ਇੰਦਰਜੀਤ ਨਿੱਕੂ ਨੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੀ ਪਤਨੀ ਦਿੱਤੀ ਜਨਮਦਿਨ ਦੀ ਵਧਾਈ, ਕਿਹਾ- ‘ਵਾਹਿਗੁਰੂ ਕਰੇ ਆਪਾਂ ਹਮੇਸ਼ਾ ਏਵੇਂ ਹੀ ਖੁਸ਼ ਰਹੀਏ’

written by Lajwinder kaur | July 21, 2022

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਇੰਦਰਜੀਤ ਨਿੱਕੂ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪਰਿਵਾਰ ਦੇ ਨਾਲ ਬਿਤਾਏ ਖੁਸ਼ਨੁਮਾ ਪਲਾਂ ਨੂੰ ਸ਼ੇਅਰ ਕਰਦੇ ਰਹਿੰਦੇ ਨੇ। ਹਾਲ ਹੀ ਚ ਉਨ੍ਹਾਂ ਨੇ ਆਪਣੀ ਲੇਡੀ ਲਵ ਯਾਨੀਕਿ ਪਤਨੀ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ।

ਹੋਰ ਪੜ੍ਹੋ : ਪ੍ਰਿਯੰਕਾ ਚੋਪੜਾ ਦੀ ਬੇਟੀ ਮਾਲਤੀ ਹੋ ਗਈ ਹੈ ਇੰਨੀ ਵੱਡੀ, ਮਿਸ ਵਰਲਡ ਦੀ ਦੋਸਤ ਨੇ ਸ਼ੇਅਰ ਕੀਤੀ ਅਣਦੇਖੀ ਫੋਟੋ

punjabi singer inderjit nikku handsome pic

ਗਾਇਕ ਨੇ ਆਪਣੇ ਇੰਸਾਟਗ੍ਰਾਮ ਅਕਾਉਂਟ ਉੱਤੇ ਆਪਣੀ ਪਤਨੀ ਦੇ ਨਾਲ ਇੱਕ ਕਿਊਟ ਜਿਹਾ ਵੀਡੀਓ ਸ਼ੇਅਰ ਕੀਤਾ ਹੈ। ਜਿਸ ਚ ਨਿੱਕੂ ਆਪਣੀ ਪਤਨੀ ਦੇ ਨਾਲ ਖੁਸ਼ਨੁਮ ਪਲਾਂ ਦਾ ਲੁਤਫ ਲੈਂਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਦੇਖ ਸਕਦੇ ਹੋ ਦੋਵੇਂ ਇਕੱਠੇ ਕਿੰਨੇ ਖ਼ੂਬਸੂਰਤ ਅਤੇ ਪਿਆਰੇ ਲੱਗ ਰਹੇ ਹਨ।

singer inder jit

ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਗਾਇਕ ਨੇ ਕੈਪਸ਼ਨ ਚ ਲਿਖਿਆ ਹੈ- ‘ਹੈਪੀ ਬਰਥਡੇਅ ਮੇਰੀ ਸੋਨਚਿੜੀ....ਵਾਹਿਗੁਰੂ ਕਰੇ ਆਪਾਂ ਹਮੇਸ਼ਾ ਏਵੇਂ ਹੀ ਖੁਸ਼ ਰਹੀਏ, ਤੂੰ ਹਮੇਸ਼ਾ ਏਵੇਂ ਹੀ ਮੇਰੇ ਨਾਲ ਰਹੇ ਤੇ ਮੈਂ ਤੇਰੇ ਨਾਲ...ਬਹੁਤ ਸਾਰਾ ਪਿਆਰ ਤੇ ਉਨ੍ਹਾਂ ਨੇ ਨਾਲ ਹੀ ਹਾਰਟ ਤੇ ਕਿੱਸ ਵਾਲੇ ਇਮੋਜ਼ੀ ਵੀ ਪੋਸਟ ਕੀਤੇ ਹਨ। ਇਸ ਪੋਸਟ ਉੱਤੇ ਕਲਾਕਾਰ ਅਤੇ ਪ੍ਰਸ਼ੰਸਕ ਕਮੈਂਟ ਕਰਕੇ ਭਾਬੀ ਨੂੰ ਜਨਮਦਿਨ ਦੀ ਵਧਾਈ ਦੇ ਰਹੇ ਹਨ।

punjabi singer

ਇੰਦਰਜੀਤ ਨਿੱਕੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਅਰਸੇ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਗੀਤਾਂ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਜੌਹਰ ਦਿਖਾ ਚੁੱਕੇ ਹਨ ਅਤੇ ਕਈ ਫ਼ਿਲਮਾਂ ‘ਚ ਉਹ ਅਦਾਕਾਰੀ ਕਰਦੇ ਹੋਏ ਨਜ਼ਰ ਆ ਚੁੱਕੇ ਹਨ। ਨਿੱਕੂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਜਿਸ ‘ਚ ਮੁੱਖ ਤੌਰ ‘ਤੇ ‘ਤੈਨੂੰ ਯਾਦ ਤਾਂ ਕਰਾਂ ਜੇ ਕਦੇ ਭੁੱਲਿਆ ਹੋਵਾਂ’, ‘ਮੁਮਤਾਜ’, ‘ਨਾਮ’ , ‘ਮੁੰਡੇ ਚੁੰਮ ਚੁੰਮ ਸੁੱਟਦੇ ਰੁਮਾਲ’, ‘ਰੁੱਸਣ ਨੂੰ ਜੀ ਕਰਦਾ’, ‘ਪੰਜੇਬਾਂ ਵਾਲੀ ਕੌਣ ਏ’ ਅਤੇ ਕਈ ਹੋਰ ਗੀਤ ਨੇ ਜੋ ਕਿ ਦਰਸ਼ਕਾਂ ਦਾ ਮਨੋਰੰਜਨ ਵੀ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸਮੇਂ-ਸਮੇਂ ਉੱਤੇ ਧਾਰਮਿਕ ਗੀਤ ਵੀ ਦਰਸ਼ਕਾਂ ਦੇ ਰੂਬਰੂ ਕਰਦੇ ਰਹਿੰਦੇ ਹਨ।

 

 

View this post on Instagram

 

A post shared by Inderjit Nikku (@inderjitnikku)

You may also like