ਟਿਕਰੀ ਬਾਰਡਰ ‘ਤੇ ਕਿਸਾਨ ਵੀਰਾਂ ਦੀ ਹੌਸਲਾ ਅਫਜਾਈ ਕਰਦੇ ਨਜ਼ਰ ਆਏ ਗਾਇਕ ਹਰਭਜਨ ਮਾਨ

written by Lajwinder kaur | February 01, 2021

ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਖੜ੍ਹੇ ਹੋਏ ਨੇ । ਉਹ ਆਪਣੇ ਇੱਕ ਤੋਂ ਬਾਅਦ ਇੱਕ ਕਿਸਾਨੀ ਗੀਤਾਂ ਦੇ ਨਾਲ ਲੋਕਾਂ ਦੇ ਹੌਸਲੇ ਬੁਲੰਦ ਕਰ ਰਹੇ ਨੇ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਆਪਣੀ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ । harbhajan mann farmer protest ਹੋਰ ਪੜ੍ਹੋ : ਸਿੰਘੂ ਬਾਰਡਰ ਤੋਂ ਦਿਲਪ੍ਰੀਤ ਢਿੱਲੋਂ ਤੇ ਜੌਰਡਨ ਸੰਧੂ ਨੇ ਲੋਕਾਂ ਨੂੰ ਵੱਧ ਤੋਂ ਵੱਧ ਕਿਸਾਨੀ ਸੰਘਰਸ਼ ‘ਚ ਸ਼ਾਮਿਲ ਹੋਣ ਦੀ ਕੀਤੀ ਅਪੀਲ, ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਲਾਏ ਨਾਅਰੇ
ਉਨ੍ਹਾਂ ਨੇ ਪੋਸਟ ਕਰਦੇ ਹੋਏ ਲਿਖਿਆ ਹੈ – ‘ਅੱਜ ਸਿੰਘੂ ਤੇ ਟਿਕਰੀ ਬੋਰਡਰ ਤੇ ਕਿਸਾਨ ਵੀਰਾਂ ਦੇ ਨਾਲ। ਮਾਲਿਕ ਮੇਹਰ ਕਰੇ #FarmersStandingFirm #farmersrprotest’ । ਉਨ੍ਹਾਂ ਕਿਸਾਨ ਵੀਰਾਂ ਦੇ ਨਾਲ ਗੱਲਬਾਤ ਵੀ ਕੀਤੀ । ਤਸਵੀਰ ‘ਚ ਉਨ੍ਹਾਂ ਦੇ ਗਾਇਕ ਹਰਜੀਤ ਹਰਮਨ ਤੇ ਰਵਿੰਦਰ ਗਰੇਵਾਲ ਵੀ ਨਜ਼ਰ ਆ ਰਹੇ ਨੇ । inside pic of harbhajan maan at tikari border farmer protest ਦੱਸ ਦਈਏ ਪਿਛਲੇ ਦੋ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀਆਂ ਬਰੂਹਾਂ ਉੱਤੇ ਪ੍ਰਦਰਸ਼ਨ ਕਰਦੇ ਹੋਏ । ਪਰ ਹੰਕਾਰੀ ਸਰਕਾਰ ਇਸ ਅੰਦੋਲਨ ਨੂੰ ਖਰਾਬ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ । ਪਰ ਕਿਸਾਨ ਆਪਣੀ ਜਿੱਤ ਦੇ ਲਈ ਡੱਟੇ ਹੋਏ ਨੇ । ਪੰਜਾਬੀ ਗਾਇਕ ਵੀ ਲੋਕਾਂ ਨੂੰ ਵੱਧ ਚੜ੍ਹ ਕੇ ਕਿਸਾਨ ਮੋਰਚੇ ਚ ਸ਼ਾਮਿਲ ਹੋਣ ਦੀ ਅਪੀਲ ਕਰ ਰਹੇ ਨੇ । ਗਾਇਕ ਵੀ ਪੂਰੇ ਜੋਸ਼ ਦੇ ਨਾਲ ਕਿਸਾਨੀ ਅੰਦੋਲਨ ‘ਚ ਸ਼ਾਮਿਲ ਹੋ ਰਹੇ ਨੇ । image of harbhajan mann at tikri border

0 Comments
0

You may also like