ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਗਾਇਕ ਹਰਜੀਤ ਹਰਮਨ ਨੇ ਪੋਸਟ ਸਾਂਝੀ ਕਰਕੇ ਦਿੱਤੀ ਵਧਾਈ

Written by  Rupinder Kaler   |  October 15th 2020 03:50 PM  |  Updated: October 15th 2020 04:18 PM

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਗਾਇਕ ਹਰਜੀਤ ਹਰਮਨ ਨੇ ਪੋਸਟ ਸਾਂਝੀ ਕਰਕੇ ਦਿੱਤੀ ਵਧਾਈ

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਗਾਇਕ ਹਰਜੀਤ ਹਰਮਨ ਨੇ ਇੱਕ ਤਸਵੀਰ ਗੁਰੂ ਸਾਹਿਬ ਦੀ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ ।ਉਨ੍ਹਾਂ ਨੇ ਲਿਖਿਆ ਕਿ ‘ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਬਹੁਤ ਬਹੁਤ ਮੁਬਾਰਕਾਂ ਜੀ’ । ਜਿਸ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਵਧਾਈਆਂ ਦੇ ਰਹੇ ਹਨ ।

harjit-harman harjit-harman

ਹਰਜੀਤ ਹਰਮਨ ਏਨੀਂ ਦਿਨੀਂ ਕਿਸਾਨਾਂ ਦੇ ਧਰਨੇ ਵੀ ਲਗਾਤਾਰ ਸ਼ਾਮਿਲ ਹੋ ਰਹੇ ਨੇ ਅਤੇ ਕਿਸਾਨਾਂ ਦੇ ਹੱਕਾਂ ‘ਚ ਬੀਤੇ ਦਿਨੀਂ ਆਵਾਜ਼ ਬੁਲੰਦ ਕਰਦੇ ਹੋਏ ਵਿਖਾਈ ਦਿੱਤੇ ਸਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਹ ਇੰਡਸਟਰੀ ਨੂੰ ਦੇ ਚੁੱਕੇ ਹਨ ।

ਹੋਰ ਪੜ੍ਹੋ :ਕਿਸਾਨਾਂ ਦੇ ਹੱਕ ‘ਚ ਅੱਗੇ ਆਏ ਹਰਜੀਤ ਹਰਮਨ, ਪਟਿਆਲਾ ‘ਚ ਕਿਸਾਨਾਂ ਵੱਲੋਂ ਲਾਏ ਧਰਨੇ ‘ਚ ਹੋਏ ਸ਼ਾਮਿਲ

harjit-harman harjit-harman

ਆਪਣੀ ਸਾਫ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਰਜੀਤ ਹਰਮਨ ਗੀਤਾਂ ਦੇ ਨਾਲ ਨਾਲ ਕਈ ਹਿੱਟ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ ।

Harjit-Harman Harjit-Harman

ਪਿੱਛੇ ਜਿਹੇ ਉਨ੍ਹਾਂ ਦੀ ਆਈ ਫ਼ਿਲਮ ‘ਕੁੜਮਾਈਆਂ’ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network