ਹਾਰਡੀ ਸੰਧੂ ਨੇ ਆਪਣੀ ਮਾਂ ਦੇ ਨਾਲ ਤਸਵੀਰ ਕੀਤੀ ਸਾਂਝੀ

written by Shaminder | January 21, 2021

ਹਾਰਡੀ ਸੰਧੂ ਨੇ ਆਪਣੀ ਮਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਨ੍ਹਾਂ ਦੀ ਮਾਂ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ । ਇਸ ਤਸਵੀਰ ‘ਤੇ ਹਾਰਡੀ ਸੰਧੂ ਦੇ ਪ੍ਰਸ਼ੰਸਕ ਵੀ ਪਸੰਦ ਕਰ ਰਹੇ ਹਨ ਅਤੇ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਇਸ ਦੇ ਨਾਲ ਹੀ ਇਸ ਤਸਵੀਰ ‘ਤੇ ਗਾਇਕ ਅਤੇ ਅਦਾਕਾਰ ਐਮੀ ਵਿਰਕ ਨੇ ਵੀ ਦਿਲ ਵਾਲਾ ਇਮੋਜੀ ਸ਼ੇਅਰ ਕੀਤਾ ਹੈ । hardy-sandhu ਹਾਰਡੀ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਹ ਸਰਗੁਨ ਮਹਿਤਾ ਦੇ ਨਾਲ ਗੀਤ ‘ਤਿੱਤਲੀਆਂ’ ‘ਚ ਨਜ਼ਰ ਆਏ ਸਨ । ਬਹੁਤ ਘੱਟ ਲੋਕ ਜਾਣਦੇ ਹਨ ਕਿ ਇੱਕ ਗਾਇਕ ਹੋਣ ਤੋਂ ਪਹਿਲਾਂ ਹਾਰਡੀ ਸੰਧੂ ਇੱਕ ਕ੍ਰਿਕੇਟਰ ਸਨ । ਹੋਰ ਪੜ੍ਹੋ :ਇਸ ਤਸਵੀਰ ‘ਚ ਛਿਪਿਆ ਹੈ ਪੰਜਾਬੀ ਇੰਡਸਟਰੀ ਦਾ ਪ੍ਰਸਿੱਧ ਸਿਤਾਰਾ, ਕੀ ਤੁਸੀਂ ਪਛਾਣਿਆ ਕੌਣ ਹਨ ਇਹ !
Harrdy Sandhu ਪਰ ਕ੍ਰਿਕੇਟ ਦੇ ਮੈਦਾਨ ‘ਚ ਉਨ੍ਹਾਂ ਦੇ ਨਾਲ ਹੋਈ ਇੱਕ ਘਟਨਾ ਤੋਂ ਬਾਅਦ ਉਨ੍ਹਾਂ ਨੇ ਕ੍ਰਿਕੇਟ ਦੀ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਸੀ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਗਾਇਕੀ ਦੇ ਨਾਲ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕੁੱਦ ਚੁੱਕੇ ਹਨ ।sargun, hardy ਜਲਦ ਹੀ ਉਹ ਫ਼ਿਲਮ 83 ‘ਚ ਨਜ਼ਰ ਆਉਣਗੇ । ਰਣਵੀਰ ਸਿੰਘ ਨਾਲ ਆੳੇੁਣ ਵਾਲੀ ਇਸ ਫ਼ਿਲਮ ‘ਚ ਉੇਹ ਆਪਣੀ ਜ਼ਿੰਦਗੀ ਦਾ ਡਰੀਮ ਰੋਲ ਨਿਭਾਉਂਦੇ ਦਿਖਾਈ ਦੇਣਗੇ ।

 
View this post on Instagram
 

A post shared by Harrdy Sandhu (@harrdysandhu)

0 Comments
0

You may also like