ਬ੍ਰਿਸਬੇਨ ‘ਚ ਆਪਣੀ ਪਤਨੀ ਅਤੇ ਬੇਟੇ ਦੇ ਨਾਲ ਘੁੰਮਦੇ ਨਜ਼ਰ ਆਏ ਗਾਇਕ ਹਰਭਜਨ ਮਾਨ, ਵੀਡੀਓ ਕੀਤਾ ਸਾਂਝਾ
ਬ੍ਰਿਸਬੇਨ ‘ਚ ਆਪਣੀ ਪਤਨੀ ਅਤੇ ਬੇਟੇ ਦੇ ਨਾਲ ਘੁੰਮਦੇ ਨਜ਼ਰ ਆਏ ਗਾਇਕ ਹਰਭਜਨ ਮਾਨ, ਵੀਡੀਓ ਕੀਤਾ ਸਾਂਝਾ
ਹਰਭਜਨ ਮਾਨ (Harbhajan Mann) ਇਨ੍ਹੀਂ ਦਿਨੀਂ ਵਿਦੇਸ਼ ‘ਚ ਵੱਖ ਵੱਖ ਥਾਵਾਂ ‘ਤੇ ਸ਼ੋਅ ਕਰ ਰਹੇ ਹਨ । ਇਨ੍ਹਾਂ ਸ਼ੋਅਸ ਦੇ ਨਾਲ ਨਾਲ ਉਹ ਆਪਣੇ ਪਰਿਵਾਰ ਦੇ ਨਾਲ ਘੁੰਮਣ ਦਾ ਮੌਕਾ ਵੀ ਨਹੀਂ ਖੁੰਝਾਉਣਾ ਚਾਹੁੰਦੇ । ਉਹ ਲਗਾਤਾਰ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾ ਰਹੇ ਹਨ। ਉਨ੍ਹਾਂ ਦੀ ਪਤਨੀ (Wife) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਹਰਭਜਨ ਮਾਨ ਅਤੇ ਬੇਟੇ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ ।
image From instagram
ਹੋਰ ਪੜ੍ਹੋ : ਫ਼ਿਲਮ ‘ਕ੍ਰਿਮੀਨਲ’ ‘ਚ ਨੀਰੂ ਬਾਜਵਾ ਨੇ ਆਪਣੇ ਕਿਰਦਾਰ ਨੂੰ ਲੈ ਕੇ ਆਖੀ ਵੱਡੀ ਗੱਲ
ਜਿਸ ‘ਚ ਉਹ ਆਪਣੇ ਪਰਿਵਾਰ ਦੇ ਨਾਲ ਘੁੰਮਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਵਾਇਰਲ ਹੋ ਰਿਹਾ ਹੈ ਅਤੇ ਹਰਭਜਨ ਮਾਨ ਦੇ ਪ੍ਰਸ਼ੰਸਕਾਂ ਨੂੰ ਵੀ ਇਹ ਵੀਡੀਓ ਕਾਫੀ ਪਸੰਦ ਆ ਰਿਹਾ ਹੈ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ ।
image From instagram
ਹੋਰ ਪੜ੍ਹੋ : ਇਸ ਅਦਾਕਾਰਾ ਨੇ ਆਪਣੇ ਪਿੰਡੇ ‘ਤੇ ਹੰਡਾਇਆ ਸਿੱਖ ਦੰਗਿਆਂ ਦਾ ਸੰਤਾਪ, ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਜੋਗੀ’ ‘ਚ ਆਏਗੀ ਨਜ਼ਰ
ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਪੀ.ਆਰ.’ ਆਈ ਸੀ । ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

ਸੋਸ਼ਲ ਮੀਡੀਆ ‘ਤੇ ਉਹ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ ।ਉਨ੍ਹਾਂ ਦਾ ਬੇਟਾ ਵੀ ਗਾਇਕੀ ਦੇ ਲਾਏ ਬੂਟੇ ਨੂੰ ਅੱਗੇ ਵਧਾ ਰਿਹਾ ਹੈ ਅਤੇ ਹੁਣ ਤੱਕ ਅਵਕਾਸ਼ ਮਾਨ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
