
ਪੰਜਾਬੀ ਗਾਇਕਾ ਹਰਸ਼ਦੀਪ ਕੌਰ ਜਿਨ੍ਹਾਂ ਨੇ ਬਾਲੀਵੁੱਡ ‘ਚ ਆਪਣੀ ਗਾਇਕੀ ਦੇ ਨਾਲ ਪੂਰੀ ਧੱਕ ਪਾਈ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਸੱਚਖੰਡ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਤਸਵੀਰ ਸ਼ੇਅਰ ਕੀਤੀ ਹੈ ।
ਹੋਰ ਪੜ੍ਹੋ : ਕਿਸਾਨਾਂ ਦੀ ਖੁਸ਼ੀ ਤੇ ਗਮੀ ਨੂੰ ਬਿਆਨ ਕਰ ਰਹੀਆਂ ਨੇ ਐਮੀ ਵਿਰਕ ਵੱਲੋਂ ਸ਼ੇਅਰ ਕੀਤੀਆਂ ਇਹ ਦੋ ਤਸਵੀਰਾਂ, ਲੋਕ ਹੋਏ ਭਾਵੁਕ
ਉਨ੍ਹਾਂ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਸਰਬੱਤ ਦਾ ਭਲਾ’ ਨਾਲ ਹੀ ਉਨ੍ਹਾਂ ਨੇ ਹੈਸ਼ਟੈਗ ‘ਚ #PrayForAll #PrayForFarmers ਵੀ ਲਿਖਿਆ ਹੈ । ਕਿਸਾਨਾਂ ਦੇ ਸਮਰਥਨ ‘ਚ ਹਰ ਇੱਕ ਪੰਜਾਬੀ ਨਾਲ ਖੜ੍ਹਾ ਹੈ । ਸਾਰੇ ਹੀ ਕਿਸਾਨਾਂ ਦੀ ਕਾਮਯਾਬੀ ਦੇ ਲਈ ਅਰਦਾਸਾਂ ਕਰ ਰਹੇ ਨੇ ।
ਅੱਜ ਕਿਸਾਨਾਂ ਦੇ ਦਿੱਲੀ ਅੰਦੋਲਨ ਦਾ 15ਵਾਂ ਦਿਨ ਹੈ । ਏਨੀਂ ਕੜਾਕੇ ਦੀ ਠੰਡ ‘ਚ ਕਿਸਾਨ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੇ ਲਈ ਸੜਕਾਂ ਉੱਤੇ ਬੈਠੇ ਹੋਏ ਨੇ । ਵਿਦੇਸ਼ ‘ਚ ਵੱਸਦੇ ਪੰਜਾਬੀ ਵੀ ਕਿਸਾਨਾਂ ਦੇ ਹੱਕਾਂ ਦੇ ਲਈ ਪ੍ਰਦਰਸ਼ਨ ਕਰ ਰਹੇ ਨੇ ।
View this post on Instagram