ਗਾਇਕ ਹਰਫ ਚੀਮਾ ਨੇ ਕਿਸਾਨ ਅੰਦੋਲਨ ਨਾਲ ਜੁੜਨ ਦੀ ਕੀਤੀ ਅਪੀਲ
ਗਾਇਕ ਹਰਫ ਚੀਮਾ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਅੰਦੋਲਨ ਦੇ ਨਾਲ ਜੁੜੇ ਹੋਏ ਹਨ । ਗਾਇਕ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਅਪੀਲ ਕਰ ਰਹੇ ਹਨ ਕਿ ਹਰ ਕੋਈ ਕਿਸਾਨ ਅੰਦੋਲਨ ‘ਚ ਭਾਗ ਜ਼ਰੂਰ ਲਵੇ । ਹਰਫ ਚੀਮਾ ਨੇ ਕਿਹਾ ਕਿ ਜੇ ਕੋਈ ਕਿਸਾਨ ਅੰਦੋਲਨ ‘ਚ ਭਾਗ ਲੈਣ ਦੇ ਲਈ ਦਿੱਲੀ ਨਹੀਂ ਜਾ ਸਕਦਾ ਤਾਂ ਉਹ ਪੰਜਾਬ ‘ਚ ਗੁਰਦੁਆਰਾ ਸਾਹਿਬ ਦੇ ਸਾਹਮਣੇ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨ ‘ਚ ਸ਼ਾਮਿਲ ਹੋ ਸਕਦਾ ਹੈ ।
Image From Instagram
ਹੋਰ ਪੜ੍ਹੋ : ਦਿਲਪ੍ਰੀਤ ਢਿੱਲੋਂ ਅਤੇ ਜੌਰਡਨ ਸੰਧੂ ਦਾ ਨਵਾਂ ਗੀਤ ‘ਜੋਧਪੁਰ’ ਰਿਲੀਜ਼
Image From Instagram
ਦੱਸ ਦਈਏ ਕਿ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਮਹੀਨਿਆਂ ਤੋਂ ਜਾਰੀ ਹੈ । ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ । ਪਰ ਕਿਸਾਨਾਂ ਦੀਆਂ ਮੰਗਾਂ ‘ਤੇ ਸਰਕਾਰ ਵੱਲੋਂ ਹਾਲੇ ਤੱਕ ਕੋਈ ਵੀ ਵਿਚਾਰ ਨਹੀਂ ਕੀਤਾ ਗਿਆ ।
Image From Instagram
ਦੱਸ ਦਈਏ ਕਿ ਹਰਫ ਚੀਮਾ ਕਿਸਾਨ ਅੰਦੋਲਨ ਦੇ ਨਾਲ ਪਹਿਲੇ ਦਿਨ ਤੋਂ ਹੀ ਜੁੜੇ ਹੋਏ ਹਨ । ਉਹ ਕਿਸਾਨਾਂ ਦੇ ਹੱਕ ‘ਚ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ। ਭਾਵੇਂ ਉਹ ਆਪਣੇ ਗੀਤਾਂ ਦੇ ਜ਼ਰੀਏ ਹੋਵੇ ਜਾਂ ਫਿਰ ਪੋਸਟਾਂ ਦੇ ਜ਼ਰੀਏ ਉਹ ਲਗਾਤਾਰ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰ ਰਹੇ ਹਨ ।
View this post on Instagram