ਗਾਇਕ ਹਰਫ ਚੀਮਾ ਅਤੇ ਕੰਵਰ ਗਰੇਵਾਲ ਦਾ ਗੀਤ ‘ਬੱਲੇ ਸ਼ੇਰਾ’ ਰਿਲੀਜ਼

written by Shaminder | February 03, 2021

ਗਾਇਕ ਹਰਫ ਚੀਮਾ ਅਤੇ ਕੰਵਰ ਗਰੇਵਾਲ ਇੱਕ ਵਾਰ ਮੁੜ ਤੋਂ ਆਪਣੇ ਨਵੇਂ ਗੀਤ ਦੇ ਨਾਲ ਸਰੋਤਿਆਂ ‘ਚ ਹਾਜ਼ਰ ਹੋ ਚੁੱਕੇ ਹਨ । ਬੱਲੇ ਸ਼ੇਰਾ ਨਾਂਅ ਦੇ ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ‘ਚ ਕਿਸਾਨਾਂ ਦੀ ਗੱਲ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਇੱਕ ਪੁੱਤਰ ਆਪਣੇ ਪਿਤਾ ਨੂੰ ਕਿਸਾਨਾਂ ਦੇ ਧਰਨੇ ‘ਚ ਸ਼ਾਮਿਲ ਹੋਣ ਲਈ ਹੱਲਾਸ਼ੇਰੀ ਦਿੰਦਾ ਹੈ । harf cheema song ਇਸ ਦੇ ਨਾਲ ਹੀ ਇਹ ਪੁੱਤਰ ਆਪਣੇ ਪਿਤਾ ਨੂੰ ਇਹ ਵੀ ਤਸੱਲੀ ਦਿੰਦਾ ਹੈ ਕਿ ਉਹ ਕਿਸੇ ਤਰ੍ਹਾਂ ਦਾ ਕੋਈ ਵੀ ਫਿਕਰ ਨਾ ਕਰੇ, ਕਿਉਂਕਿ ਉਸ ਦਾ ਪੁੱਤ ਉਸ ਦੇ ਨਾਲ ਖੜਾ ਹੈ । ਗੀਤ ਦੇ ਬੋਲ ਖੁਦ ਹਰਫ ਚੀਮਾ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਭਾਈ ਮੰਨਾ ਸਿੰਘ ਨੇ । ਹੋਰ ਪੜ੍ਹੋ : ਹਰਫ ਚੀਮਾ ਦੇ ਪਿੰਡ ਤੋਂ ਵੀ ਧਰਨੇ ਪ੍ਰਦਰਸ਼ਨ ਲਈ ਨਿਕਲੇ ਲੋਕ, ਗਾਇਕ ਨੇ ਵੀਡੀਓ ਸਾਂਝਾ ਕਰ ਕੀਤੀ ਅਪੀਲ
harf cheema and kanwar ਦੱਸ ਦਈਏ ਕਿ ਦੋਵੇਂ ਗਾਇਕ ਇਸ ਤੋਂ ਪਹਿਲਾਂ ਵੀ ਕਈ ਗੀਤ ਜੋ ਕਿਸਾਨਾਂ ਨੂੰ ਸਮਰਪਿਤ ਹਨ ਕੱਢ ਚੁੱਕੇ ਹਨ । harf cheema ਉਨ੍ਹਾਂ ਨੇ ਹਾਲ ਹੀ ਕਿਸਾਨਾਂ ਨੂੰ ਸਮਰਪਿਤ ਗੀਤ ਕੱਢਿਆ ਸੀ ਪੇਚਾ ਪੈ ਗਿਆ ਸੈਂਟਰ ਨਾਲ । ਇਸ ਗੀਤ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।

0 Comments
0

You may also like