ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ ਦਾ ਦਿਹਾਂਤ, ਗਾਇਕ ਹਰਜੀਤ ਹਰਮਨ ਨੇ ਦੁੱਖ ਦਾ ਕੀਤਾ ਪ੍ਰਗਟਾਵਾ

written by Rupinder Kaler | October 04, 2021

ਗਾਇਕ ਹਰਜੀਤ ਹਰਮਨ (Harjit Harman) ਨੇ ਸਿੱਖ ਪੰਥ ਦੀ ਸਿਰਮੌਰ ਸ਼ਖ਼ਸੀਅਤ ਪ੍ਰਸਿੱਧ ਕੀਰਤਨੀਏ ਭਾਈ ਸਾਹਿਬ ਸੁਰਿੰਦਰ ਸਿੰਘ ਜੋਧਪੁਰੀ ( Bhai Surinder Singh Jodhpuri ) ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਹਰਜੀਤ ਹਰਮਨ ਨੇ ਆਪਣੇ ਇੰਸਟਾਗ੍ਰਾਮ ਤੇ ਭਾਈ ਸਾਹਿਬ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਹਨਾਂ ਨੂੰ ਯਾਦ ਕਰਦੇ ਹੋਏ ਲੰਮਾਂ ਨੋਟ ਲਿਖਿਆ ਹੈ ।

ਹੋਰ ਪੜ੍ਹੋ :

ਪੰਜਾਬੀ ਗਾਇਕ ਭੁਪਿੰਦਰ ਗਿੱਲ ਨੇ ਆਪਣੇ ਪਿਤਾ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਭਾਵੁਕ ਪੋਸਟ

ਭਾਈ ਸਾਹਿਬ ਸੁਰਿੰਦਰ ਸਿੰਘ ਜੋਧਪੁਰੀ ਜੀ ( Bhai Surinder Singh Jodhpuri )  ਦੇ ਦਿਹਾਂਤ ਦੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਹਰਜੀਤ ਹਰਮਨ ਨੇ ਲਿਖਿਆ ਹੈ ‘ਸਿੱਖ ਪੰਥ ਦੀ ਸਿਰਮੌਰ ਸ਼ਖ਼ਸੀਅਤ ਪ੍ਰਸਿੱਧ ਕੀਰਤਨੀਏ ਭਾਈ ਸਾਹਿਬ ਸੁਰਿੰਦਰ ਸਿੰਘ ਜੋਧਪੁਰੀ ਜੀ ਅੱਜ ਪੰਜ ਭੌਤਿਕ ਸਰੀਰ ਛੱਡਕੇ ਗੁਰੂ ਚਰਨਾਂ ਵਿੱਚ ਜਾ ਬਰਾਜੇ ਪਰਮਾਤਮਾ ਉਹਨਾਂ ਦੀ ਆਤਮਾ ਨੂੰ ਆਪਣੇ ਚਰਨਾਂ ਚ ਨਿਵਾਸ ਬਖ਼ਸ਼ੇ ਤੇ ਪਰਿਵਾਰ ਅਤੇ ਸਮੂਹ ਸਿੱਖ ਸੰਗਤਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ’ ।

 

View this post on Instagram

 

A post shared by Harjit Harman (@harjitharman)

ਹਰਜੀਤ ਹਰਮਨ ਦੀ ਇਸ ਪੋਸਟ ਤੇ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕਰਕੇ ਭਾਈ ਸਾਹਿਬ ( Bhai Surinder Singh Jodhpuri )  ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ ਦਾ ਦਿਹਾਂਤ ਐਤਵਾਰ ਨੂੰ ਹੋਇਆ ਸੀ । ਬੇਹੱਦ ਸੁਰੀਲੀ ਆਵਾਜ਼ ਦੇ ਮਾਲਕ ਭਾਈ ਸੁਰਿੰਦਰ ਸਿੰਘ ਜੋਧਪੁਰੀ ਪਿਛਲੇ ਲੰਮੇ ਸਮੇਂ ਤੋਂ ਛਾਤੀ ਤੇ ਗਲੇ ਦੀ ਬਿਮਾਰੀ ਤੋਂ ਪੀੜਤ ਸਨ । ਉਹਨਾਂ ਦਾ ਇਲਾਜ਼ ਹਸਪਤਾਲ ਵਿੱਚ ਚੱਲ ਰਿਹਾ ਸੀ ।

0 Comments
0

You may also like