦੇ ਨਾਲ ਹੀ ਹਰਭਜਨ ਮਾਨ ਨੇ ਉਹਨਾਂ ਅਫਵਾਹਾਂ ਨੂੰ ਸਿਰੇ ਤੋਂ ਨਕਾਰਿਆ ਹੈ ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਹਰਭਜਨ ਮਾਨ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ ਹਨ ।

https://www.instagram.com/p/B_KGt0nBYLe/

ਹਰਭਜਨ ਮਾਨ ਇਸ ਵੀਡੀਓ ਵਿੱਚ ਕਹਿ ਰਹੇ ਹਨ ਕਿ ਉਹ ਬਿਲਕੁਲ ਤੰਦਰੁਸਤ ਹਨ ਤੇ ਕਿਸੇ ਨੂੰ ਵੀ ਇਸ ਤਰ੍ਹਾਂ ਦੀਆਂ ਅਫਵਾਹਾਂ ’ਤੇ ਵਿਸ਼ਵਾਸ਼ ਨਹੀਂ ਕਰਨਾ ਚਾਹੀਦਾ । ਇਸ ਦੇ ਨਾਲ ਹੀ ਹਰਭਨ ਮਾਨ ਨੇ ਉਹਨਾਂ ਲੋਕਾਂ ਨੂੰ ਹਿਦਾਇਤ ਕੀਤੀ ਹੈ ਕਿ ਇਸ ਤਰ੍ਹਾਂ ਦੀਆਂ ਖ਼ਬਰਾਂ ’ਤੇ ਵਿਸ਼ਵਾਸ਼ ਨਾ ਕਰਨ ਜਿਹੜੀਆਂ ਕਿ ਸੋਸ਼ਲ ਮੀਡੀਆ ਤੇ ਬਿਨਾਂ ਕਿਸੇ ਕੰਫਰਮੇਸ਼ਨ ਤੋਂ ਵਾਇਰਲ ਕੀਤੀਆਂ ਜਾਂਦੀਆਂ ਹਨ ।

https://www.instagram.com/p/B_HM2U7BFi8/

ਇਸ ਦੇ ਨਾਲ ਹੀ ਹਰਭਜਨ ਮਾਨ ਨੇ ਆਪਣੇ ਪ੍ਰਸ਼ੰਸਕਾਂ ਨੂੰ ਘਰ ਵਿੱਚ   ਰਹਿਣ ਦੀ ਅਪੀਲ ਕੀਤੀ ਹੈ ।  ਇਸ ਤੋਂ ਪਹਿਲਾਂ ਦੀ ਗੱਲ    ਕੀਤੀ ਜਾਵੇ ਤਾਂ ਗਾਇਕਾ ਕੌਰ-ਬੀ ਨੇ ਵੀ ਵੀਡੀਓ   ਸਾਂਝੀ ਕਰਕੇ ਇਸ ਤਰ੍ਹਾਂ ਦੀਆਂ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਸੀ ਕਿਉਂਕਿ ਉਹਨਾਂ ਨੂੰ ਲੈ ਕੇ   ਵੀ ਇੱਕ ਅਫਵਾਹ ਉੱਡੀ ਸੀ ਕਿ ਕੌਰ-ਬੀ ਕੋਰੋਨਾ ਪਾਜਟਿਵ ਹੈ ।

https://www.instagram.com/p/B-znvHep4bt/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network