ਗਾਇਕ ਇੰਦਰਜੀਤ ਨਿੱਕੂ ਨੇ ਆਪਣੀ ਧੀ ਦੀਆਂ ਕਿਊਟ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

Written by  Shaminder   |  August 14th 2021 03:39 PM  |  Updated: August 14th 2021 03:50 PM

ਗਾਇਕ ਇੰਦਰਜੀਤ ਨਿੱਕੂ ਨੇ ਆਪਣੀ ਧੀ ਦੀਆਂ ਕਿਊਟ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

ਗਾਇਕ ਇੰਦਰਜੀਤ ਨਿੱਕੂ  (Inderjit Nikku) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਸ ਦੀ ਧੀ ਨਜ਼ਰ ਆ ਰਹੀ ਹੈ, ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ‘ਲੋਕੋਂ ਧੀਆਂ ਹੁੰਦੀਆਂ ਧੀਆਂ, ਕਹਿ ਗਏ ਸੱਚ ਸਿਆਣੇ’।ਇਸ ਤਸਵੀਰ ਨੂੰ ਗਾਇਕ ਦੇ ਪ੍ਰੰਸ਼ਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਇੰਦਰਜੀਤ ਨਿੱਕੂ (Inderjit Nikku) ਆਪਣੇ ਪ੍ਰਸ਼ੰਸਕਾਂ ਦੇ ਨਾਲ ਅਕਸਰ ਵੀਡੀਓਸ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।

Nikku with babbu -min Image From Instagram

ਹੋਰ ਪੜ੍ਹੋ : ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ-7 ਜਲਦ ਹੋਣ ਜਾ ਰਿਹਾ ਸ਼ੁਰੂ 

ਇਨ੍ਹਾਂ ਤਸਵੀਰਾਂ ਨੂੰ ਗਾਇਕ ਨੇ ਤੀਜ ਦੇ ਮੌਕੇ ਤੇ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦੀ ਬੇਟੀ ਰਿਵਾਇਤੀ ਪਹਿਰਾਵੇ ‘ਚ ਸੱਜੀ ਨਜ਼ਰ ਆ ਰਹੀ ਹੈ ।ਉਨ੍ਹਾਂ ਦੀ ਧੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਇੰਦਰਜੀਤ ਨਿੱਕੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਨੇ ।

nikku with wife,-min Image From Instagram

ਇੰਦਰਜੀਤ ਨਿੱਕੂ ਗੀਤਾਂ ਦੇ ਨਾਲ-ਨਾਲ ਪੰਜਾਬੀ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ । ਉਹ ਹੁਣ ਤੱਕ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਵਿਖਾ ਚੁੱਕੇ ਹਨ ।ਪੀਟੀਸੀ ਪੰਜਾਬੀ ਦੇ ਕਈ ਰਿਆਲਟੀ ਸ਼ੋਅਜ਼ ‘ਚ ਬਤੌਰ ਜੱਜ ਵੀ ਦਿਖਾਈ ਦੇ ਚੁੱਕੇ ਹਨ । ਉਹ ਅਕਸਰ ਆਪਣੀਆਂ ਪੁਰਾਣੀਆਂ ਯਾਦਾਂ ਵੀ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network