ਆਪਣੇ ਪ੍ਰਸ਼ੰਸਕ ਨੂੰ ਮਿਲ ਕੇ ਭਾਵੁਕ ਹੋਏ ਗਾਇਕ ਹਰਭਜਨ ਮਾਨ, ਵੀਡੀਓ ਕੀਤਾ ਸਾਂਝਾ

written by Shaminder | December 14, 2021

ਹਰਭਜਨ ਮਾਨ ( Harbhajan Mann) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ।ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video)  ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪ੍ਰਸ਼ੰਸਕ ਨੂੰ ਮਿਲਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਸਟੇਜ ਦੇ ਪਿੱਛੇ ਸਟੌਕਹੋਮ, ਸਵੀਡਨ ‘ਚ ਤੁਹਾਡਾ ਪਿਆਰ ਅਤੇ ਆਸ਼ੀਰਵਾਦ ਹਮੇਸ਼ਾ ਬਣਿਆ ਰਹੇ’ ।

harbhajan Maan image From instagram

ਹੋਰ ਪੜ੍ਹੋ : ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ਵਾਲੀ ਹਰਨਾਜ਼ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਈ ਨਤਮਸਤਕ, ਵੀਡੀਓ ਕੀਤਾ ਸਾਂਝਾ

ਇਸ ਮੌਕੇ ਗਾਇਕ ਦਾ ਪ੍ਰਸ਼ੰਸਕ ਉਸ ਨੂੰ ਮਿਲ ਕੇ ਭਾਵੁਕ ਨਜ਼ਰ ਆਇਆ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਰਭਜਨ ਮਾਨ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਜਿੱਥੇ ਕਈ ਪਰਿਵਾਰਿਕ ਅਤੇ ਲੋਕ ਗੀਤ ਦਿੱਤੇ ਹਨ ।

Harbhajan Mann image From instagram

ਉੱਥੇ ਹੀ ਕਈ ਹਿੱਟ ਪੰਜਾਬੀ ਫ਼ਿਲਮਾਂ ਵੀ ਇੰਡਸਟਰੀ ਨੂੰ ਦਿੱਤੀਆਂ ਹਨ ।ਜਲਦ ਹੀ ਉਹ ਆਪਣੀ ਨਵੀਂ ਫ਼ਿਲਮ ‘ਪੀ.ਆਰ’ ਦੇ ਨਾਲ ਦਰਸ਼ਕਾਂ ਦੇ ਨਾਲ ਰੁਬਰੂ ਹੋਣਗੇ ।ਉਨ੍ਹਾਂ ਦੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਨੂੰ ਵੀ ਖੂਬ ਪਸੰਦ ਕੀਤਾ ਜਾਂਦਾ ਹੈ।


ਹਰਭਜਨ ਮਾਨ ਜਿੱਥੇ ਲੰਮੇ ਅਰਸੇ ਤੋਂ ਪੰਜਾਬੀ ਇੰਡਸਟਰੀ ਦੀ ਸੇਵਾ ਕਰਦੇ ਆ ਰਹੇ ਹਨ ਉੱਥੇ ਹੀ ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ ਵੀ ਇੰਡਸਟਰੀ ‘ਚ ਸਰਗਰਮ ਹੈ ਅਤੇ ਹੁਣ ਤੱਕ ਕਈ ਗੀਤ ਕੱਢ ਚੁੱਕਿਆ ਹੈ ।ਹਰਭਜਨ ਮਾਨ ਬੀਤੇ ਕਈ ਮਹੀਨਿਆਂ ਤੋਂ ਕਿਸਾਨ ਅੰਦੋਲਨ ‘ਚ ਵੀ ਸਰਗਰਮ ਸਨ । ਉਨ੍ਹਾਂ ਨੇ ਕਿਸਾਨਾਂ ਦੇ ਹੱਕ ‘ਚ ਕਈ ਗੀਤ ਵੀ ਕੱਢੇ ਸਨ ਅਤੇ ਖੁਦ ਵੀ ਉਨ੍ਹਾਂ ਨੇ ਕਿਸਾਨ ਅੰਦੋਲਨ ‘ਚ ਸ਼ਮੂਲੀਅਤ ਕੀਤੀ ਸੀ ।

 

You may also like