ਗਾਇਕ ਹਰਫ ਚੀਮਾ ਨੇ ਆਪਣੇ ਭਾਣਜੇ ਨੂੰ ਬਰਥਡੇ ਕੀਤਾ ਵਿਸ਼
ਗਾਇਕ ਹਰਫ ਚੀਮਾ ਨੇ ਆਪਣੇ ਭਾਣਜੇ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ । ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਦੱਸ ਦਈਏ ਕਿ ਬੀਤੇ ਦਿਨ ਉਨ੍ਹਾਂ ਦੇ ਭਾਣਜੇ ਦਾ ਜਨਮ ਦਿਨ ਸੀ । ਹਰਫ ਚੀਮਾ ਏਨੀਂ ਦਿਨੀਂ ਕਿਸਾਨਾਂ ਦੇ ਧਰਨੇ ‘ਚ ਮੌਜੂਦ ਹਨ ਅਤੇ ਉਥੇ ਕਿਸਾਨਾਂ ਦੀ ਸੇਵਾ ਕਰ ਰਹੇ ਹਨ ।
ਉਹ ਪਿਛਲੇ ਇੱਕ ਮਹੀਨੇ ਤੋਂ ਜਦੋਂ ਤੋਂ ਕਿਸਾਨਾਂ ਨੇ ਸੰਘਰਸ਼ ਵਿੱਡਿਆ ਹੈ ਉਦੋਂ ਤੋਂ ਹੀ ਉੱਥੇ ਮੌਜੂਦ ਹਨ । ਕਿਸਾਨਾਂ ਨੂੰ ਲਗਾਤਾਰ ਆਪਣਾ ਸਮਰਥਨ ਦੇ ਰਹੇ ਹਨ ।
ਹੋਰ ਪੜ੍ਹੋ : ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਸਾਂਝੀ ਕਰਦੇ ਹੋਏ ਹਰਫ ਚੀਮਾ ਨੇ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ
ਗਾਇਕ ਹਰਫ ਚੀਮਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਉਹ ਕਿਸਾਨ ਅੰਦੋਲਨ ਤੋਂ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।ਕਿਸਾਨਾਂ ਦੇ ਸਮਰਥਨ ‘ਚ ਉਨ੍ਹਾਂ ਨੇ ਹੁਣ ਤੱਕ ਕਈ ਗੀਤ ਵੀ ਕੱਢੇ ਹਨ ।
ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਆਪਣੇ ਅੰਦੋਲਨ ਨੂੰ ਹੋਰ ਵਧਾਉਂਦਿਆਂ ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨ ਵੀਰਵਾਰ ਨੂੰ ਭੁੱਖ ਹੜਤਾਲ ’ਤੇ ਬੈਠੇ, ਜਦੋਂ ਕਿ ਸੰਯੁਕਤ ਕਿਸਾਨ ਮੋਰਚੇ ਦੀ “ਟਰੈਕਟਰ ਰੈਲੀ” ਵਿੱਚ ਵੀ ਗੌਤਮ ਬੁੱਧ ਨਗਰ ਦੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਹਿੱਸਾ ਲਿਆ।
View this post on Instagram