ਗਾਇਕ ਹਰਫ ਚੀਮਾ ਲੈ ਕੇ ਆ ਰਹੇ ਨੇ ਹਰ ਕਿਸਾਨ ਦੀ ਜ਼ਿੰਦਗੀ ਨੂੰ ਬਿਆਨ ਕਰਦਾ ਗੀਤ ‘ZINDGI’, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

written by Lajwinder kaur | June 16, 2021

ਪੰਜਾਬੀ ਗਾਇਕ ਹਰਫ ਚੀਮਾ ਜੋ ਕਿ ਪਹਿਲੇ ਦਿਨ ਤੋਂ ਹੀ ਕਿਸਾਨੀ ਸੰਘਰਸ਼ ਦੇ ਨਾਲ ਜੁੜੇ ਹੋਏ ਨੇ।  ਉਹ ਬਹੁਤ ਜਲਦ ਨਵਾਂ ਕਿਸਾਨੀ ਗੀਤ ਲੈ ਕੇ ਆ ਰਹੇ ਨੇ। ਉਹ ਜ਼ਿੰਦਗੀ ਟਾਈਟਲ ਹੇਠ ਨਵਾਂ ਕਿਸਾਨੀ ਗੀਤ ਲੈ ਕੇ ਆ ਰਹੇ ਨੇ, ਜਿਸ ‘ਚ ਉਹ ਕਿਸਾਨਾਂ ਦੀ ਜ਼ਿੰਦਗੀ ਦੇ ਦੁੱਖ-ਤਕਲੀਫਾਂ ਨੂੰ ਬਿਆਨ ਕਰਨਗੇ ।

singer harf cheema Image Source: Instagram

ਹੋਰ ਪੜ੍ਹੋ : ਦੇਬੀ ਮਖਸੂਸਪੁਰੀ ਨੇ ਵੀ ਸਾਂਝਾ ਕੀਤਾ ਆਪਣੀ ਮਿਊਜ਼ਿਕ ਐਲਬਮ ‘Tera Naam’ ਦੇ ਪਹਿਲੇ ਗੀਤ ਦਾ ਪੋਸਟਰ, ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ

: ‘ਛੜਾ’ ਫ਼ਿਲਮ ਦੇ ਨਾਲ ਜੁੜੀਆਂ ਯਾਦਾਂ ਨੂੰ ਤਾਜ਼ਾ ਕਰਦੇ ਹੋਏ ਐਕਟਰੈੱਸ ਨੀਰੂ ਬਾਜਵਾ ਨੇ ਸਾਂਝੀਆਂ ਕੀਤੀਆਂ ਅਣਦੇਖੀਆਂ ਤਸਵੀਰਾਂ

singer harf cheema shared his upcoming song zindgi poster with fans Image Source: Instagram

ਗਾਇਕ ਹਰਫ ਚੀਮਾ ਨੇ ਗਾਣੇ ਦਾ ਪੋਸਟਰ ਸਾਂਝਾ ਕਰਦੇ ਹੋਏ ਲਿਖਿਆ ਹੈ- ‘ZINDGI 🙏🏻🙏🏻 ਇੱਕ ਗੀਤ ਹਰ ਕਿਸਾਨ ਦੀ ਜ਼ਿੰਦਗੀ ਨੂੰ ਬਿਆਨ ਕਰਦਾ, ਸਾਂਝਾ ਜਰੂਰ ਕਰਦੋ’।  ਇਸ ਪੋਸਟ ਉੱਤੇ ਬਹੁਤ ਸਾਰੇ ਲਾਈਕਸ ਤੇ ਕਮੈਂਟ ਆ ਚੁੱਕੇ ਨੇ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

harf cheema and kanwar grewal Image Source: Instagram

ਦੱਸ ਦਈਏ ਗਾਇਕ ਹਰਫ ਚੀਮਾ ਇਸ ਤੋਂ ਪਹਿਲਾਂ ਵੀ ਕਈ ਕਿਸਾਨੀ ਗੀਤ ਰਿਲੀਜ਼ ਕਰ ਚੁੱਕੇ ਨੇ। ਹਰਫ ਚੀਮਾ ਤੇ ਕੰਵਰ ਗਰੇਵਾਲ ਦੋਵੇਂ ਗਾਇਕ ‘ਪੇਚਾ ਪੈ ਗਿਆ ਸੈਂਟਰ ਨਾਲ’, ‘ਬੱਲੇ ਸ਼ੇਰਾ’, ‘ਪਾਤਸ਼ਾਹ’, ਮਿੱਟੀ ਵਰਗੇ ਕਈ ਕਿਸਾਨੀ ਗੀਤਾਂ ਦੇ ਨਾਲ ਕਿਸਾਨਾਂ ਦੇ ਹੌਸਲੇ ਬੁਲੰਦ ਕਰ ਚੁੱਕੇ ਨੇ। ਦੱਸ ਦਈਏ ਦੇਸ਼ ਦਾ ਕਿਸਾਨ ਪਿਛਲੇ ਛੇ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਸ਼ਾਂਤਮਈ ਢੰਗ ਦੇ ਨਾਲ ਸੰਘਰਸ਼ ਕਰਦੇ ਹੋਏ ।

 

 

View this post on Instagram

 

A post shared by Harf Cheema (ਹਰਫ) (@harfcheema)

0 Comments
0

You may also like