ਗਾਇਕ ਹਨੀ ਸਰਕਾਰ ਦੇ ਪਿਤਾ ਦਾ ਦਿਹਾਂਤ, ਰਣਜੀਤ ਬਾਵਾ ਨੇ ਪੋਸਟ ਸਾਂਝੀ ਕਰਕੇ ਜਤਾਇਆ ਦੁੱਖ

written by Shaminder | December 23, 2020

ਗਾਇਕ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਜਿਸ ‘ਚ ਉਨ੍ਹਾਂ ਨੇ ਗਾਇਕ ਹਨੀ ਸਰਕਾਰ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ । ਉਨ੍ਹਾਂ ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਭਾਵੁਕ ਪੋਸਟ ਵੀ ਪਾਈ ਹੈ । honey ਜਿਸ ‘ਚ ਉਨ੍ਹਾਂ ਨੇ ਹਨੀ ਸਰਕਾਰ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਜਤਾਉਂਦਿਆਂ ਹੋਇਆਂ ਲਿਖਿਆ ‘ਹਨੀ ਸਰਕਾਰ ਦੇ ਫਾਦਰ ਸਾਬ ਬਹੁਤ ਹੀ ਨੇਕ ਦਿਲ ਇਨਸਾਨ ਅੰਕਲ ਅੱਜ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਮਹਾਰਾਜ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ, ਵਾਹਿਗੁਰੂ’। ਹੋਰ ਪੜ੍ਹੋ : ਦੇਖੋ ਵੀਡੀਓ : ਕਾਰ ‘ਤੇ ਕਿਸਾਨੀ ਝੰਡਾ ਲਗਾਉਂਦੇ ਨਜ਼ਰ ਆਏ ਰਣਜੀਤ ਬਾਵਾ, ਦਰਸ਼ਕਾਂ ਨੂੰ ਪਸੰਦ ਆਇਆ ਗਾਇਕ ਦਾ ਇਹ ਅੰਦਾਜ਼
honey with ranjit ਹਨੀ ਸਰਕਾਰ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਆਪਣੇ ਪਿਤਾ ਦੇ ਦਿਹਾਂਤ ਦੀ ਖ਼ਬਰ ਸਾਂਝੀ ਕੀਤੀ ਹੈ । ਹਨੀ ਸਰਕਾਰ ਇੱਕ ਵਧੀਆ ਗਾਇਕ ਹਨ । ranjit bawa ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਰਣਜੀਤ ਬਾਵਾ ਦੀ ਗੱਲ ਕਰੀਏ ਤਾਂ ਇੰਡਸਟਰੀ ਨੂੰ ਕਈ ਹਿੱਟ ਗੀਤ ਦੇਣ ਦੇ ਨਾਲ-ਨਾਲ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਏਨੀਂ ਦਿਨੀਂ ਉਹ ਕਿਸਾਨਾਂ ਦੇ ਹੱਕ ‘ਚ ਡਟੇ ਹੋਏ ਨਜ਼ਰ ਆ ਰਹੇ ਹਨ ।

0 Comments
0

You may also like